22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਔਰਤ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਮਹਿਲਾ ਬੀ. ਐੱਲ. ਓਜ਼. ਦਾ ਸਨਮਾਨ

ਅਜੀਤ ਡੈਸਕ 11-03-2026
ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਹਰਮਹਿੰਦਰ ਪਾਲ)-ਅੰਤਰਰਾਸ਼ਟਰੀ ਔਰਤ ਦਿਵਸ ਦੇ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਚੋਣ ਪ੍ਰਕਿਰਿਆ ਦੌਰਾਨ ਵਧੀਆ ਤੇ ਸਮਰਪਿਤ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫ਼ਸਰਾਂ (ਬੀ.ਐੱਲ.ਓਜ਼.) ਨੂੰ ਡਿਪਟੀ ਕਮਿਸ਼ਨਰ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਕਿਹਾ ਕਿ ਔਰਤਾਂ ਹਰ ਖੇਤਰ 'ਚ ਆਪਣੀ ਯੋਗਤਾ ਤੇ ਸਮਰੱਥਾ ਦਾ ਪਰਚਾ ਦੇ ਰਹੀਆਂ ਹਨ ਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਚਲਾਉਣ ਵਿਚ ਮਹਿਲਾ ਬੀ. ਐੱਲ. ਓਜ਼. ਦਾ ਯੋਗਦਾਨ ਸ਼ਲਾਘਾਯੋਗ ਹੈ | ਇਸ ਮੌਕੇ ਹਲਕਾ ਵਾਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੀ. ਐੱਲ. ਓਜ਼. ਨੂੰ ਸਨਮਾਨ ਚਿੰਨ੍ਹ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਅੰਤ 'ਚ ਉਨ੍ਹਾਂ ਮਹਿਲਾ ਬੀ. ਐੱਲ. ਓਜ਼. ਨੂੰ ਚੋਣ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਵੀ ਸੁਣਿਆ ਤੇ ਜਲਦ ਹਲ ਕਰਵਾਉਣ ਦਾ ਭਰੋਸਾ ਦਿਵਾਇਆ |
ਇਸ ਮੌਕੇ ਸਨਮਾਨਿਤ ਹੋਈਆਂ ਮਹਿਲਾ ਬੀ.ਐੱਲ.ਓਜ਼. ਹਰਪ੍ਰੀਤ ਕੌਰ, ਰਾਜਵੀਰ, ਰਵਿੰਦਰਪਾਲ ਕੌਰ, ਬਲਜਿੰਦਰ ਕੌਰ, ਹਰਜੀਤ ਕੌਰ, ਕੁਲਦੀਪ ਕੌਰ, ਰਮਨਜੀਤ ਕੌਰ, ਰਜਿੰਦਰ ਕੌਰ, ਨਰਿੰਦਰ ਕੌਰ ਅਤੇ ਕਰਮਜੀਤ ਕੌਰ ਸ਼ਾਮਿਲ ਸਨ |
ਪਿਛਲੀ ਖ਼ਬਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਦੋਦਾ ਤੋਂ ਅੰਮਿ੍ਤਸਰ ਲਈ ਰਵਾਨਾ ਅਗਲੀ ਖ਼ਬਰ ਮਾਨ ਸਰਕਾਰ ਨੰਬਰਦਾਰਾਂ ਨਾਲ ਕੀਤੇ ਵਾਅਦਿਆਂ ਤੋਂ ਭੱਜੀ-ਪ੍ਰਧਾਨ ਸਾਧੂ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।