27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਡੀ.ਏ.ਵੀ. ਸਕੂਲ ਵਿਖੇ ਗਣਤੰਤਰ ਦਿਵਸ ਮਨਾਇਆ

ਅਜੀਤ ਡੈਸਕ 29-01-2026
ਸ੍ਰੀ ਮੁਕਤਸਰ ਸਾਹਿਬ, 28 ਜਨਵਰੀ (ਰਣਜੀਤ ਸਿੰਘ ਢਿੱਲੋਂ)-ਡੀ.ਏ.ਵੀ. ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਗਣਤੰਤਰ ਦਿਵਸ ਬਹੁਤ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਪਿ੍ੰਸੀਪਲ ਵਰਸ਼ਾ ਸੱਚਦੇਵਾ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ | ਝੰਡਾ ਲਹਿਰਾਉਣ ਉਪਰੰਤ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ | ਇਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਭਾਸ਼ਣ, ਕਵਿਤਾਵਾਂ ਅਤੇ ਸਮੂਹ ਗਾਇਨ ਪੇਸ਼ ਕੀਤੇ ਗਏ | ਵਿਦਿਆਰਥੀਆਂ ਦੀਆਂ ਪ੍ਰਸਤੁਤੀਆਂ ਨੇ ਸਾਰੇ ਦਰਸ਼ਕਾਂ ਨੂੰ ਬਹੁਤ ਪ੍ਰਭਾਵਿਤ ਕੀਤਾ | ਸਮਾਗਮ ਦਾ ਵਿਸ਼ੇਸ਼ ਆਕਰਸ਼ਣ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਮਿਲ ਕੇ ਪੇਸ਼ ਕੀਤਾ ਗਿਆ ਨਿ੍ਤਯ ਰਿਹਾ | ਪਿ੍ੰਸੀਪਲ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ, ਕਰਤੱਬ ਅਤੇ ਨੈਤਿਕਤਾ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਸਮਾਗਮ ਦੇ ਅੰਤ ਵਿਚ ਸਾਰੇ ਵਿਦਿਆਰਥੀਆਂ ਨੂੰ ਮਠਿਆਈਆਂ ਵੰਡੀਆਂ ਗਈਆਂ ਅਤੇ ਪੂਰੇ ਕਾਰਜਕ੍ਰਮ ਦਾ ਸਮਾਪਨ ਰਾਸ਼ਟਰੀ ਗੀਤ ਨਾਲ ਕੀਤਾ ਗਿਆ |
ਪਿਛਲੀ ਖ਼ਬਰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰਭਾਤ ਫੇਰੀ ਕੱਢੀ ਅਗਲੀ ਖ਼ਬਰ ਸੱਭਿਆਚਾਰਕ ਮੁਕਾਬਲਿਆਂ 'ਚ ਡਾਇਮੰਡ ਭੰਗੜਾ ਅਕੈਡਮੀ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।