29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਐਡਵੋਕੇਟ ਗੁਰਮਿੰਦਰ ਕੌਰ ਸੰਧੂ ਨਮਿਤ ਸ਼ਰਧਾਂਜਲੀ ਸਮਾਗਮ

ਅਜੀਤ ਡੈਸਕ 28-01-2026
ਰੁਪਾਣਾ, 27 ਜਨਵਰੀ (ਜਗਜੀਤ ਸਿੰਘ)-ਪਿੰਡ ਧਿਗਾਣਾ ਦੇ ਸੰਧੂ ਪਰਿਵਾਰ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦ ਅਰਮਾਨ ਸੰਧੂ (ਕੈਨੇਡਾ) ਦੀ ਮਾਤਾ ਅਤੇ ਫੂਡ ਸਪਲਾਈ ਦੇ ਇੰਸਪੈਕਟਰ ਵਿਕਰਮਜੀਤ ਸਿੰਘ ਪਿ੍ੰਸ (ਭਲਵਾਨ) ਦੀ ਤਾਈ ਐਡਵੋਕੇਟ ਸਵ. ਗੁਰਮਿੰਦਰ ਕੌਰ ਸੰਧੂ ਧਰਮਪਤਨੀ ਐਡਵੋਕੇਟ ਜਸਵਿੰਦਰ ਸਿੰਘ ਸੰਧੂ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਨਮਿਤ ਗ੍ਰਹਿ ਵਿਖੇ ਸ੍ਰੀ ਸਹਿਜ ਪਾਠ ਦਾ ਭੋਗ ਪਾਇਆ ਗਿਆ | ਇਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਤੇ ਅੰਤਿਮ ਅਰਦਾਸ ਹੋਈ | ਸ਼ਰਧਾਂਜਲੀ ਸਮਾਗਮ ਵਿਚ ਪਹੁੰਚੇ ਸਪਨਾ ਸੰਧੂ ਅਤੇ ਹਰਬਿੰਦਰ ਸਿੰਘ ਹੈਰੀ ਸੰਧੂ ਨੇ ਸਵ. ਗੁਰਮਿੰਦਰ ਕੌਰ ਸੰਧੂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੁਆਰਾ ਪਰਿਵਾਰ ਦੀ ਤਰੱਕੀ ਲਈ ਪਾਏ ਯੋਗਦਾਨ ਦਾ ਜ਼ਿਕਰ ਕੀਤਾ | ਉਨ੍ਹਾਂ ਸੰਧੂ ਪਰਿਵਾਰ ਵਲੋਂ ਪਹੁੰਚੀ ਹੋਈ ਸੰਗਤ ਦਾ ਧੰਨਵਾਦ ਕੀਤਾ | ਇਸ ਮੌਕੇ ਵੱਖ-ਵੱਖ ਰਾਜਨੀਤਕ ਤੇ ਧਾਰਮਿਕ ਅਤੇ ਸਮਾਜ ਸੇਵੀ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਮਲੋਟ ਵਿਖੇ ਬੈਂਕ ਕਰਮਚਾਰੀਆਂ ਵਲੋਂ ਹੜਤਾਲ ਅਗਲੀ ਖ਼ਬਰ ਐੱਨ.ਸੀ.ਸੀ. ਅਕੈਡਮੀ ਵਿਖੇ 'ਏ' ਸਰਟੀਫ਼ਿਕੇਟ ਲਈ ਪ੍ਰੀਖਿਆ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।