11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਨਵੇਂ ਸਾਲ ਦੀ ਆਮਦ 'ਤੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ

ਅਜੀਤ ਡੈਸਕ 03-01-2026
ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਹਿਰੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਵੇਂ ਸਾਲ ਦੀ ਆਮਦ 'ਤੇ ਸਰਬੱਤ ਦੇ ਭਲੇ ਲਈ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ | ਇਸ ਮੌਕੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ | ਉਪਰੰਤ ਗ੍ਰੰਥੀ ਸਿੰਘ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਵਿਭਾਗੀ ਚੀਫ਼ ਇੰਜੀਨੀਅਰ ਉਪਕਰਨਪਾਲ ਸਿੰਘ ਸਰਾਂ, ਐੱਸ. ਈ. ਗੁਰਦੀਪ ਸਿੰਘ ਘੁੜਿਆਣਾ, ਐੱਸ. ਡੀ. ਓ. ਨਵਤੇਜ ਸਿੰਘ ਬਰਾੜ ਤੇ ਉਨ੍ਹਾਂ ਦੀ ਪਤਨੀ ਕਿਰਨਦੀਪ ਕੌਰ ਬਰਾੜ ਨੂੰ ਗ੍ਰੰਥੀ ਸਿੰਘ ਵਲੋਂ ਸਿਰੋਪਾਓ ਦੇ ਕੇ ਸਨਮਾਨਿਆ | ਇਸ ਮੌਕੇ ਕਾਲਾ ਸਿੰਘ ਬੇਦੀ, ਕਰਮਜੀਤ ਸ਼ਰਮਾ, ਰਾਜਦੀਪ ਸਿੰਘ ਸਿੱਧੂ, ਵੀਰ ਚੰਦ ਤੋਂ ਇਲਾਵਾ ਵਿਭਾਗ ਦੇ ਕਰਮਚਾਰੀ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਸਟੇਟ ਕਰਮਚਾਰੀ ਦਲ ਵਲੋਂ ਨਵੇਂ ਸਾਲ 2026 ਦਾ ਕੈਲੰਡਰ ਜਾਰੀ ਅਗਲੀ ਖ਼ਬਰ ਨਵੇਂ ਸਾਲ ਮੌਕੇ ਲਾਇਬ੍ਰੇਰੀ 'ਚ ਧਾਰਮਿਕ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।