ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-ਗਣਤੰਤਰਤਾ ਦਿਵਸ ਸਮਾਗਮ ਮਨਾਉਣ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਦੀ ਪ੍ਰਧਾਨਗੀ ਹੇਠ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਸੱਭਿਆਚਾਰਕ ਪੇਸ਼ਕਾਰੀਆਂ ਦੀ ਪਹਿਲੀ ਰਿਹਰਸਲ ਕਰਵਾਈ ਗਈ | ਇਸ ਸੱਭਿਆਚਾਰਕ ਰਿਹਰਸਲ ਵਿਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸ੍ਰੀ ਮੁਕਤਸਰ ਸਾਹਿਬ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ, ਦਸਮੇਸ਼ ਗਰਲਜ਼ ਪਬਲਿਕ ਸਕੂਲ ਬਾਦਲ, ਅਕਾਲ ਅਕੈਡਮੀ, ਭਾਈ ਮਸਤਾਨ ਸਿੰਘ ਪਬਲਿਕ ਸਕੂਲ, ਸ਼ਿਵਾਲਕ ਪਬਲਿਕ ਸਕੂਲ, ਕੁਲਵੰਤ ਜੋਸ਼ੀ ਮੈਮੋਰੀਅਲ ਸਕੂਲ ਰੁਪਾਣਾ ਅਤੇ ਨਿਸ਼ਾਨ ਅਕੈਡਮੀ ਦੇ ਸਕੂਲੀ ਬੱਚਿਆਂ ਨੇ ਭਾਗ ਲਿਆ | ਸੱਭਿਆਚਾਰਕ ਰਿਹਰਸਲ ਦਾ ਜਾਇਜ਼ਾ ਲੈਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸੰਬੰਧਿਤ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਇਕ ਰਾਸ਼ਟਰੀ ਸਮਾਗਮ ਹੈ ਅਤੇ ਇਸ ਸਮਾਗਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਖ਼ਤ ਮਿਹਨਤ ਕੀਤੀ ਜਾਵੇ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੁਮਾਰ ਸੋਨੀ, ਰਾਜ ਕੁਮਾਰ, ਪ੍ਰਵੀਨ ਕੁਮਾਰ, ਜਸਵੀਰ ਕੌਰ ਤੋਂ ਇਲਾਵਾ ਸੰਬੰਧਿਤ ਸਕੂਲਾਂ ਦੇ ਪ੍ਰਬੰਧਕ ਇੰਚਾਰਜ ਵੀ ਮੌਜੂਦ ਸਨ |