ਜਲੰਧਰ, 27 ਨਵੰਬਰ (ਐੱਮ. ਐੱਸ. ਲੋਹੀਆ)-ਸ਼ਹਿਰ ’ਚ ਵੱਖ-ਵੱਖ ਧਾਰਮਿਕ ਤੇ ਸਮਾਜਿਕ ਕਾਰਜਾਂ ’ਚ ਸਰਗਰਮ ਰਹਿਣ ਵਾਲੇ ਸਮਾਜ ਸੇਵਕ ਜੋਗਿੰਦਰ ਸਿੰਘ ਸੈਣੀ ਨੂੰ ਆਲ ਇੰਡੀਆ ਸੈਣੀ ਸੇਵਾ ਸਮਾਜ ਦੇ ਸੂਬਾ ਸੰਯੁਕਤ ਸਕੱਤਰ ਬਣਾਇਆ ਗਿਆ ਹੈ। ਸੰਸਥਾ ਦੇ ਸੂਬਾ ਪ੍ਰਧਾਨ ਲਵਲੀਨ ਸਿੰਘ ਸੈਣੀ ਨੇ ਜੋਗਿੰਦਰ ਸੈਣੀ ਦੀ ਕਾਰਜਸ਼ੈਲੀ ਨੂੰ ਦੇਖਦਿਆਂ ਉਨ੍ਹਾਂ ਨੂੰ ਰਾਜ ਪੱਧਰ ’ਤੇ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਪ੍ਰਧਾਨ ਲਵਲੀਨ ਸੈਣੀ ਨੇ ਕਿਹਾ ਕਿ ਜੋਗਿੰਦਰ ਸੈਣੀ ਵਲੋਂ ਸੈਣੀ ਸਮਾਜ ਦੀ ਭਲਾਈ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ ਅਤੇ ਸੰਸਥਾ ਵਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਉਨ੍ਹਾਂ ਨੇ ਹਮੇਸ਼ਾ ਇਮਾਨਦਾਰੀ ਤੇ ਨਿਸ਼ਠਾ ਨਾਲ ਨਿਭਾਇਆ ਹੈ, ਇਸ ਲਈ ਸਮੂਹ ਸੈਣੀ ਸਮਾਜ ਨੇ ਉਨ੍ਹਾਂ ਨੂੰ ਇਸ ਜ਼ਿੰਮੇਵਾਰੀ ਦੇ ਯੋਗ ਸਮਝਿਆ ਹੈ। ਇਸ ਮੌਕੇ ਜੋਗਿੰਦਰ ਸਿੰਘ ਸੈਣੀ ਨੇ ਸੂਬਾ ਪ੍ਰਧਾਨ ਲਵਲੀਨ ਸੈਣੀ ਸਮੇਤ ਸਮੂਹ ਸੈਣੀ ਸਮਾਜ ਦੇ ਅ ਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਵੀ ਉਹ ਸੈਣੀ ਸਮਾਜ ਦੇ ਹਿੱਤ ਲਈ ਆਪਣੀਆਂ ਸੇਵਾਵਾਂ ਨਿਰੰਤਰ ਜਾਰੀ ਰੱਖਣਗੇ।