16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਵੀਰ ਸਿੰਘ ਨਹੀਂ ਰਹੇ

ਅਜੀਤ ਡੈਸਕ 31-03-2026
ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਬਲਬੀਰ ਸਿੰਘ ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ, ਸਾਬਕਾ ਮੈਨੇਜਰ ਸੁਮੇਰ ਸਿੰਘ ਬਾਦੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਕਰਮਚਾਰੀਆਂ ਨੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਪੁੱਤਰਾਂ ਜਗਸੀਰ ਸਿੰਘ ਸਿੱਧੂ, ਜਗਮੇਲ ਸਿੰਘ ਅਤੇ ਧੀ ਜਸਪਿੰਦਰ ਕੌਰ ਨਾਲ ਦੁੱਖ ਸਾਂਝਾ ਕੀਤਾ ਹੈ | ਉਨ੍ਹਾਂ ਕਿਹਾ ਕਿ ਭਾਈ ਬਲਵੀਰ ਸਿੰਘ ਗੁਰਬਾਣੀ ਦੇ ਰਸੀਏ ਅਤੇ ਰਾਗਾਂ ਵਿਚ ਕੀਰਤਨ ਦੀ ਉਨ੍ਹਾਂ ਨੂੰ ਪੂਰਨ ਮੁਹਾਰਤ ਹਾਸਿਲ ਸੀ | ਇਨ੍ਹਾਂ ਦੀ ਅੱਖਾਂ ਦੀ ਰੌਸ਼ਨੀ ਨਹੀਂ ਸੀ | ਉਹ ਜੀਵਨ ਦੇ ਆਖਰੀ ਸਮੇਂ ਤੱਕ ਕੀਰਤਨ ਨਾਲ ਜੁੜੇ ਰਹੇ ਅਤੇ ਪਿਛਲੇ ਦਿਨੀਂ ਕੀਰਤਨ ਕਰਕੇ ਬਠਿੰਡਾ ਤੋਂ ਸ੍ਰੀ ਮੁਕਤਸਰ ਸਾਹਿਬ ਨੂੰ ਵਾਪਸ ਆਉਂਦਿਆਂ ਹੀ ਕਾਰ ਹਾਦਸੇ ਵਿਚ ਜ਼ਖਮੀ ਹੋਣ ਮਗਰੋਂ ਕੁਝ ਦਿਨਾਂ ਬਾਅਦ ਚੱਲ ਵਸੇ |
ਪਿਛਲੀ ਖ਼ਬਰ ਕੱਪੜਾ ਵਪਾਰੀ ਦੇ ਬਾਰਦਾਨਾ ਗੋਦਾਮ 'ਚ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਭਾਕਿਯੂ ਏਕਤਾ (ਸਿੱਧੂਪੁਰ) ਵਲੋਂ ਲੈਂਡਮਾਰਟਗੇਜ ਬੈਂਕ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।