28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬੇਗਮਪੁਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਬਿਲਗਾ, 27 ਨਵੰਬਰ (ਤਜਿੰਦਰ ਕੁਮਾਰ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਬੇਗਮਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਅਜੀਤ ਡੈਸਕ 28-11-2026
ਬਿਲਗਾ, 27 ਨਵੰਬਰ (ਤਜਿੰਦਰ ਕੁਮਾਰ)-ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਸੂਬਾ ਵਾਸੀਆਂ ਨੂੰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਬੇਗਮਪੁਰ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਹਲਕਾ ਇੰਚਾਰਜ ਫਿਲੌਰ ਬੀਬੀ ਹਰਜੋਤ ਕੌਰ ਲੋਹਟੀਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਤੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਯਾਤਰਾ ਲਈ ਰਵਾਨਾ ਕੀਤਾ। ਗੱਲਬਾਤ ਕਰਦਿਆਂ ਹਲਕਾ ਇੰਚਾਰਜ ਹਰਜੋਤ ਕੌਰ ਲੋਹਟੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚੋਣਾਂ ਦੌਰਾਨ ਕੀਤੇ ਗਏ ਹਰ ਵਾਅਦੇ ਨੂੰ ਲੜੀਵਾਰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਸਰਪੰਚ ਹਰਕਮਲ ਸਿੰਘ ਤੇ ਪੰਚਾਇਤ ਮੈਂਬਰ, ਪਾਰਟੀ ਵਰਕਰ ਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਐਸ. ਡੀ. ਐਮ. ਵਲੋਂ ਬ੍ਰਾਹਮਣ ਸਭਾ ਫਿਲੌਰ ਦੇ ਅਹੁਦੇਦਾਰਾਂ ਨਾਲ ਮੀਟਿੰਗ * ਸ਼ਹਿਰ ਦੀਆਂ ਸਮੱਸਿਆਵਾਂ ਅਤੇ ਵਿਕਾਸ ਕਾਰਜਾਂ... ਅਗਲੀ ਖ਼ਬਰ ਮਾਤਾ ਸਾਹਿਬ ਕੌਰ ਖ਼ਾਲਸਾ ਸਕੂਲ ਢੰਡੋਵਾਲ ਵਿਖੇ ਦੋ ਦਿਨਾ ਸਾਲਾਨਾ ਖੇਡਾਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।