28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜਲੰਧਰ ਦਿਹਾਤੀ ਪੁਲਿਸ ਵਲੋਂ ਅਮਰੀਕਾ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ’ਤੇ ਸ਼ਿਕੰਜਾ ਹੋਰ ਕੱਸਿਆ

ਨਕੋਦਰ, 28 ਨਵੰਬਰ (ਤਿਲਕ ਰਾਜ ਸ਼ਰਮਾ)-ਅੰਤਰਰਾਸ਼ਟਰੀ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਅਮਰੀਕਾ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਬਾਅਦ 48 ਘੰਟਿਆਂ ਦੇ ਅੰਦਰ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ .

ਗ੍ਰਿਫ਼ਤਾਰ ਮੁਲਜ਼ਮ ਤੋਂ ਬਰਾਮਦ ਪਿਸਤੌਲ ਤੇ ਜਿੰਦਾ ਕਾਰਤੂਸ। ਪੁਲਿਸ ਦੀ ਗ੍ਰਿਫਤ ’ਚ ਮੁਲਜ਼ਮ। ਜਲੰਧਰ ਦਿਹਾਤੀ ਪੁਲਿਸ ਵਲੋਂ ਅਮਰੀਕਾ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ’ਤੇ ਸ਼ਿਕੰਜਾ ਹੋਰ ਕੱਸਿਆ 48 ਘੰਟਿਆਂ ਅੰਦਰ ਦੂਜੀ ਗ੍ਰਿਫ਼ਤਾਰੀ , ਇਕ .30 ਬੋਰ ਪਿਸਤੌਲ , ਪੰਜ ਜ਼ਿੰਦਾ ਕਾਰਤੂਸ ਤੇ ਮਹਿੰਦਰਾ ਥਾਰ ਬਰਾਮਦ 29-11-2026

ਨਕੋਦਰ, 28 ਨਵੰਬਰ (ਤਿਲਕ ਰਾਜ ਸ਼ਰਮਾ)-ਅੰਤਰਰਾਸ਼ਟਰੀ ਨਸ਼ਾ ਤੇ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਆਪਣੀ ਕਾਰਵਾਈ ਨੂੰ ਹੋਰ ਤੇਜ਼ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਅਮਰੀਕਾ ਨਾਲ ਜੁੜੇ ਨਸ਼ਾ ਤੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨ ਤੋਂ ਬਾਅਦ 48 ਘੰਟਿਆਂ ਦੇ ਅੰਦਰ ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵਲੋਂ ਮੁਲਜ਼ਮ ਦੇ ਕਬਜ਼ੇ ਵਿਚੋਂ ਇਕ .30 ਬੋਰ ਪਿਸਤੌਲ, ਪੰਜ ਜ਼ਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ-ਨਾਲ ਮਹਿੰਦਰਾ ਥਾਰ ਗੱਡੀ ਨੰਬਰ PB20-E-8165 ਨੂੰ ਵੀ ਕਬਜ਼ੇ ਵਿਚ ਲਿਆ ਗਿਆ ਹੈ। ਇਸ ਕਾਰਵਾਈ ਸੰਬੰਧੀ ਸੀਨੀਅਰ ਪੁਲਿਸ ਕਪਤਾਨ ਜਲੰਧਰ ਦਿਹਾਤੀ ਸ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੱਪੀ ਪੁੱਤਰ ਹਰਕਮਲ ਸਿੰਘ, ਉਮਰ ਕਰੀਬ 20 ਸਾਲ, ਵਾਸੀ ਪਿੰਡ ਗੁਲਾਬਪੁਰ, ਥਾਣਾ ਬਲਾਚੌਰ, ਜ਼ਿਲ੍ਹਾ ਐੱਸ. ਬੀ. ਐੱਸ. ਨਗਰ ਵਜੋਂ ਹੋਈ ਹੈ। ਜਾਂਚ ਸੰਬੰਧੀ ਐੱਸ. ਐੱਸ. ਪੀ. ਖੱਖ ਨੇ ਦੱਸਿਆ ਕਿ ਮੁੱਖ ਮੁਲਜ਼ਮ ਪ੍ਰਭਦੀਪ ਸਿੰਘ ਉਰਫ਼ ਪ੍ਰਭ ਕੋਲੋਂ ਲਗਾਤਾਰ ਪੁੱਛਗਿੱਛ ਦੌਰਾਨ ਇਸ ਤਸਕਰੀ ਨੈੱਟਵਰਕ ਵਿਚ ਮਨਪ੍ਰੀਤ ਸਿੰਘ ਦੀ ਸ਼ਮੂਲੀਅਤ ਸਾਹਮਣੇ ਆਈ ਸੀ। ਇਨ੍ਹਾਂ ਸੁਰਾਗਾਂ ਦੇ ਆਧਾਰ ‘ਤੇ ਜਲੰਧਰ ਦਿਹਾਤੀ ਦੀ ਸੀ. ਆਈ. ਏ. ਸਟਾਫ਼ ਟੀਮ, ਜਿਸ ਦੀ ਅਗਵਾਈ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਸੀ. ਆਈ. ਏ. ਸਟਾਫ਼ ਕਰ ਰਹੇ ਸਨ, ਵਲੋਂ ਤਕਨੀਕੀ ਨਿਗਰਾਨੀ ਅਤੇ ਮਨੁੱਖੀ ਸੂਹ ਦੇ ਆਧਾਰ ‘ਤੇ ਮੁਲਜ਼ਮ ਨੂੰ ਟਰੇਸ ਕਰਨ ਲਈ ਵਿਸ਼ੇਸ਼ ਯਤਨ ਕੀਤੇ ਗਏ। ਪੁਖ਼ਤਾ ਸੂਚਨਾ ਮਿਲਣ ‘ਤੇ ਪੁਲਿਸ ਟੀਮ ਵਲੋਂ ਐੱਸ. ਬੀ. ਐੱਸ. ਨਗਰ ਨੇੜੇ ਨਾਕਾਬੰਦੀ ਕਰਕੇ ਮਨਪ੍ਰੀਤ ਸਿੰਘ ਵਲੋਂ ਚਲਾਈ ਜਾ ਰਹੀ ਮਹਿੰਦਰਾ ਥਾਰ ਗੱਡੀ ਨੂੰ ਰੋਕਿਆ ਗਿਆ। ਉਪਰੰਤ ਕੀਤੀ ਗਈ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਇਕ .30 ਬੋਰ ਪਿਸਤੌਲ ਅਤੇ ਪੰਜ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਤੋਂ ਬਾਅਦ ਮੁਲਜ਼ਮ ਨੂੰ ਇਸ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਬਾਕੀ ਨਾਮਜ਼ਦ ਮੁਲਜ਼ਮਾਂ, ਜਿਨ੍ਹਾਂ ਵਿਚ ਅਮਰੀਕਾ ਰਹਿੰਦਾ ਹੈਂਡਲਰ ਨਵਜੋਤ ਸਿੰਘ ਉਰਫ਼ ਗੈਰੀ ਵੀ ਸ਼ਾਮਿਲ ਹੈ, ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪੂਰੇ ਨੈੱਟਵਰਕ ਦੇ ਵਿੱਤੀ ਲੈਣ-ਦੇਣ ਦੀ ਵੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਕਾਰਵਾਈ ਵਿਨੀਤ ਅਹਲਾਵਤ, ਆਈ. ਪੀ. ਐੱਸ., ਐੱਸ. ਪੀ. ਇਨਵੈਸਟੀਗੇਸ਼ਨ ਜਲੰਧਰ ਦਿਹਾਤੀ, ਸਰਵਣ ਸਿੰਘ ਬੱਲ, ਡੀ. ਐੱਸ. ਪੀ. ਨਕੋਦਰ ਤੇ ਲਖਵਿੰਦਰ ਸਿੰਘ, ਡੀ. ਐੱਸ. ਪੀ. ਡਿਟੈਕਟਿਵ ਦੀ ਨਿਗਰਾਨੀ ਹੇਠ ਕੀਤੀ ਗਈ। ਪੁਲਿਸ ਵਲੋਂ ਇਸ ਨੈੱਟਵਰਕ ਦੇ ਕਾਰਜਕਾਰੀ ਸੰਬੰਧਾਂ, ਸਪਲਾਈ ਚੈਨਲਾਂ ਤੇ ਵਿੱਤੀ ਲੈਣ-ਦੇਣ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਹੋਰ ਪੁੱਛਗਿੱਛ ਤੇ ਜਾਂਚ ਲਈ ਪੁਲਿਸ ਰਿਮਾਂਡ ਹਾਸਿਲ ਕਰਨ ਵਾਸਤੇ ਸਮਰੱਥ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤਾਜ਼ਾ ਬਰਾਮਦਗੀ ਨਾਲ ਇਸ ਮਾਮਲੇ ਵਿਚ ਹੁਣ ਤੱਕ ਕੁੱਲ 12 ਕਿਲੋਗ੍ਰਾਮ ਹੈਰੋਇਨ, ਪੰਜ ਪਿਸਤੌਲ, 10 ਜ਼ਿੰਦਾ ਕਾਰਤੂਸ ਤੇ ਦੋ ਵਾਹਨ ਬਰਾਮਦ ਕੀਤੇ ਜਾ ਚੁੱਕੇ ਹਨ। ਇਸ ਸੰਬੰਧੀ ਮੁਕੱਦਮਾ ਨੰਬਰ 342 ਥਾਣਾ ਸਦਰ ਨਕੋਦਰ ਵਿਖੇ ਦਰਜ ਹੈ।

ਪਿਛਲੀ ਖ਼ਬਰ ਨਵੇਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸੰਭਾਲਿਆ ਚਾਰਜ, ਮਹਾਂਨਗਰ ਵਾਸੀਆਂ ਨੂੰ ਨਸ਼ਾ ਤੇ ਗੈਂਗਸਟਰਮੁਕਤ ਕਰਨ ਦਾ... ਅਗਲੀ ਖ਼ਬਰ ਰਾਸ਼ਟਰਪਤੀ ਵਲੋਂ ਲੋਕ ਸਭਾ ’ਚ ਹੱਦਬੰਦੀ 2.0 ਬਿੱਲ ’ਤੇ ਵਿਚਾਰ ਕਰਨ ਦੀ ਸਿਫ਼ਾਰਿਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।