ਆਪਣੇ ਘਰਾਂ ਵਿਚ ਲੋਕ ਹੁਣ ਨਹੀਂ ਰਹੇ ਸੁਰੱਖਿਅਤ-ਅਸ਼ੋਕ ਸਰੀਨ
ਜਲੰਧਰ, 28 ਨਵੰਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਜਲੰਧਰ ਸ਼ਹਿਰੀ ਦੇ ਪ੍ਰਧਾਨ ਅਸ਼ੋਕ ਸਰੀਨ ਹਿੱਕੀ ਨੇ ਪੰਜਾਬ ਵਿਚ ਲਗਾਤਾਰ ਵੱਧ ਰਹੀਆਂ ਅਪਰਾਧਿਕ ਘਟਨਾਵਾਂ ਤੇ ਵਿਗੜ ਰਹੀ ਕਾਨੂੰਨ-ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ’ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਨਾਗਰਿਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਹੋ ਗਈਆਂ ਹਨ।
ਅਜੀਤ ਡੈਸਕ
29-11-2026