18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਸ੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ

ਅਜੀਤ ਡੈਸਕ 22-01-2026

ਸਰਕਾਰੀ ਸਕੂਲਾਂ 'ਚ ਚੱਲ ਰਹੀ ਮਿਡ-ਡੇ-ਮੀਲ ਸਕੀਮ ਦੀ ਕੀਤੀ ਗਈ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਹਰਮਹਿੰਦਰ ਪਾਲ)-ਚੇਤਨ ਪ੍ਰਕਾਸ਼ ਧਾਲੀਵਾਲ ਮੈਂਬਰ ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ | ਉਨ੍ਹਾਂ ਵਲੋਂ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਵੜਿੰਗ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਬੇਲਵਾਲੀ ਤੇ ਉਦੇਕਰਨ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਉਦੇਕਰਨ ਤੇ ਚੌਂਤਰਾ ਅਤੇ ਆਂਗਣਵਾੜੀ ਸੈਂਟਰ ਕੋਡ ਨੰਬਰ 203,206 ਪਿੰਡ ਉਦੇਕਰਨ ਅਤੇ ਰਾਸ਼ਨ ਡੀਪੂ ਉਦੇਕਰਨ ਤੇ ਚੌਂਤਰਾ ਆਦਿ ਦਾ ਦੌਰਾ ਕੀਤਾ ਗਿਆ | ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਚੱਲ ਰਹੀ ਮਿਡ-ਡੇ-ਮੀਲ ਸਕੀਮ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਮਿਡ-ਡੇ-ਮੀਲ ਅਤੇ ਅਨਾਜ ਭੰਡਾਰ ਘਰ ਦਾ ਨਿਰੀਖਣ ਕੀਤਾ ਗਿਆ | ਚੈਕਿੰਗ ਦੌਰਾਨ ਬੱਚਿਆਂ ਨੂੰ ਮਿਡ-ਡੇ-ਮੀਲ ਵਧਿਆ ਤਰੀਕੇ ਨਾਲ ਦਿੱਤਾ ਜਾ ਰਿਹਾ ਸੀ, ਪੰ੍ਰਤੂ ਸਕੂਲਾਂ ਵਿਚ ਕੁਝ ਖ਼ਾਮੀਆਂ ਪਾਈਆਂ ਗਈਆਂ | ਇਨ੍ਹਾਂ ਖ਼ਾਮੀਆਂ ਦੇ ਸੰਬੰਧ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਕੁੱਕ ਕਮ ਹੈਲਪਰਾਂ ਦੇ ਮੈਡੀਕਲ ਕਰਵਾਏ ਜਾਣ, ਖਾਣਾ ਬਣਾਉਣ ਸਮੇਂ ਮੂੰਹ-ਸਿਰ ਢੱਕ ਕੇ ਰੱਖਣ ਅਤੇ ਸਾਫ਼-ਸਫ਼ਾਈ ਸੰਬੰਧੀ ਵਿਸ਼ੇਸ ਧਿਆਨ ਦਿੱਤਾ ਜਾਵੇ | ਇਸ ਤੋਂ ਉਪਰੰਤ ਆਂਗਣਵਾੜੀ ਸੈਟਰ ਕੋਡ ਨੰਬਰ 203, 206 ਦੀ ਚੈਕਿੰਗ ਕੀਤੀ ਗਈ | ਸੈਟਰਾਂ ਵਿਖੇ ਲਾਭਪਾਤਰੀਆਂ ਸੰਬੰਧੀ ਅਤੇ ਉਨ੍ਹਾਂ ਨੂੰ ਦਿੱਤੇ ਜਾਣ ਵਾਲਾ ਲਾਭ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ | ਨਿਰੀਖਣ ਦੌਰਾਨ ਪਾਇਆ ਗਿਆ ਕਿ ਇਨ੍ਹਾਂ ਸੈਂਟਰਾਂ 'ਤੇ ਕਾਫ਼ੀ ਦਿਨਾਂ ਤੋਂ ਲਾਭਪਾਤਰੀਆਂ ਨੂੰ ਦਿੱਤਾ ਜਾਣ ਵਾਲਾ ਸਾਮਾਨ ਖ਼ਤਮ ਹੋ ਚੁੱਕਾ ਹੈ ਅਤੇ ਸੈਂਟਰਾਂ ਨੂੰ ਸਾਮਾਨ ਨਹੀਂ ਮਿਲਿਆ ਹੈ, ਜਿਸ ਦੇ ਸੰਬੰਧੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨੂੰ ਹਦਾਇਤ ਕੀਤੀ ਗਈ ਕਿ ਜਲਦ ਤੋਂ ਜਲਦ ਇਨ੍ਹਾਂ ਸੈਂਟਰਾਂ 'ਤੇ ਰਾਸ਼ਨ ਉਪਲਬਧ ਕਰਵਾਇਆ ਜਾਵੇ | ਸਕੂਲਾਂ ਤੇ ਆਂਗਣਵਾੜੀ ਸੈਟਰਾਂ ਦਾ ਦੌਰਾ ਕਰਨ ਉਪਰੰਤ ਰਾਸ਼ਨ ਡੀਪੂ ਉਦੇਕਰਨ ਤੇ ਚੌਂਤਰਾ ਦਾ ਦੌਰਾ ਕੀਤਾ ਗਿਆ | ਇਸ ਦੌਰੇ ਦੌਰਾਨ ਲਾਭਪਾਤਰੀਆਂ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਅਧੀਨ ਚੱਲ ਰਹੀਆਂ ਸਕੀਮਾਂ ਸੰਬੰਧੀ ਸ਼ਿਕਾਇਤ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਰ (ਵਿਕਾਸ) ਸ੍ਰੀ ਮੁਕਤਸਰ ਸਾਹਿਬ ਕੋਲ ਦਰਜ ਵੀ ਕਰਵਾ ਸਕਦੇ ਹਨ | ਇਨ੍ਹਾਂ ਸਥਾਨਾਂ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ |

ਪਿਛਲੀ ਖ਼ਬਰ ਨਸ਼ਾ ਕਰਦੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਭਾਜਪਾ ਦੇ ਮਨਸੂਬਿਆਂ ਬਾਰੇ ਕੀਤਾ ਜਾ ਰਿਹਾ ਜਾਗਰੂਕ-ਭੀਨਾ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।