18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਨੇ ਮੰਗ-ਪੱਤਰ ਸੌਂਪਿਆ • ਕਿਹਾ : ਵੈਕਸੀਨ ਲਿਆਉਣ ਅਤੇ ਛੱਡਣ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ

ਅਜੀਤ ਡੈਸਕ 22-01-2026
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡੈਮੋਕ੍ਰੇਟਿਕ ਆਸ਼ਾ ਵਰਕਰਜ਼ ਅਤੇ ਫੈਸਿਲੀਟੇਟਰ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਸੂਬਾ ਪ੍ਰੈੱਸ ਸਕੱਤਰ ਹਰਪਾਲ ਕੌਰ ਦੀ ਅਗਵਾਈ ਹੇਠ ਵੈਕਸੀਨ ਲਿਆਉਣ ਅਤੇ ਛੱਡਣ ਦਾ ਢੁਕਵਾਂ ਪ੍ਰਬੰਧ ਕਰਨ ਸੰਬੰਧੀ ਸਿਵਲ ਸਰਜਨ ਦੇ ਨੁਮਾਇੰਦੇ ਡਾ. ਕੁਲਤਾਰ ਸਿੰਘ ਨੂੰ ਮੰਗ-ਪੱਤਰ ਸੌਂਪਿਆ ਗਿਆ | ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਡਾਇਰੈਕਟਰ ਸਿਹਤ ਵਿਭਾਗ ਵਲੋਂ ਪੱਤਰ ਜਾਰੀ ਕਰਕੇ ਆਸ਼ਾ ਵਰਕਰ ਨੂੰ ਵੈਕਸੀਨ ਲਿਆਉਣ ਅਤੇ ਵਾਪਸ ਜਮ੍ਹਾਂ ਕਰਾਉਣ ਦੇ ਕੰਮ ਤੋਂ ਛੋਟ ਦੇ ਦਿੱਤੀ ਗਈ ਹੈ, ਪਰ ਜ਼ਿਲ੍ਹੇ ਵਿਚ ਵੱਖ-ਵੱਖ ਅਧਿਕਾਰੀਆਂ ਤੇ ਉਪਰਲੇ ਕਰਮਚਾਰੀਆਂ ਵਲੋਂ ਆਸ਼ਾ ਵਰਕਰਾਂ 'ਤੇ ਵੈਕਸੀਨ ਲਿਆਉਣ ਅਤੇ ਵਾਪਸ ਜਮ੍ਹਾਂ ਕਰਵਾਉਣ ਲਈ ਗੈਰ ਵਾਜਬ ਦਬਾਅ ਬਣਾਇਆ ਜਾ ਰਿਹਾ ਹੈ | ਪੂਰੇ ਪੰਜਾਬ ਦੇ ਅਨੇਕਾਂ ਜ਼ਿਲਿ੍ਹਆਂ ਵਿਚ ਸਿਵਲ ਸਰਜਨਾਂ ਵਲੋਂ ਇਸ ਸੰਬੰਧੀ ਬਦਲਵੇਂ ਪ੍ਰਬੰਧ ਕਰ ਦਿੱਤੇ ਗਏ ਹਨ, ਪਰ ਆਪਣੇ ਜ਼ਿਲ੍ਹੇ ਵਿਚ ਇਹ ਕੰਮ ਹਾਲੇ ਵੀ ਆਸ਼ਾ ਵਰਕਰਾਂ ਤੋਂ ਕਰਵਾਉਣ ਲਈ ਦਬਾਅ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਈ ਅਫ਼ਸਰਾਂ ਵਲੋਂ ਆਸ਼ਾ ਵਰਕਰਾਂ ਦਾ ਮਾਣਭੱਤਾ ਕੱਟਣ ਦੀਆਂ ਕਥਿਤ ਧਮਕੀਆਂ ਦੇ ਕੇ ਆਸ਼ਾ ਵਰਕਰਾਂ ਨੂੰ ਵੈਕਸੀਨ ਲਿਆਉਣ ਲਈ ਮਜ਼ਬੂਰ ਕਰ ਰਹੇ ਹਨ, ਪਰ ਆਸ਼ਾ ਵਰਕਰਾਂ ਵਲੋਂ ਇਕ ਮਹੀਨਾ ਸਹਿਯੋਗ ਦੇਣ ਤੋਂ ਬਾਅਦ ਇਹ ਕੰਮ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਸਾਰੇ ਬਲਾਕਾਂ ਦੇ ਸਬ ਸੈਂਟਰ 'ਤੇ ਵੈਕਸੀਨ ਨਾ ਆਉਣ ਕਾਰਨ ਟੀਕਾਕਰਨ 'ਤੇ ਅਸਰ ਪੈ ਰਿਹਾ ਹੈ | ਆਗੂਆਂ ਨੇ ਮੰਗ ਕੀਤੀ ਕਿ ਆਸ਼ਾ ਵਰਕਰਾਂ 'ਤੇ ਇਸ ਕੰਮ ਲਈ ਦਬਾਅ ਨਾ ਪਾਇਆ ਜਾਵੇ ਅਤੇ ਵੈਕਸੀਨ ਲਿਆਉਣ ਤੇ ਵਾਪਸ ਜਮ੍ਹਾਂ ਕਰਵਾਉਣ ਦਾ ਢੁਕਵਾਂ ਪ੍ਰਬੰਧ ਕੀਤਾ ਜਾਵੇ | ਆਗੂਆਂ ਨੇ ਪ੍ਰੈੱਸ ਨੋਟ ਰਾਹੀਂ ਚਿਤਾਵਨੀ ਦਿੰਦਿਆਂ ਕਿਹਾ ਕਿ ਵੈਕਸੀਨ ਲਿਆਉਣ ਅਤੇ ਵਾਪਸ ਜਮ੍ਹਾਂ ਕਰਵਾਉਣ ਲਈ ਗੈਰ ਵਾਜਬ ਦਬਾਅ ਬਣਾਉਣਾ ਬੰਦ ਕੀਤਾ ਜਾਵੇ, ਨਹੀਂ ਤਾਂ ਜਥੇਬੰਦੀ ਵਲੋਂ ਸੰਘਰਸ਼ ਦਾ ਰਾਹ ਅਖ਼ਤਿਆਰ ਕੀਤਾ ਜਾਵੇਗਾ | ਇਸ ਮੌਕੇ ਕਰਮਜੀਤ ਕੌਰ, ਅਮਨਦੀਪ ਕੌਰ, ਜਸਵਿੰਦਰ ਕੌਰ, ਅਮਰਜੀਤ ਕੌਰ, ਛਿੰਦਰਪਾਲ ਕੌਰ, ਸੰਦੀਪ ਕੌਰ, ਸੁਖਵਿੰਦਰ ਕੌਰ, ਪਰਜਮੀਤ ਕੌਰ, ਰੋਸ਼ਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਲਾਲਾਬਾਦ ਰੋਡ ਦਾ ਰੇਲਿੰਗ ਤੋਂ ਬਿਨਾ ਪੁਲ ਹਾਦਸਿਆਂ ਨੂੰ ਦੇ ਰਿਹਾ ਸੱਦਾ • ਕੋਈ ਵੀ ਵਿਭਾਗ ਜ਼ਿੰਮੇਵਾਰੀ ਲੈਣ ਨੂੰ ਤਿ... ਅਗਲੀ ਖ਼ਬਰ ਗੁਰਦੁਆਰਾ ਤੰਬੂ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਪਾਠ ਦਾ ਭੋਗ ਪਾਇਆ ਮੈਨੇਜਰ ਨਿਰਮਲਜੀਤ ਸਿੰਘ ਨੇ ਸੰਗਤ ਦਾ ਕੀਤਾ ਧੰਨਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।