27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਆਪਦਾ ਮਿੱਤਰ ਪੋ੍ਰਗਰਾਮ ਅਧੀਨ ਵਲੰਟੀਅਰਾਂ ਦੀ 7 ਦਿਨਾਂ ਟ੍ਰੇਨਿੰਗ ਸ਼ੁਰੂ

ਅਜੀਤ ਡੈਸਕ 29-01-2026
ਮਲੋਟ, 28 ਜਨਵਰੀ (ਪਾਟਿਲ)-ਮਲੋਟ ਵਿਖੇ ਲੁਧਿਆਣਾ, ਫ਼ਿਰੋਜ਼ਪੁਰ ਤੇ ਫ਼ਰੀਦਕੋਟ ਜ਼ਿਲਿ੍ਹਆਂ ਦੇ ਵਲੰਟੀਅਰਾਂ ਲਈ ਯੁਵਾ ਆਪਦਾ ਮਿੱਤਰ ਪ੍ਰੋਗਰਾਮ ਅਧੀਨ ਸੱਤ ਦਿਨਾਂ ਦੀ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ | ਇਸ ਟ੍ਰੇਨਿੰਗ ਪ੍ਰੋਗਰਾਮ ਤਹਿਤ 19 ਪੰਜਾਬ ਬਟਾਲੀਅਨ ਐੱਨ.ਸੀ.ਸੀ. ਲੁਧਿਆਣਾ ਅਕੈਡਮੀ ਵਿਖੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਲੋਂ ਵਲੰਟੀਅਰਾਂ ਨੂੰ ਆਪਦਾ ਪ੍ਰਬੰਧਨ ਸੰਬੰਧੀ ਟ੍ਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ | ਟ੍ਰੇਨਿੰਗ ਦੇ ਪਹਿਲੇ ਦਿਨ ਕੁੱਲ 520 ਵਲੰਟੀਅਰਾਂ ਦੀ ਰਜਿਸਟ੍ਰੇਸ਼ਨ ਕੀਤੀ ਗਈ | ਇਸ ਮੌਕੇ ਲੈਫ਼ਟੀਨੈਂਟ ਕਰਨਲ ਫੈਜ਼ਾਨ ਜਹੂਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਵਲੰਟੀਅਰਾਂ ਨੂੰ ਟ੍ਰੇਨਿੰਗ ਪ੍ਰੋਗਰਾਮ ਬਾਰੇ ਜਾਣਕਾਰੀ ਦਿੱਤੀ ਅਤੇ ਮੈਗਸੀਪਾ ਵਲੋਂ ਪਹੁੰਚੀ ਇੰਸਟਰਕਟਰ ਟੀਮ ਸਮੇਤ ਸਾਰੇ ਵਲੰਟੀਅਰਾਂ ਦਾ ਸਵਾਗਤ ਕੀਤਾ | ਲੈਫ਼ਟੀਨੈਂਟ ਕਰਨਲ ਫੈਜ਼ਾਨ ਜਹੂਰ ਨੇ ਆਪਣੇ ਸੰਬੋਧਨ ਵਿਚ ਦੱਸਿਆ ਕਿ ਇਸ ਸੱਤ ਦਿਨਾਂ ਦੇ ਟ੍ਰੇਨਿੰਗ ਪ੍ਰੋਗਰਾਮ ਦੌਰਾਨ ਵਲੰਟੀਅਰਾਂ ਨੂੰ ਵੱਖ-ਵੱਖ ਕਿਸਮ ਦੀਆਂ ਆਪਦਾਵਾਂ ਨਾਲ ਨਜਿੱਠਣ ਲਈ ਪ੍ਰਯੋਗਿਕ ਤੇ ਸਿਧਾਂਤਕ ਤਾਲੀਮ ਦਿੱਤੀ ਜਾਵੇਗੀ, ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਦੌਰਾਨ ਉਹ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਸਕਣ | ਇਸ ਮੌਕੇ ਕੋਰਸ ਕੋਆਰਡੀਨੇਟਰ ਅੰਕੁਰ ਸ਼ਰਮਾ ਵਲੋਂ ਵਲੰਟੀਅਰਾਂ ਨੂੰ ਟ੍ਰੇਨਿੰਗ ਪ੍ਰੋਗਰਾਮ ਦੇ ਮੁੱਢਲੇ ਉਦੇਸ਼ਾਂ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ | ਇਸ ਦੌਰਾਨ ਮੈਗਸੀਪਾ ਟੀਮ ਵਲੋਂ ਪ੍ਰੀਤੀ ਦੇਵੀ, ਸਨਮ, ਕਸ਼ਿਸ਼, ਸਚਿਨ, ਆਯੂਸ਼, ਮੁਸਕਾਨ, ਅੰਜ਼ਲੀ, ਯੋਗੇਸ਼ ਅਤੇ ਪ੍ਰੀਆਨਸ਼ੂ ਵੀ ਮੌਜੂਦ ਸਨ |
ਪਿਛਲੀ ਖ਼ਬਰ ਸਮਾਜ ਸੇਵੀ ਸੰਸਥਾਵਾਂ ਵਲੋਂ ਨਵੇਂ ਆਏ ਸਿਵਲ ਸਰਜਨ ਨਾਲ ਮੁਲਾਕਾਤ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸਮੂਹ ਰੈੱਡ ਰਿਬਨ ਕਲੱਬਾਂ ਦੇ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।