29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਪੰਜ ਦਿਨ ਬੈਂਕਿੰਗ ਦੀ ਮੰਗ ਨੂੰ ਲੈ ਕੇ ਬੈਂਕ ਮੁਲਾਜ਼ਮਾਂ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 28-01-2026
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ (ਹਰਮਹਿੰਦਰ ਪਾਲ)-ਕੇਂਦਰ ਸਰਕਾਰ ਅਤੇ ਆਈ.ਬੀ.ਏ. (ਇੰਡੀਅਨ ਬੈਂਕਸ ਐਸੋਸੀਏਸ਼ਨ) ਵਲੋਂ ਲੰਮੇ ਸਮੇਂ ਤੋਂ ਸਹਿਮਤ ਹੋਣ ਦੇ ਬਾਵਜੂਦ ਅਜੇ ਤੱਕ ਲਾਗੂ ਨਾ ਕੀਤੀ ਗਈ ਪੰਜ ਦਿਨ ਬੈਂਕਿੰਗ ਪ੍ਰਣਾਲੀ ਦੀ ਮੰਗ ਨੂੰ ਲੈ ਕੇ ਅੱਜ ਦੇਸ਼ ਭਰ ਦੇ ਬੈਂਕ ਮੁਲਾਜ਼ਮ ਹੜਤਾਲ 'ਤੇ ਹਨ | ਸਰਕਾਰੀ, ਨਿੱਜੀ, ਰਾਸ਼ਟਰੀਕਿਰਤ ਅਤੇ ਖੇਤਰੀ ਗ੍ਰਾਮੀਣ ਬੈਂਕਾਂ ਦੇ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਇਸ ਅੰਦੋਲਨ 'ਚ ਹਿੱਸਾ ਲਿਆ | ਸ੍ਰੀ ਮੁਕਤਸਰ ਸਾਹਿਬ ਵਿਖੇ ਯੂਨਾਈਟਿਡ ਫੋਰਮ ਆਫ਼ ਬੈਂਕ ਯੂਨੀਅਨ ਦੇ ਸੱਦੇ 'ਤੇ ਵੱਡੀ ਗਿਣਤੀ ਵਿਚ ਬੈਂਕ ਕਰਮਚਾਰੀਆਂ ਵਲੋਂ ਗੁਰਵਿੰਦਰ ਸਿੰਘ ਕਨਵੀਨਰ ਯੂ.ਐੱਫ਼.ਬੀ.ਯੂ. ਪੰਜਾਬ ਨੈਸ਼ਨਲ ਬੈਂਕ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਭਾਰਤੀ ਸਟੇਟ ਬੈਂਕ ਦੀ ਮੁੱਖ ਬਰਾਂਚ ਮਲੋਟ ਰੋਡ ਤੋਂ ਸ਼ੁਰੂ ਹੋ ਕੇ ਬਠਿੰਡਾ ਰੋਡ ਹੁੰਦੇ ਹੋਏ ਕੋਟਕਪੂਰਾ ਚੌਂਕ ਵਿਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਪੰਜਾਬ ਨੈਸ਼ਨਲ ਬੈਂਕ ਮਸੀਤ ਵਾਲਾ ਚੌਂਕ ਵਿਖੇ ਸਮਾਪਤੀ ਕੀਤੀ ਗਈ | ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਅਤੇ ਆਈ.ਬੀ.ਏ. ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਵਜੋਂ ਸੰਬੋਧਨ ਕਰਦੇ ਹੋਏ ਆਗੂਆਂ ਨੇ ਕਿਹਾ ਕਿ 12ਵਾਂ ਦੋ ਪੱਖੀ ਸਮਝੌਤਾ ਦਸਤਖ਼ਤ ਕਰਨ ਸਮੇਂ ਆਈ.ਬੀ.ਏ. ਵਲੋਂ ਪੰਜ ਦਿਨ ਬੈਂਕਿੰਗ ਦੀ ਮੰਗ 'ਤੇ ਸਪੱਸ਼ਟ ਸਹਿਮਤੀ ਦਿੱਤੀ ਗਈ ਸੀ, ਪਰ ਹੁਣ ਇਸ ਨੂੰ ਲਾਗੂ ਕਰਨ ਵਿਚ ਜਾਣਬੁੱਝ ਕੇ ਟਾਲਮਟੋਲ ਕੀਤੀ ਜਾ ਰਹੀ ਹੈ | ਅੰਤ ਵਿਚ ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਅਤੇ ਆਈ.ਬੀ.ਏ. ਨੇ ਤੁਰੰਤ 5-ਡੇਅ ਬੈਂਕਿੰਗ ਪ੍ਰਣਾਲੀ ਨੂੰ ਲਾਗੂ ਨਾ ਕੀਤਾ ਤਾਂ ਬੈਂਕ ਮੁਲਾਜ਼ਮ ਆਪਣਾ ਅੰਦੋਲਨ ਹੋਰ ਤੇਜ਼ ਅਤੇ ਵਿਸ਼ਾਲ ਕਰਨ ਲਈ ਮਜ਼ਬੂਰ ਹੋਣਗੇ |
ਪਿਛਲੀ ਖ਼ਬਰ ਮੁਨੀਸ਼ ਫਾਊਾਡੇਸ਼ਨ ਵਲੋਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਫਰੀਡਮ ਫਾਈਟਰ ਉੱਤਰਾਧਿਕਾਰੀ ਸੰਸਥਾ ਵਲੋਂ ਗਣਤੰਤਰ ਦਿਵਸ ਮੌਕੇ ਤਿਰੰਗੇ ਨੂੰ ਸਲਾਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।