18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

40 ਮੁਕਤਿਆਂ ਦੀ ਯਾਦ 'ਚ ਸਿੱਖ ਮਿਸ਼ਨਰੀ ਕਾਲਜ ਵਲੋਂ ਸਟਾਲ ਲਗਾਇਆ

ਅਜੀਤ ਡੈਸਕ 22-01-2026
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦੀ ਯਾਦ ਵਿਚ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਸਰਕਲ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਵਲੋਂ ਮਨਮੋਹਨ ਸਿੰਘ ਦੀ ਅਗਵਾਈ ਹੇਠ ਧਾਰਮਿਕ ਕਿਤਾਬਾਂ, ਸਿੱਖ ਫੁਲਵਾੜੀ ਅਤੇ ਹੋਰ ਲਿਟਰੇਚਰ ਸੰਬੰਧੀ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਸਟਾਲ ਲਾਇਆ ਗਿਆ | ਇਸ ਮੌਕੇ ਬਿਜੇ ਸਿੰਘ ਸਕੱਤਰ ਸ਼੍ਰੋਮਣੀ ਕਮੇਟੀ ਵਲੋਂ ਸਟਾਲ ਦੀ ਸ਼ੁਰੂਆਤ ਕਰਵਾਈ ਗਈ | ਇਸ ਮੌਕੇ ਸੰਗਤ ਵਲੋਂ ਵੱਖ-ਵੱਖ ਧਾਰਮਿਕ ਲਿਟਰੇਚਰ ਪ੍ਰਾਪਤ ਕੀਤਾ ਤੇ ਇਸ ਉਦਮ ਦੀ ਸ਼ਲਾਘਾ ਕੀਤੀ | ਇਸ ਮੌਕੇ ਰਣਬੀਰ ਸਿੰਘ, ਸੁਖਦਰਸ਼ਨ ਸਿੰਘ ਬੇਦੀ, ਰਣਜੋਧ ਸਿੰਘ, ਗਗਨਦੀਪ ਸਿੰਘ, ਕਰਮਜੀਤ ਸਿੰਘ, ਰਮਨਦੀਪ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਹੈਰੋਇਨ ਸਮੇਤ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।