18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਭਾਜਪਾ ਦੇ ਮਨਸੂਬਿਆਂ ਬਾਰੇ ਕੀਤਾ ਜਾ ਰਿਹਾ ਜਾਗਰੂਕ-ਭੀਨਾ ਬਰਾੜ

ਅਜੀਤ ਡੈਸਕ 22-01-2026
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਯੂਥ ਕਾਂਗਰਸੀ ਆਗੂ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਕਾਂਗਰਸ ਸਰਕਾਰ ਵਲੋਂ ਪਿੰਡਾਂ ਦੇ ਗ਼ਰੀਬ ਮਜ਼ਦੂਰਾਂ ਲਈ ਚਲਾਈ ਗਈ 'ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ' ਰੁਜ਼ਗਾਰ ਗਾਰੰਟੀ ਐਕਟ ਮਗਨਰੇਗਾ ਨੂੰ ਸੌੜੀ ਸਿਆਸਤ ਤਹਿਤ ਖ਼ਤਮ ਕੀਤਾ ਹੈ | ਉਸ ਦੇ ਖ਼ਿਲਾਫ਼ ਸੂਬੇ ਵਿਚ ਵੱਖ-ਵੱਖ ਥਾਵਾਂ 'ਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਸਾਬਕਾ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈਆਂ ਭਰਵੀਆਂ ਮੀਟਿੰਗਾਂ ਨੇ ਪਿੰਡਾਂ ਦੇ ਮਜ਼ਦੂਰਾਂ ਦੇ ਹਿੱਤਾਂ ਦਾ ਮੁੱਦਾ ਚੁੱਕ ਕੇ ਇਕ ਲਹਿਰ ਬਣਾ ਦਿੱਤੀ ਹੈ, ਜੋ ਕਿ ਸਮੇਂ ਦਾ ਮੁੱਖ ਮੁੱਦਾ ਤੇ ਇਕ ਸ਼ਲਾਘਾਯੋਗ ਕਦਮ ਵੀ ਹੈ | ਹੁਣ ਕਾਂਗਰਸ ਹਾਈਕਮਾਂਡ ਨੇ ਅਗਲੀ ਵਿਉਂਤਬੰਦੀ ਤਹਿਤ ਮਗਨਰੇਗਾ ਬਚਾਓ ਸੰਗ੍ਰਾਮ ਹੇਠ ਪਿੰਡਾਂ ਵਿਚ ਸੱਥਾਂ ਲਾਉਣ ਦਾ ਫ਼ੈਸਲਾ ਕੀਤਾ ਹੈ | ਕਾਂਗਰਸ ਪਾਰਟੀ ਵਲੋਂ 25 ਜਨਵਰੀ ਤੱਕ ਹਰੇਕ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਖੁੱਲ੍ਹੀਆਂ ਬੈਠਕਾਂ ਕੀਤੀਆਂ ਜਾਣਗੀਆਂ, ਤਾਂ ਜੋ ਪੇਂਡੂ ਭੈਣਾਂ-ਭਰਾਵਾਂ, ਬੇਰੁਜ਼ਗਾਰ, ਮਜ਼ਦੂਰਾਂ ਨੂੰ ਮਗਨਰੇਗਾ ਬੰਦ ਕਰਨ ਦੇ ਭਾਜਪਾ ਸਰਕਾਰ ਦੇ ਮਨਸੂਬਿਆਂ ਬਾਰੇ ਜਾਗਰੂਕ ਕੀਤਾ ਜਾ ਸਕੇ | ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਖੇਤੀ ਦੇ ਤਿੰਨ ਕਾਲੇ ਕਾਨੂੰਨਾਂ ਵਾਂਗ ਹੀ ਇਸ ਫ਼ੈਸਲੇ ਨੂੰ ਵੀ ਵਾਪਸ ਲਵੇ |
ਪਿਛਲੀ ਖ਼ਬਰ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਅਗਲੀ ਖ਼ਬਰ ਐੱਚ.ਐੱਸ. ਹਾਈ ਸਕੂਲ ਵਿਖੇ ਟ੍ਰੈਫ਼ਿਕ ਨਿਯਮਾਂ ਸੰਬੰਧੀ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।