31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ੍ਰੀ ਮੁਕਤਸਰ ਸਾਹਿਬ ਮਾਈਨਰ ਦੀ ਬੰਦੀ ਨੂੰ ਲੈ ਕੇ ਸ਼ਹਿਰੀ ਵਾਸੀ ਤੇ ਕਿਸਾਨ ਪ੍ਰੇਸ਼ਾਨ-ਫ਼ੱਤਣਵਾਲਾ

ਅਜੀਤ ਡੈਸਕ 20-02-2026

• ਪੀਣ ਲਈ ਪਾਣੀ ਅਤੇ ਖੇਤਾਂ ਲਈ ਨਹਿਰੀ ਪਾਣੀ ਦਾ ਸੰਕਟ
ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਨਹਿਰਾਂ ਤੇ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਦੁਆਲਿਓਾ ਲੰਘਦੇ ਮੁਕਤਸਰ ਮਾਈਨਰ ਤੇ ਕੱਸੀ ਦੀ ਅਚਾਨਕ ਬੰਦੀ ਕਾਰਨ ਸ਼ਹਿਰ ਦੇ ਲੋਕਾਂ ਤੇ ਕਿਸਾਨਾਂ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਕਾਰਨ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਗੱਲਬਾਤ ਦੌਰਾਨ ਕੀਤਾ | ਇਸ ਮੌਕੇ ਹਨੀ ਫ਼ੱਤਣਵਾਲਾ ਨੇ ਕਿਹਾ ਕਿ ਖੇਤੀਬਾੜੀ ਸੀਜ਼ਨ ਦੇ ਦਰਮਿਆਨ ਪਾਣੀ ਦੀ ਕਮੀ ਨੇ ਫ਼ਸਲਾਂ 'ਤੇ ਅਸਰ ਪਾਉਣਾ ਸ਼ੁਰੂ ਕਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਕਣਕ ਤੇ ਹੋਰ ਮੌਸਮੀ ਫ਼ਸਲਾਂ ਨੂੰ ਇਸ ਸਮੇਂ ਵਧੇਰੇ ਸਿੰਚਾਈ ਦੀ ਲੋੜ ਹੁੰਦੀ ਹੈ ਅਤੇ ਉਪਰੋਂ ਮੁਕਤਸਰ ਮਾਈਨਰ ਵਿਚ ਪਾਣੀ ਨਾ ਆਉਣ ਕਾਰਨ ਲੋਕਾਂ ਨੂੰ ਜ਼ਮੀਨ ਹੇਠਲੇ ਪਾਣੀ 'ਤੇ ਨਿਰਭਰ ਹੋਣਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਨਹਿਰਾਂ ਦੀ ਬੰਦੀ ਕਾਰਨ ਪੈਦਾ ਹੋਇਆ ਸੰਕਟ ਹੁਣ ਹੋਰ ਵੀ ਗੰਭੀਰ ਹੋ ਗਿਆ ਹੈ | ਕਿਸਾਨਾਂ ਦੇ ਨਾਲ-ਨਾਲ ਆਮ ਲੋਕ ਵੀ ਪ੍ਰੇਸ਼ਾਨ ਹਨ ਅਤੇ ਜ਼ਮੀਨ ਹੇਠਲਾ ਪਾਣੀ ਨਾ ਹੀ ਪੀਣ ਯੋਗ ਹੈ ਤੇ ਨਾ ਹੀ ਸਿੰਚਾਈ ਦੇ ਯੋਗ ਹੈ | ਉਨ੍ਹਾਂ ਕਿਹਾ ਕਿ ਪਾਵਰਕਾਮ ਵਲੋਂ ਕਿਸਾਨਾਂ ਨੂੰ 8 ਘੰਟਿਆਂ ਦੀ ਬਜਾਏ ਸਿਰਫ਼ 3 ਘੰਟੇ ਹੀ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਪ੍ਰਸ਼ਾਸਨ ਨੂੰ ਸੁਝਾਅ ਦਿੱਤਾ ਤੇ ਕਿਹਾ ਕਿ ਮਾਰਚ ਤੇ ਅਪ੍ਰੈਲ ਮਹੀਨੇ ਦੌਰਾਨ ਹੀ ਰਜਬਾਹੇ, ਕੱਸੀਆਂ ਜਾਂ ਨਹਿਰਾਂ ਦੀ ਮੁਰੰਮਤ ਕਰਵਾਈ ਜਾਵੇ, ਕਿਉਂਕਿ ਉਸ ਸਮੇਂ ਕਿਸਾਨਾਂ ਨੂੰ ਪਾਣੀ ਦੀ ਜ਼ਰੂਰਤ ਨਹੀਂ ਹੁੰਦੀ | ਉਨ੍ਹਾਂ ਸਰਕਾਰ ਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਰਜਬਾਹਿਆਂ ਤੇ ਨਹਿਰਾਂ ਵਿਚ ਤੁਰੰਤ ਪਾਣੀ ਛੱਡਿਆ ਜਾਵੇ ਅਤੇ ਇਲਾਕੇ ਲਈ ਪੀਣ ਯੋਗ ਪਾਣੀ ਦਾ ਪੱਕਾ ਹੱਲ ਕੀਤਾ ਜਾਵੇ | ਇਸ ਮੌਕੇ ਬਲਜਿੰਦਰ ਸਿੰਘ ਕਾਲਾ ਬਰਾੜ, ਜਗਦੇਵ ਸਿੰਘ ਅਕਾਲਗੜ੍ਹ, ਇਕਬਾਲ ਸਿੰਘ ਸੰਗੂਧੌਣ, ਜਗਦੀਪ ਸਿੰਘ ਬਬਲੂ ਬਰਾੜ, ਹਰਮਨ ਸੰਧੂ, ਪ੍ਰੀਤਪਾਲ ਸਿੰਘ ਉਦੇਕਰਨ, ਸਤਨਾਮ ਸਿੰਘ ਅਤੇ ਗੁਰਦੇਵ ਸਿੰਘ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਬਿਜਲੀ ਮੋਟਰਾਂ ਤੇ ਟਰਾਂਸਫ਼ਾਰਮਰਾਂ ਦਾ ਤਾਂਬਾ ਤੇ ਕੀਮਤੀ ਸਾਮਾਨ ਚੋਰੀ ਦੀਆਂ ਘਟਨਾਵਾਂ 'ਚ ਵਾਧਾ ਅਗਲੀ ਖ਼ਬਰ ਪੁਲਿਸ ਨੇ ਗੁੰਮ ਹੋਏ ਮੋਬਾਈਲ ਫ਼ੋਨ ਮਾਲਕਾਂ ਨੂੰ ਵਾਪਸ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।