ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐੱਚ.ਐੱਸ. ਹਾਈ ਸਕੂਲ ਅਬੋਹਰ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪੁਲਿਸ ਦੇ ਟ੍ਰੈਫ਼ਿਕ ਐਜੂਕੇਸ਼ਨ ਸੈੱਲ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਏ.ਐੱਸ.ਆਈ. ਹਰਮੰਦਰ ਸਿੰਘ ਤੇ ਟ੍ਰੈਫ਼ਿਕ ਟੀਮ ਵਲੋਂ ਵਿਦਿਆਰਥੀਆਂ ਤੇ ਸਮੂਹ ਡਰਾਈਵਰਾਂ ਨੂੰ ਟ੍ਰੈਫ਼ਿਕ ਨਿਯਮਾਂ ਬਾਰੇ ਵਿਸ਼ੇਸ਼ ਜਾਣਕਾਰੀ ਦਿੱਤੀ ਗਈ | ਟ੍ਰੈਫ਼ਿਕ ਨਿਯਮਾਂ ਨੂੰ ਜ਼ਿੰਦਗੀ ਵਿਚ ਅਪਣਾਉਣ ਲਈ ਜ਼ਰੂਰੀ ਦੱਸਿਆ | ਸਕੂਲ ਮੈਨੇਜਮੈਂਟ ਦੇ ਚੇਅਰਮੈਨ ਗੁਰਚਰਨ ਸਿੰਘ ਬਰਾੜ, ਸਮਨ ਬਰਾੜ, ਅਨਮੋਲ ਬਰਾੜ, ਪਿ੍ੰਸੀਪਲ ਵਿਪਨ ਕੁਮਾਰ, ਕੋਆਰਡੀਨੇਟਰ ਮੀਨਾ ਰਾਣੀ, ਜੂਨੀਅਰ ਕੋਆਰਡੀਨੇਟਰ, ਰਚਨਾ ਵਧਵਾ ਵਲੋਂ ਵੀ ਵਿਸ਼ਵਾਸ ਦਿਵਾਇਆ ਗਿਆ ਕਿ ਸਾਰੇ ਵਿਦਿਆਰਥੀ ਤੇ ਡਰਾਈਵਰ ਇਸ ਟ੍ਰੈਫ਼ਿਕ ਨਿਯਮਾਂ ਦਾ ਪਾਲਣ ਕਰਨਗੇ ਅਤੇ ਸਮਾਜ ਵਿਚ ਹੋਰਨਾਂ ਨੂੰ ਵੀ ਜਾਣੂ ਕਰਵਾਉਣਗੇ | ਅੰਤ ਵਿਚ ਆਈ ਹੋਈ ਟ੍ਰੈਫ਼ਿਕ ਪੁਲਿਸ ਟੀਮ ਦਾ ਪਿ੍ੰਸੀਪਲ ਵਿਪਨ ਕੁਮਾਰ ਨੇ ਸਨਮਾਨ ਚਿੰਨ੍ਹ ਦੇ ਕੇ ਧੰਨਵਾਦ ਕੀਤਾ | ਇਸ ਸਮੇਂ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |