28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਅਕਾਲੀ-ਭਾਜਪਾ ਗੱਠਜੋੜ ਨੇ ਲੋਕਾਂ ਅੰਦਰ ਭਰਿਆ ਨਵਾਂ ਜੋਸ਼ ਤੇ ਉਤਸ਼ਾਹ-ਢੀਂਡਸਾ

ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਢੀਂਡਸਾ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਅੰਦਰ ਵਿਕਾਸ ਤੇ ਤਰੱਕੀ ਦਾ ਇਕ ਨਵਾਂ ਅਧਿਆਏ ਲਿਖੇਗਾ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਵਲੋਂ ਇਸ ਗਠਜੋੜ ਨੂੰ ਪਿਛਲੇ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਸੀ ਤੇ ਹੁਣ ਗੱਠਜੋੜ ਤੋਂ ਬਾਅਦ ਉਨ੍ਹਾਂ ਅੰਦਰ ਖੁਸ਼ੀ ਦੀ ਲਹਿਰ ਹੈ।

ਅਜੀਤ ਡੈਸਕ 29-11-2026
ਜਲੰਧਰ, 28 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਢੀਂਡਸਾ ਨੇ ਅਕਾਲੀ-ਭਾਜਪਾ ਗਠਜੋੜ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਅੰਦਰ ਵਿਕਾਸ ਤੇ ਤਰੱਕੀ ਦਾ ਇਕ ਨਵਾਂ ਅਧਿਆਏ ਲਿਖੇਗਾ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕਾਂ ਵਲੋਂ ਇਸ ਗਠਜੋੜ ਨੂੰ ਪਿਛਲੇ ਲੰਬੇ ਸਮੇਂ ਤੋਂ ਉਡੀਕਿਆ ਜਾ ਰਿਹਾ ਸੀ ਤੇ ਹੁਣ ਗੱਠਜੋੜ ਤੋਂ ਬਾਅਦ ਉਨ੍ਹਾਂ ਅੰਦਰ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਗਠਜੋੜ ਨੇ ਪੰਜਾਬ ਦੇ ਲੋਕਾਂ ਅੰਦਰ ਨਵਾਂ ਜੋਸ਼ ਤੇ ਉਤਸ਼ਾਹ ਭਰਿਆ ਹੈ। ਢੀਂਡਸਾ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਕੇਵਲ ਸਿਆਸੀ ਹੀ ਨਹੀਂ ਹੈ, ਸਗੋਂ ਇਹ ਇਕ ਭਾਵਨਾਤਮਕ ਰਿਸ਼ਤੇ ਤੇ ਭਾਈਚਾਰਕ ਸਾਂਝ ਦਾ ਵੀ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸਵ. ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵਲੋਂ ਭਾਜਪਾ ਨਾਲ ਬਣਾਏ ਰਿਸ਼ਤੇ ’ਚ ਬੇਸ਼ੱਕ ਪਿਛਲੇ ਕੁੱਝ ਸਮੇਂ ਲਈ ਖੱਟਾਸ ਆ ਗਈ ਸੀ ਪਰ ਸਾਂਝ ਕਦੇ ਵੀ ਖਤਮ ਨਹੀਂ ਸੀ ਹੋਈ ਤੇ ਅੱਜ ਮੁੜ ਦੋਵਾਂ ਪਾਰਟੀਆਂ ਦੇ ਇਕ ਹੋਣ ਨਾਲ ਲੋਕਾਂ ਨੂੰ ਸੂਬੇ ਦੇ ਵਿਕਾਸ ਤੇ ਤਰੱਕੀ ਦੀ ਇਕ ਨਵੀਂ ਆਸ ਜਾਗੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਸੰਕਟ ਵਿਚੋਂ ਕੇਵਲ ਅਕਾਲੀ-ਭਾਜਪਾ ਗਠਜੋੜ ਹੀ ਬਾਹਰ ਕੱਢ ਸਕਦਾ ਹੈ ਤੇ 2027 ਦੀਆਂ ਚੋਣਾਂ ’ਚ ਸੂਬੇ ਅੰਦਰ ਅਕਾਲੀ-ਭਾਜਪਾ ਦੀ ਸਰਕਾਰ ਬਣਨੀ ਤੈਅ ਹੈ।
ਪਿਛਲੀ ਖ਼ਬਰ ‘ਯੁਵਾ ਰੰਗ ਉਤਸਵ’ ਵਿਚ ਸਦਾਬਹਾਰ ਕਹਾਣੀਆਂ ਰਾਹੀਂ ਰੰਗਮੰਚ ਦੀ ਭਾਵਨਾ ਬਰਕਰਾਰ ਅਗਲੀ ਖ਼ਬਰ ਲੋਕਤੰਤਰ ਨੂੰ ਖ਼ਤਮ ਕਰ ਦੇਵੇਗਾ ਹੱਦਬੰਦੀ ਬਿੱਲ-ਰਾਹੁਲ ਗਾਂਧੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।