30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-02-2026

ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਖੇਤਰ 'ਚ ਕਿਸਾਨਾਂ ਦੇ ਖੇਤਾਂ ਵਿਚੋਂ 5 ਟਰਾਂਸਫ਼ਾਰਮਰ ਚੋਰੀ

ਅਜੀਤ ਡੈਸਕ 20-02-2026
ਸ੍ਰੀ ਮੁਕਤਸਰ ਸਾਹਿਬ, 19 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰੀ ਖੇਤਰ ਵਿਚੋਂ ਕਿਸਾਨਾਂ ਦੇ ਖੇਤਾਂ 'ਚੋਂ ਪੰਜ ਬਿਜਲੀ ਦੇ ਟਰਾਂਸਫ਼ਾਰਮਰ ਚੋਰੀ ਹੋਣ ਦਾ ਸਮਾਚਾਰ ਹੈ | ਟਰਾਂਸਫ਼ਾਰਮਰ ਤੇ ਬਿਜਲੀ ਮੋਟਰਾਂ ਦਾ ਸਾਮਾਨ ਚੋਰੀ ਹੋਣ ਦੀਆਂ ਘਟਨਾਵਾਂ ਰੁਕ ਨਹੀਂ ਰਹੀਆਂ | ਆਏ ਦਿਨ ਅਜਿਹੀਆਂ ਘਟਨਾਵਾਂ ਨੂੰ ਚੋਰ ਅੰਜਾਮ ਦੇ ਰਹੇ ਹਨ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਜਲਾਲਾਬਾਦ ਰੋਡ ਤੋਂ ਪਿੱਛੇ ਹਟਵੇਂ ਉਨ੍ਹਾਂ ਦੇ ਖੇਤ ਵਿਚੋਂ ਟਰਾਂਸਫ਼ਾਰਮਰ ਦਾ ਤਾਂਬਾ ਤੇ ਤੇਲ ਚੋਰੀ ਕਰ ਲਿਆ ਗਿਆ | ਇਸ ਤਰ੍ਹਾਂ ਹੀ ਲਾਗਲੇ ਖੇਤਾਂ ਵਿਚੋਂ ਚਾਰ ਹੋਰ ਟਰਾਂਸਫਫ਼ਰਮਰਾਂ ਦਾ ਤਾਂਬਾ ਤੇ ਤੇਲ ਚੋਰੀ ਕਰਕੇ ਖ਼ਾਲੀ ਖੋਲ੍ਹ ਛੱਡ ਕੇ ਚੋਰ ਫ਼ਰਾਰ ਹੋ ਗਏ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੰਬੰਧਿਤ ਵਿਭਾਗ ਤੇ ਪੁਲਿਸ ਨੂੰ ਸੂਚਿਤ ਕੀਤਾ ਗਿਆ ਹੈ | ਕਿਸਾਨਾਂ ਦੇ ਖੇਤਾਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਕਿਸਾਨ ਚਿੰਤਾ 'ਚ ਹਨ | ਕਿਸਾਨਾਂ ਦੀ ਮੰਗ ਹੈ ਕਿ ਪੁਲਿਸ ਪ੍ਰਸ਼ਾਸਨ ਸਖ਼ਤੀ ਨਾਲ ਅਜਿਹੀਆਂ ਚੋਰੀਆਂ ਕਰਨ ਵਾਲਿਆਂ ਨੂੰ ਨੱਥ ਪਾਵੇ | ਕਿਸਾਨਾਂ ਦਾ ਕਹਿਣਾ ਹੈ ਕਿ ਚੋਰਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਡਰ ਭੈਅ ਨਹੀਂ ਹੈ ਅਤੇ ਇਸ ਕਰਕੇ ਲਗਾਤਾਰ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ |
ਪਿਛਲੀ ਖ਼ਬਰ ਮਹਿਲਾ ਹਾਟ ਤੇ ਟਰੇਡ ਮੇਲਾ 23 ਤੋਂ ਅਗਲੀ ਖ਼ਬਰ ਵਪਾਰੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਵੱਖ-ਵੱਖ ਵਿਭਾਗਾਂ ਨੇ ਕੀਤਾ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।