29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਭਾਰਤੀ ਜਨਤਾ ਪਾਰਟੀ ਵਲੋਂ ਸੰਗਠਨਾਤਮਿਕ ਢਾਂਚੇ ਦੀ ਮੀਟਿੰਗ ਹੋਈ <br/>

ਅਜੀਤ ਡੈਸਕ 28-01-2026
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਜ਼ਿਲ•ਾ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਦੀ ਅਗਵਾਈ ਵਿਚ ਇਕ ਸੰਗਠਨਾਤਮਕ ਢਾਂਚੇ ਦੀ ਮੀਟਿੰਗ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ, ਜਿਸ ਵਿਚ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਜ਼ਿਲ੍ਹਾ ਇੰਚਾਰਜ ਮਨਜੀਤ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਮੀਟਿੰਗ ਵਿਚ ਵਿਕਸਿਤ ਭਾਰਤ ਜੀ ਰਾਮ ਜੀ ਸਕੀਮ ਦੇ ਬਾਰੇ ਪਾਰਟੀ ਵਰਕਰਾਂ ਨੂੰ ਦੱਸਿਆ ਗਿਆ, ਤਾਂ ਕਿ ਉਹ ਆਮ ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰ ਸਕਣ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਵਲੋਂ ਮਜ਼ਦੂਰਾਂ ਦੇ ਹੱਕ ਵਿਚ ਵਧੀਆ ਫ਼ੈਸਲਾ ਲਿਆ ਗਿਆ ਹੈ | ਇਸ ਮੌਕੇ ਭਾਈ ਰਾਹੁਲ ਸਿੰਘ ਸਿੱਧੂ, ਰਾਜੇਸ਼ ਗੋਰਾ ਪਠੇਲਾ ਸਾਬਕਾ ਜ਼ਿਲ੍ਹਾ ਪ੍ਰਧਾਨ, ਸਤੀਸ਼ ਭਟੇਜਾ, ਸੋਮ ਕਾਲੜਾ, ਅਮਨਦੀਪ ਸੰਧੂ, ਮਮਤਾ ਰਾਣੀ, ਅੰਗਰੇਜ਼ ਸਿੰਘ ਉੜਾਂਗ, ਅਮਰਿੰਦਰ ਸਿੰਘ ਸੰਧੂ, ਪ੍ਰਭਜੋਤ ਕੌਰ, ਉਰਮਿਲਾ ਦੇਵੀ, ਰਵਿੰਦਰ ਕਟਾਰੀਆ, ਰਾਜ ਕੁਮਾਰ ਮੇਲੂ ਭਟੇਜਾ, ਪੂਜਾ ਕਕੜ, ਹਰੀਸ਼ ਵਾਟਸ, ਜੀਤ ਸਿੰਘ, ਗੁਰਵਿੰਦਰ ਸਿੰਘ, ਰਣਜੀਤ ਸਿੰਘ, ਬਿੰਦਰ ਸਿੰਘ ਫੂਲੇਵਾਲਾ, ਜਗਸੀਰ ਬਰਾੜ ਫੂਲੇਵਾਲਾ, ਨੀਟਾ ਤੰਵਰ ਅਤੇ ਹੋਰ ਵੀ ਕਈ ਆਗੂ ਮੌਜੂਦ ਸਨ |

ਪਿਛਲੀ ਖ਼ਬਰ ਟ੍ਰੈਫ਼ਿਕ ਨਿਯਮਾਂ ਸੰਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਗਣਤੰਤਰ ਦਿਵਸ ਮੌਕੇ ਮਾਘੀ ਮੇਲਾ ਸਥਾਨ 'ਤੇ ਰਹੀ ਖ਼ੂਬ ਰੌਣਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।