18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਗੁਰਦੁਆਰਾ ਤੰਬੂ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਪਾਠ ਦਾ ਭੋਗ ਪਾਇਆ ਮੈਨੇਜਰ ਨਿਰਮਲਜੀਤ ਸਿੰਘ ਨੇ ਸੰਗਤ ਦਾ ਕੀਤਾ ਧੰਨਵਾਦ

ਅਜੀਤ ਡੈਸਕ 22-01-2026
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)-40 ਮੁਕਤਿਆਂ ਦੀ ਯਾਦ 'ਚ ਮਾਘੀ ਜੋੜ ਮੇਲੇ ਦੇ ਸਾਰੇ ਕਾਰਜ ਸੁੱਖ ਸ਼ਾਂਤੀ ਨਾਲ ਸੰਪੂਰਨ ਹੋਣ 'ਤੇ ਸ੍ਰੀ ਦਰਬਾਰ ਸਾਹਿਬ ਦੇ ਸਮੂਹ ਸਟਾਫ਼ ਮੈਂਬਰਾਂ ਵਲੋਂ ਗੁਰਦੁਆਰਾ ਤੰਬੂ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਆਰੰਭ ਕਰਵਾ ਕੇ ਭੋਗ ਪਾਇਆ ਗਿਆ | ਇਸ ਮੌਕੇ ਗ੍ਰੰਥੀ ਬਲਵੰਤ ਸਿੰਘ ਵਲੋਂ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਉਪਰੰਤ ਹੁਕਮਨਾਮਾ ਲਿਆ ਗਿਆ | ਇਸ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਭਾਈ ਜਗਬੀਰ ਸਿੰਘ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਤੇ ਸਮੂਹ ਸਟਾਫ਼ ਮੈਂਬਰਾਂ ਅਤੇ ਸੰਗਤ ਦੇ ਸਹਿਯੋਗ ਨਾਲ ਮਾਘੀ ਜੋੜ ਮੇਲੇ ਦੇ ਸਾਰੇ ਕਾਰਜ ਬਹੁਤ ਵਧੀਆ ਸੰਪੂਰਨ ਹੋਏ ਹਨ | ਸੰਗਤ ਦੀ ਦੇਸ਼-ਵਿਦੇਸ਼ ਵਿਚੋਂ ਲਗਾਤਾਰ ਆਮਦ ਰਹੀ ਅਤੇ ਲੱਖਾਂ ਦੀ ਗਿਣਤੀ ਵਿਚ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ 40 ਮੁਕਤਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ | ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੀਤੇ ਗਏ ਵਧੀਆ ਪ੍ਰਬੰਧਾਂ ਸਦਕਾ ਸ਼ਰਧਾਲੂਆਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਈ | ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੀ ਮੈਨੇਜਰ ਨਿਰਮਲਜੀਤ ਸਿੰਘ ਨੇ ਬੋਲਦਿਆਂ ਸਮੂਹ ਸਟਾਫ਼ ਮੈਂਬਰਾਂ, ਸ਼ਹਿਰ ਤੇ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਸੰਸਥਾਵਾਂ, ਹੋਰ ਸਹਿਯੋਗੀਆਂ ਅਤੇ ਇਲਾਕਾ ਵਾਸੀਆਂ ਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਲੋਂ ਸਮੂਹਿਕ ਉਪਰਾਲਾ ਕੀਤਾ ਗਿਆ ਸੀ ਕਿ ਇਸ ਮੌਕੇ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਸਾਰੇ ਕਾਰਜ ਨਿਰਵਿਘਨਤਾ ਨਾਲ ਪੂਰੇ ਹੋਏ ਹਨ | ਇਸ ਮੌਕੇ ਮੀਤ ਮੈਨੇਜਰ ਭਾਈ ਸੁਖਦੇਵ ਸਿੰਘ, ਕੁਲਵੰਤ ਸਿੰਘ ਝਬੇਲਵਾਲੀ ਅਕਾਊਾਟੈਂਟ, ਗੁਰਮੀਤ ਸਿੰਘ ਸੰਧੂ ਖ਼ਜ਼ਾਨਚੀ, ਪਰਮਜੀਤ ਸਿੰਘ, ਮੋਹਕਮ ਸਿੰਘ ਇੰਚਾਰਜ ਰਾਗੀਆਂ, ਸੁਰਜੀਤ ਸਿੰਘ, ਚਾਨਣ ਸਿੰਘ ਮੰਮੂਖੇੜਾ, ਭੁਪਿੰਦਰ ਸਿੰਘ ਭੁਲੇਰੀਆਂ, ਗੁਰਜੀਤ ਸਿੰਘ ਵੱਟੂ, ਭਾਈ ਗੁਰਜੀਤ ਸਿੰਘ ਰਾਗੀ, ਅੰਗਰੇਜ਼ ਸਿੰਘ ਗ੍ਰੰਥੀ, ਪਰਮਿੰਦਰ ਸਿੰਘ ਗ੍ਰੰਥੀ, ਜਗਦੀਪ ਸਿੰਘ, ਰੂਪ ਸਿੰਘ, ਗਗਨਦੀਪ ਸਿੰਘ, ਜਗਨੰਦਨ ਸਿੰਘ, ਲਵਪ੍ਰੀਤ ਸਿੰਘ ਸੁਖਰਾਜ ਸਿੰਘ ਦੋਦਾ, ਜਸਵਿੰਦਰ ਸਿੰਘ ਗੂੜ੍ਹੀ ਸੰਘਰ, ਲਖਵਿੰਦਰ ਸਿੰਘ ਲਾਡੀ, ਕੁਲਵਿੰਦਰ ਸਿੰਘ, ਗੁਰਜੀਤ ਸਿੰਘ, ਬਲਜਿੰਦਰ ਸਿੰਘ, ਪੁਸ਼ਪਿੰਦਰ ਸਿੰਘ, ਗੋਰਾ ਸਿੰਘ, ਗੁਰਸੇਵਕ ਸਿੰਘ, ਗੁਰਪ੍ਰੀਤ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਨੇ ਮੰਗ-ਪੱਤਰ ਸੌਂਪਿਆ • ਕਿਹਾ : ਵੈਕਸੀਨ ਲਿਆਉਣ ਅਤੇ ਛੱਡਣ ਦ... ਅਗਲੀ ਖ਼ਬਰ ਪੀ.ਐੱਮ. ਸ੍ਰੀ ਸਰਕਾਰੀ ਸਕੂਲ (ਲੜਕੇ) ਰੁਪਾਣਾ ਵਿਖੇ ਸਾਲਾਨਾ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।