01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸੂਬੇ ਦੇ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਖੁਸ਼- ਲਾਲਜੀਤ ਸਿੰਘ ਭੁੱਲਰ

ਅਜੀਤ ਡੈਸਕ 30-01-2026
ਸ੍ਰੀ ਮੁਕਤਸਰ ਸਾਹਿਬ, 29 ਜਨਵਰੀ (ਰਣਜੀਤ ਸਿੰਘ ਢਿੱਲੋਂ)-ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਦੇ ਗ੍ਰਹਿ ਵਿਖੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਦੇ ਵੱਡੇ ਇਕੱਠ ਨੇ ਰੈਲੀ ਦਾ ਰੂਪ ਧਾਰਨ ਕਰ ਲਿਆ | ਵਰਕਰਾਂ ਨੂੰ ਸੰਬੋਧਨ ਕਰਨ ਲਈ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ 'ਤੇ ਪਹੁੰਚੇੇ | ਇਸ ਮੌਕੇ ਪਾਰਟੀ ਦੇ ਅਹੁਦੇਦਾਰਾਂ ਤੋਂ ਇਲਾਵਾ ਵਰਕਰਾਂ ਸਮੇਤ ਹੋਰ ਹਾਜ਼ਰ ਸਨ | ਇਸ ਮੌਕੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਖਿਆ ਕਿ ਸੂਬੇ ਦੀ ਮਾਨ ਸਰਕਾਰ ਵਲੋਂ ਲੋਕ ਪੱਖੀ ਫ਼ੈਸਲੇ ਲਏ ਜਾ ਰਹੇ ਹਨ, ਜਿਨ੍ਹਾਂ ਦਾ ਪੰਜਾਬ ਵਾਸੀਆਂ ਨੂੰ ਪੂਰਾ ਲਾਹਾ ਮਿਲ ਰਿਹਾ ਹੈ | ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਪਾਰਟੀ ਵਰਕਰਾਂ ਦੀ ਮਿਹਨਤ ਸਦਕਾ ਹੀ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ | ਉਨ੍ਹਾਂ ਕਿਹਾ ਕਿ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦਾ ਹਮੇਸ਼ਾ ਸਤਿਕਾਰ ਕੀਤਾ ਜਾਵੇਗਾ | ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅਕਾਲੀ ਦਲ 'ਤੇ ਵਰ੍ਹਦਿਆਂ ਆਖਿਆ ਕਿ ਕਿਸੇ ਵੇਲੇ ਮਾਝਾ ਅਕਾਲੀ ਦਲ ਦੀ ਰਾਜਧਾਨੀ ਹੁੰਦੀ ਸੀ, ਹੁਣ ਉਸੇ ਰਾਜਧਾਨੀ ਤੋਂ ਲੋਕਾਂ ਨੇ ਅਕਾਲੀ ਦਲ ਨੂੰ ਮਾਂਜ ਕੇ ਰੱਖ ਦਿੱਤਾ ਹੈ | ਇਸੇ ਤਰ੍ਹਾਂ ਕਾਂਗਰਸ ਦੇ ਕਲੇਸ਼ ਨੇ ਵੀ ਕਾਂਗਰਸ ਖ਼ਤਮ ਕਰਕੇ ਰੱਖ ਦਿੱਤੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ | ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਪਿਛਲੇ ਦਿਨੀਂ ਜੋ ਚੋਣਾਂ ਹੋਈਆਂ ਸਨ, ਉਹ ਹਾਰਨ ਦਾ ਕਾਰਨ ਸੀ ਆਪਸੀ ਧੜੇਬੰਦੀ, ਜਿਸ ਦਾ ਨੁਕਸਾਨ ਪਾਰਟੀ ਨੂੰ ਹੋਇਆ ਹੈ | ਉਨ੍ਹਾਂ ਕਿਹਾ ਕਿ ਹੁਣ ਵੀ ਸਮਾਂ ਹੈ, ਆਪਸੀ ਧੜੇਬੰਦੀ ਛੱਡ ਕੇ ਪਾਰਟੀ ਦੇ ਬੈਨਰ ਹੇਠ ਇਕੱਠੇ ਹੋ ਕੇ ਆਉਣ ਵਾਲੀਆਂ ਚੋਣਾਂ ਲੜੀਏ | ਇਸ ਮੌਕੇ ਵਿਧਾਇਕ ਕਾਕਾ ਬਰਾੜ ਵਲੋਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜ਼ਸ਼ਨਦੀਪ ਬਰਾੜ ਲੱਖੇਵਾਲੀ, ਕੋਆਪ੍ਰੇਟਿਵ ਬੈਂਕਾਂ ਦੇ ਚੇਅਰਮੈਨ ਜਗਦੇਵ ਸਿੰਘ ਬਾਂਮ, ਅਮੀਤ ਸਿੰਘ ਖੁੱਡੀਆਂ, ਚੇਅਰਮੈਨ ਮਾਰਕਿਟ ਕਮੇਟੀ ਸੁਰਜੀਤ ਸਿੰਘ ਸੰਧੂ, ਚੇਅਰਮੈਨ ਮਾਰਕਿਟ ਕਮੇਟੀ ਬਰੀਵਾਲਾ ਰਾਜਿੰਦਰ ਸਿੰਘ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਬੱਬਲੂ ਬਰਾੜ, ਵਾਈਸ ਕੋਆਰਡੀਨੇਟਰ ਜੈ ਚੰਦ ਭੰਡਾਰੀ, ਸਰਪੰਚ ਗੁਰਲਾਲ ਸਿੰਘ, ਬਲਰਾਜ ਸਿੰਘ ਭੁੱਲਰ, ਜਗਸੀਰ ਸਿੰਘ ਸੰਧੂ, ਤਰਲੋਚਨ ਸਿੰਘ ਸੰਧੂ, ਬਲਵਿੰਦਰ ਸਿੰਘ ਖ਼ਾਲਸਾ, ਕੇਵਲ ਕਿ੍ਸ਼ਨ ਗੋਇਲ, ਪਰਮਜੀਤ ਸਿੰਘ ਪੰਮਾ ਨੰਬਰਦਾਰ, ਮੇਜਰ ਸਿੰਘ, ਮਿੱਕੀ ਫ਼ੱਤਣਵਾਲਾ, ਹਰਜਿੰਦਰ ਸਿੰਘ ਔਲਖ, ਇਕਬਾਲ ਸਿੰਘ ਫ਼ੱਤਣਵਾਲਾ, ਅੰਗਰੇਜ਼ ਸਿੰਘ ਪ੍ਰਧਾਨ ਬੀ.ਸੀ. ਵਿੰਗ, ਹਰਦੀਪ ਸਿੰਘ ਕੌਂਸਲਰ ਪ੍ਰਧਾਨ ਐੱਸ.ਸੀ. ਵਿੰਗ, ਉਪਕਾਰ ਸਿੰਘ, ਗੁਰਮੀਤ ਸਿੰਘ ਸੈਕਟਰੀ, ਇਕਬਾਲ ਸਿੰਘ ਬਰਾੜ, ਜਗਦੀਪ ਸਿੰਘ ਢਿੱਲੋਂ, ਅਜਵਿੰਦਰ ਸਿੰਘ ਰਾਜੂ ਪੂਨੀਆ ਆਦਿ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਚਾਇਨਾ ਡੋਰ ਵੇਚਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ- ਗਿਰਧਰ ਅਗਲੀ ਖ਼ਬਰ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਤਹਿਤ ਜ਼ਿਲ੍ਹਾ ਜੇਲ੍ਹ ਵਿਖੇ ਤਲਾਸ਼ੀ ਅਭਿਆਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।