31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸਿਵਲ ਸਰਜਨ ਵਲੋਂ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਅਤੇ ਪੋ੍ਰਗਰਾਮ ਅਫ਼ਸਰਾਂ ਨਾਲ ਮੀਟਿੰਗ

ਅਜੀਤ ਡੈਸਕ 20-02-2026

ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਹਰਮਹਿੰਦਰ ਪਾਲ)-ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਦਵਾਈਆਂ ਉਪਲਬਧ ਕਰਵਾਉਣ ਅਤੇ ਵੱਖ-ਵੱਖ ਨੈਸ਼ਨਲ ਪ੍ਰੋਗਰਾਮਾਂ ਦੀ ਸਮੀਖਿਆ ਕਰਨ ਲਈ ਦਫ਼ਤਰ ਸਿਵਲ ਸਰਜਨ ਵਿਖੇ ਡਾ. ਸੁਨੀਲ ਬਾਂਸਲ ਸਿਵਲ ਸਰਜਨ ਦੀ ਪ੍ਰਧਾਨਗੀ ਵਿਚ ਸਿਹਤ ਵਿਭਾਗ ਦੇ ਸਮੂਹ ਪ੍ਰੋਗਰਾਮ ਅਫ਼ਸਰਾਂ ਅਤੇ ਜ਼ਿਲ੍ਹੇ ਦੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਡਾ. ਸੁਨੀਲ ਬਾਂਸਲ ਨੇ ਸਾਰੇ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਤੇ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਜ਼ਰੂਰੀ ਦਵਾਈਆਂ ਮੁਫ਼ਤ ਦੇਣੀਆਂ ਯਕੀਨੀ ਬਣਾਈਆਂ ਜਾਣ ਅਤੇ ਦਵਾਈਆਂ ਦਾ ਲੋੜੀਂਦਾ ਸਟਾਕ ਪੂਰਾ ਰੱਖਿਆ ਜਾਵੇ, ਤਾਂ ਜੋ ਸਰਕਾਰੀ ਹਸਪਤਾਲਾਂ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਮੁਸ਼ਕਿਲ ਪੇਸ਼ ਨਾ ਆਵੇ ਅਤੇ ਲੋਕ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਸਹੂਲਤਾਂ ਦਾ ਲਾਭ ਉਠਾ ਸਕਣ | ਉਨ੍ਹਾਂ ਵਲੋਂ ਮੀਟਿੰਗ ਵਿਚ ਸਿਹਤ ਵਿਭਾਗ ਦੁਆਰਾ ਚਲਾਏ ਜਾ ਰਹੇ ਸਾਰੇ ਨੈਸ਼ਨਲ ਪ੍ਰੋਗਰਾਮਾਂ ਤੇ ਸਿਹਤ ਸਕੀਮਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸਮੂਹ ਅਫ਼ਸਰਾਂ ਨੂੰ ਕਿਹਾ ਗਿਆ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਦਾ ਲਾਭ ਹਰੇਕ ਲਾਭਪਾਤਰੀ ਨੂੰ ਮਿਲਣਾ ਯਕੀਨੀ ਬਣਾਇਆ ਜਾਵੇ | ਇਸ ਸਮੇਂ ਸਿਹਤ ਵਿਭਾਗ ਵਲੋਂ ਚਲਾਏ ਜਾ ਰਹੇ ਸਾਰੇ ਪ੍ਰੋਗਰਾਮਾਂ ਦੀ ਸਮੀਖਿਆ ਕੀਤੀ ਗਈ ਅਤੇ ਇਨ੍ਹਾਂ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਾਰੀਆਂ ਸਕੀਮਾਂ ਦੇ ਮਿਥੇ ਟੀਚੇ ਪ੍ਰਾਪਤ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ | ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਵੱਧ ਤੋਂ ਵੱਧ ਲੋਕਾਂ ਦੇ ਕਾਰਡ ਬਣਾਉਣ ਲਈ ਉਪਰਾਲੇ ਕੀਤੇ ਜਾਣ ਤਾਂ ਜੋ ਲੋਕ ਆਪਣਾ ਮੁਫ਼ਤ ਇਲਾਜ ਕਰਵਾ ਸਕਣ | ਇਸ ਸਮੇਂ ਡਾ. ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਕੁਲਤਾਰ ਸਿੰਘ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਦੁਪਿੰਦਰ ਕੁਮਾਰ ਡੀ.ਐੱਮ.ਸੀ., ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਡਾ. ਰਾਜੀਵ ਸੱਚਦੇਵਾ ਐੱਸ.ਐੱਮ.ਓ. ਸ੍ਰੀ ਮੁਕਤਸਰ ਸਾਹਿਬ, ਡਾ. ਰਜਿੰਦਰ ਕੁਮਾਰ ਐੱਸ.ਐੱਮ.ਓ. ਮਲੋਟ, ਡਾ. ਹਰਿੰਦਰਪਾਲ ਸਿੰਘ ਐੱਸ.ਐੱਮ.ਓ. ਲੰਬੀ, ਡਾ. ਰਛਮੀ ਚਾਵਲਾ ਐੱਸ.ਐੱਮ.ਓ. ਗਿੱਦੜਬਾਹਾ, ਡਾ. ਸਿੰਪਲ ਕੁਮਾਰ ਐੱਸ.ਐੱਮ.ਓ. ਆਲਮਵਾਲਾ, ਡਾ. ਰੋਬਿਨ ਕੁਮਾਰ ਐੱਸ.ਐੱਮ.ਓ. ਦੋਦਾ, ਡਾ. ਜਗਦੀਸ਼ ਐੱਸ.ਐੱਮ.ਓ. ਬਰੀਵਾਲਾ, ਸੁਮਿਤ ਸ਼ਰਮਾ ਏ.ਸੀ.ਐੱਫ਼.ਏ., ਲਾਲ ਚੰਦ ਮਾਸ ਮੀਡੀਆ ਅਫ਼ਸਰ, ਦੀਪਕ ਕੁਮਾਰ ਡੀ.ਪੀ.ਐੱਮ. ਅਤੇ ਦਫ਼ਤਰ ਸਿਵਲ ਸਿਵਲ ਸਰਜਨ ਸਟਾਫ਼ ਹਾਜ਼ਰ ਸੀ |

ਪਿਛਲੀ ਖ਼ਬਰ ਤਲਾਕ ਨਾ ਦਿੱਤੇ ਜਾਣ 'ਤੇ ਪਤੀ ਤੇ ਸਹੁਰਾ ਪਰਿਵਾਰ ਵਲੋਂ ਪਤਨੀ ਤੇ ਉਸ ਦੀ ਮਾਂ ਦੀ ਕੁੱਟਮਾਰ ਅਗਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਸੜਕਾਂ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।