22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਮਾਮਲਾ ਸੂਬਾ ਪ੍ਰਧਾਨ ਨੂੰ ਗੈਰ-ਮਨੁੱਖੀ ਢੰਗ ਨਾਲ ਗਿ੍ਫ਼ਤਾਰ ਕਰਨ ਦਾ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕੰਮਕਾਜ ਠੱਪ

ਸ੍ਰੀ ਮੁਕਤਸਰ ਸਾਹਿਬ ਵਿਖੇ ਹੜਤਾਲ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਡੀ.ਸੀ. ਦਫ਼ਤਰ ਦੇ ਕਰਮਚਾਰੀ | ਅਜੀਤ ਤਸਵੀਰ <br/> 11-03-2026
ਸ੍ਰੀ ਮੁਕਤਸਰ ਸਾਹਿਬ, 10 ਮਾਰਚ (ਰਣਜੀਤ ਸਿੰਘ ਢਿੱਲੋਂ)-ਪੰਜਾਬ ਰਾਜ ਜ਼ਿਲ੍ਹਾ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਗੈਰ ਮਨੁੱਖੀ ਢੰਗ ਨਾਲ ਗਿ੍ਫ਼ਤਾਰ ਕਰਨ ਦੇ ਵਿਰੋਧ 'ਚ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ, ਉਪ ਮੰਡਲ, ਤਹਿਸੀਲ ਤੇ ਸਬ ਤਹਿਸੀਲ ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਦਿਨ ਭਰ ਕਲਮਛੋੜ ਹੜਤਾਲ ਕਰਕੇ ਕੰਮ ਠੱਪ ਰੱਖਿਆ ਗਿਆ ਤੇ ਇਕੱਠੇ ਹੋ ਕੇ ਸਰਕਾਰ ਵਿਰੁੱਧ ਜੰਮ ਦੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਕਰਮਚਾਰੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਬੀਤੀ 8 ਮਾਰਚ ਨੂੰ ਸੂਬਾ ਕਮੇਟੀ ਵਲੋਂ ਸਮੂਹ ਭਰਾਤਰੀ ਜਥੇਬੰਦੀਆਂ ਦੇ ਸੱਦੇ 'ਤੇ ਮੋਹਾਲੀ ਦੇ ਵਾਈ.ਪੀ.ਐੱਸ. ਚੌਂਕ 'ਚ ਭਰਵੀਂ ਰੈਲੀ ਕਰਨ ਉਪਰੰਤ ਵਿਧਾਨ ਸਭਾ ਵੱਲ ਕੂਚ ਕੀਤੀ ਗਈ ਸੀ, ਜਿਸ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਹੱਕ ਮੰਗਦੇ ਕਰਮਚਾਰੀਆਂ ਨੂੰ ਜਲ ਤੋਪਾਂ ਤੇ ਹੰਝੂ ਗੈਸਾਂ ਨਾਲ ਝੰਬਿਆ ਗਿਆ | ਉਨ੍ਹਾਂ ਕਿਹਾ ਕਿ ਸੂਬੇ ਦੇ ਸਮੂਹ ਕਰਮਚਾਰੀ ਪਿਛਲੇ ਲੰਬੇ ਸਮੇਂ ਤੋਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਤਨਖ਼ਾਹ ਕਮਿਸ਼ਨ ਦੀਆਂ ਤੁਰੱਟੀਆਂ ਦੂਰ ਕਰਨ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਤੇ ਹੋਰ ਜਮਹੂਰੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ, ਪਰ ਸਰਕਾਰ ਦਾ ਰਵੱਈਆ ਬਿਲਕੁਲ ਹੀ ਮੁਲਾਜ਼ਮ ਪੱਖੀ ਨਹੀਂ ਹੈ, ਜਿਸ ਦੇ ਰੋਸ ਵਜੋਂ ਹੀ 8 ਮਾਰਚ ਨੂੰ ਮੋਹਾਲੀ ਵਿਖੇ ਇਹ ਰੈਲੀ ਕੀਤੀ ਗਈ ਸੀ, ਜਿਸ ਤੋਂ ਬੌਖਲਾਈ ਸਰਕਾਰ ਵਲੋਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਰਾਤ 12 ਵਜੇ ਗੈਰ ਮਨੁੱਖੀ ਢੰਗ ਨਾਲ ਬਿਨ੍ਹਾਂ ਕਿਸੇ ਵਜ੍ਹਾ ਗਿ੍ਫ਼ਤਾਰ ਕੀਤਾ ਤੇ ਸੂਬਾ ਪ੍ਰਧਾਨ ਦੇ ਪਰਿਵਾਰ ਨਾਲ ਵੀ ਬਦਸਲੂਕੀ ਕੀਤੀ | ਇਸ ਮੌਕੇ ਪੀ.ਐੱਸ.ਐੱਮ.ਐੱਸ.ਯੂ. ਦੇ ਜ਼ਿਲ੍ਹਾ ਪ੍ਰਧਾਨ ਖ਼ੁਸ਼ਕਰਨ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਸੂਬਾ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਅਲੋਚਨਾ ਕੀਤੀ | ਆਗੂਆਂ ਨੇ ਮੰਗ ਕੀਤੀ ਕਿ ਡੀ.ਸੀ. ਦਫ਼ਤਰ ਕਮਰਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਨੂੰ ਗੈਰ ਮਨੁੱਖੀ ਢੰਗ ਨਾਲ ਗਿ੍ਫ਼ਤਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ | ਇਸ ਮੌਕੇ ਸੁਰਿੰਦਰ ਕੁਮਾਰ ਪੀ.ਏ., ਰਾਕੇਸ਼ ਕੁਮਾਰ ਸੁਪਰਡੈਂਟ, ਰਜਿੰਦਰ ਕੁਮਾਰ ਸੁਪਰਡੈਂਟ, ਗੁਰਮੀਤ ਪਾਲ, ਰੁਪਿੰਦਰ ਬਾਠ, ਰਾਜਪਾਲ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਸਤੀਸ਼ ਕੁਮਾਰ, ਸੀ.ਪੀ.ਐੱਫ਼. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਪਕ ਕੁਮਾਰ, ਰਾਜੇਸ਼ ਕੁਮਾਰ, ਸੁਖਮਿੰਦਰ ਸਿੰਘ, ਸੁਖਪਾਲ ਕੌਰ, ਕਮਲਜੀਤ ਕੌਰ, ਅਮੀਸ਼ਾ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਡੀ. ਸੀ. ਦਫ਼ਤਰ ਦੇ ਕਰਮਚਾਰੀਆਂ ਵਲੋਂ ਕੰਮਕਾਜ ਠੱਪ ਅਗਲੀ ਖ਼ਬਰ ਸੀ.ਐੱਚ.ਸੀ. ਦੋਦਾ ਵਿਖੇ ਵਿਸ਼ਵ ਗਲੋਕੋਮਾ ਹਫ਼ਤਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।