29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਅਜੀਤ ਡੈਸਕ 28-01-2026
ਮਲੋਟ, 27 ਜਨਵਰੀ (ਪਾਟਿਲ)-ਭਾਜਪਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ ਮਲੋਟ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੋਰਾ ਪਠੇਲਾ ਵਲੋਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਗਈ | ਇਹ ਮੁਲਾਕਾਤ ਗਣਤੰਤਰ ਦਿਵਸ ਮੌਕੇ ਫ਼ਾਜ਼ਿਲਕਾ ਵਿਖੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਹੋਈ, ਜਿੱਥੇ ਰਾਜਪਾਲ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਸਨ | ਇਸ ਮੌਕੇ ਭਾਜਪਾ ਆਗੂਆਂ ਵਲੋਂ ਰਾਜਪਾਲ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨਾਲ ਸੁਹਿਰਦ ਮਾਹੌਲ ਵਿਚ ਗੱਲਬਾਤ ਕੀਤੀ ਗਈ | ਮੁਲਾਕਾਤ ਦੌਰਾਨ ਰਾਜਪਾਲ ਨਾਲ ਦੁਪਹਿਰ ਦਾ ਭੋਜਨ ਵੀ ਸਾਂਝਾ ਕੀਤਾ ਗਿਆ | ਇਸ ਸਮੇਂ ਸਾਬਕਾ ਜ਼ਿਲ੍ਹਾ ਪ੍ਰਧਾਨ ਰਾਕੇਸ਼ ਧੀਂਗੜਾ ਅਤੇ ਸ਼ਿਵਰਾਜ ਚੌਧਰੀ ਵੀ ਮੌਜੂਦ ਰਹੇ | ਭਾਜਪਾ ਆਗੂਆਂ ਨੇ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਲੋਕਤੰਤਰਿਕ ਮੁੱਲਾਂ ਨੂੰ ਮਜ਼ਬੂਤ ਕਰਨ ਦੇ ਸੰਦੇਸ਼ ਨੂੰ ਦੁਹਰਾਇਆ |
ਪਿਛਲੀ ਖ਼ਬਰ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵਲੋਂ ਗਣਤੰਤਰ ਦਿਵਸ ਮੌਕੇ ਤਿਰੰਗੇ ਨੂੰ ਸਲਾਮੀ ਅਗਲੀ ਖ਼ਬਰ 24 ਫ਼ਰਵਰੀ ਤੱਕ ਪੀਣ ਵਾਲੇ ਪਾਣੀ ਦੀ ਸਪਲਾਈ ਇਕ ਦਿਨ ਛੱਡ ਕੇ ਹੋਵੇਗੀ-ਜੇ.ਈ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।