28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਿੰਡ ਚੁਖਿਆਰਾ ਵਿਖੇ ਤੀਸਰਾ ਮਹਾਨ ਕੀਰਤਨ ਦਰਬਾਰ ਕੱਲ੍ਹ

ਆਦਮਪੁਰ, 27 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਸੰਤ ਬਾਬਾ ਮਲਕੀਤ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਤੀਸਰਾ ਮਹਾਨ ਕੀਰਤਨ ਦਰਬਾਰ 29 ਨਵੰਬਰ ਨੂੰ ਪਿੰਡ ਚੁਖਿਆਰਾ (ਜ਼ਿਲ੍ਹਾ ਜਲੰਧਰ) ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗਾ।

ਅਜੀਤ ਡੈਸਕ 28-11-2026
ਆਦਮਪੁਰ, 27 ਨਵੰਬਰ (ਹਰਪ੍ਰੀਤ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਤੇ ਸੰਤ ਬਾਬਾ ਮਲਕੀਤ ਸਿੰਘ ਦੀ ਮਿੱਠੀ ਯਾਦ ਨੂੰ ਸਮਰਪਿਤ ਤੀਸਰਾ ਮਹਾਨ ਕੀਰਤਨ ਦਰਬਾਰ 29 ਨਵੰਬਰ ਨੂੰ ਪਿੰਡ ਚੁਖਿਆਰਾ (ਜ਼ਿਲ੍ਹਾ ਜਲੰਧਰ) ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਧਾਰਮਿਕ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਲੇਗਾ। ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਦਿੰਦੇ ਦੱਸਿਆ ਕਿ ਇਹ ਸਮਾਗਮ ਡੇਰਾ ਸੰਤਪੁਰਾ ਜੱਬੜ ਤੇ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਸਮੂਹ ਇਲਾਕਾ ਨਿਵਾਸੀਆਂ ਤੇ ਐਨ. ਆਰ. ਆਈ. ਵੀਰਾਂ ਦਾ ਵਿਸ਼ੇਸ਼ ਯੋਗਦਾਨ ਹੈ। ਕੀਰਤਨ ਦਰਬਾਰ ਦੌਰਾਨ ਪੰਥ ਦੇ ਪ੍ਰਸਿੱਧ ਕੀਰਤਨੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਵੀਸ਼ਰ ਜਿਨ੍ਹਾਂ ਵਿਚ ਭਾਈ ਅਵਤਾਰ ਸਿੰਘ, ਭਾਈ ਸੋਮਪਾਲ ਸਿੰਘ, ਭਾਈ ਰਣਜੀਤ ਸਿੰਘ (ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ), ਗਿਆਨੀ ਮਨਦੀਪ ਸਿੰਘ ਮੁਰੀਦ (ਸੰਗਰੂਰ ਵਾਲੇ) ਤੇ ਭਾਈ ਸਿਮਰਨਜੀਤ ਸਿੰਘ ਪਰਵਾਨਾ (ਕਵੀਸ਼ਰੀ ਜਥਾ) ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਸਟੇਜ ਦੀ ਸੇਵਾ ਜਥੇਦਾਰ ਜਰਨੈਲ ਸਿੰਘ ਨਡਾਲੋ ਨਿਭਾਈ ਜਾਵੇਗੀ।
ਪਿਛਲੀ ਖ਼ਬਰ ਸਵਰਨਕਾਰ ਐਸੋਸੀਏਸ਼ਨ ਗੁਰਾਇਆ ਦੇ ਵਫ਼ਦ ਨੇ ਐੱਸ. ਡੀ. ਐੱਮ. ਫਿਲੌਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਰਾਤ ਨੂੰ 8 ਵੱਜਦਿਆਂ ਹੀ ਮਹਾਂਨਗਰ ਦੇ ਤਹਿਸੀਲ ਕੰਪਲੈਕਸ ’ਚ ਦੋ ਮਿੰਟ ਤੱਕ ਵੱਜਦਾ ਰਿਹਾ ਸਾਇਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।