16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-03-2026

ਇੰਡਕ ਆਰਟਸ ਵੈੱਲਫ਼ੇਅਰ ਕੌਂਸਲ ਵਲੋਂ ਕਵਿਤਾ ਉਤਸਵ ਸਮਾਗਮ ਕਰਵਾਇਆ

ਅਜੀਤ ਡੈਸਕ 31-03-2026
ਸ੍ਰੀ ਮੁਕਤਸਰ ਸਾਹਿਬ, 30 ਮਾਰਚ (ਰਣਜੀਤ ਸਿੰਘ ਢਿੱਲੋਂ)-ਕਲਾ, ਸਾਹਿਤ ਤੇ ਸੱਭਿਆਚਾਰ ਦੇ ਪ੍ਰਚਾਰ-ਪ੍ਰਸਾਰ ਲਈ ਵਚਨਬੱਧ ਦੇਸ਼ ਦੀ ਪ੍ਰਮੁੱਖ ਸੰਸਥਾ ਇੰਡਕ ਆਰਟਸ ਵੈੱਲਫ਼ੇਅਰ ਕੌਂਸਲ ਵਲੋਂ ਸਥਾਨਕ ਸਿਟੀ ਹੋਟਲ ਵਿਖੇ ਜ਼ਿਲ੍ਹਾ ਪੱਧਰੀ ਕਵਿਤਾ ਉਤਸਵ ਤੇ ਸਨਮਾਨ ਸਮਾਰੋਹ ਸੰਸਥਾ ਦੇ ਡਾਇਰੈਕਟਰ ਪ੍ਰੋਫ਼ੈਸਰ ਬਾਈ ਭੋਲਾ ਯਮਲਾ ਦੀ ਦਿਸ਼ਾ-ਨਿਰਦੇਸ਼ ਹੇਠ ਅਤੇ ਇਕਬਾਲ ਸਿੰਘ ਸਹੋਤਾ (ਕੌਮੀ ਪ੍ਰਧਾਨ ਸਾਹਿਤ ਤੇ ਭਾਸ਼ਾ ਸੈੱਲ), ਮਾਸਟਰ ਅਜੈਬ ਸਿੰਘ ਰੁਪਾਣਾ, ਜਸਵੀਰ ਸ਼ਰਮਾ ਦੱਦਾਹੂਰ ਜ਼ਿਲ੍ਹਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਸਮਾਰੋਹ ਦੌਰਾਨ ਕਲਾ ਤੇ ਸਾਹਿਤ ਨਾਲ ਜੁੜੀਆਂ ਸ਼ਖ਼ਸੀਅਤਾਂ ਸ਼ਾਮਿਲ ਹੋਈਆਂ | ਇਸ ਮੌਕੇ ਸਟੇਟ ਐਡਵਾਈਜਰੀ ਬੋਰਡ ਦੇ ਮੈਂਬਰ ਤੇ ਰਿਟਾ. ਡੀ.ਟੀ.ਓ. ਗੁਰਚਰਨ ਸਿੰਘ ਸੰਧੂ ਬਤੌਰ ਮੁੱਖ ਮਹਿਮਾਨ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਖੋਖਰ ਸਾਬਕਾ ਸਰਪੰਚ ਵਲੋਂ ਬਤੌਰ ਵਿਸ਼ੇਸ਼ ਮਹਿਮਾਨ ਸ਼ਿਰਕਤ ਕੀਤੀ | ਪ੍ਰਧਾਨਗੀ ਮੰਡਲ ਵਿਚ ਸਮਾਜ ਸੇਵਕ ਬੂਟਾ ਰਾਮ ਕਮਰਾ, ਸਾਹਿਤਕਾਰ ਇਕਬਾਲ ਸਿੰਘ ਘਾਰੂ, ਮਨਜਿੰਦਰ ਸਿੰਘ ਗੋਲੀ, ਪਿ੍ੰਸੀਪਲ ਡਾ. ਜਗਜੀਤ ਕੌਰ ਅਤੇ ਸੰਸਥਾ ਦੇ ਮੈਂਬਰ ਡਾਇਰੈਕਟਰ ਭਿੰਦਰਜੀਤ ਕੌਰ ਰੁਪਾਣਾ ਅਤੇ ਜਨਰਲ ਸਕੱਤਰ ਰਿਦਮਜੀਤ ਸ਼ਾਮਿਲ ਸਨ | ਇਸ ਮੌਕੇ ਸੰਸਥਾ ਦੀ ਨਵੀਂ ਜ਼ਿਲ੍ਹਾ ਟੀਮ ਦਾ ਐਲਾਨ ਕਰਦਿਆਂ ਅਜੈਬ ਸਿੰਘ ਰੁਪਾਣਾ, ਜਸਵੀਰ ਸ਼ਰਮਾ ਦੱਦਾਹੂਰ, ਸਾਹਿਲ ਕੁਮਾਰ ਹੈਪੀ, ਚਮਕੌਰ ਸਿੰਘ ਥਾਂਦੇਵਾਲਾ, ਉਪਕਾਰ ਸਿੰਘ, ਹਰਪਿੰਦਰ ਸਿੰਘ ਮੋਹੀ, ਅਮਨ ਰੋਜਰ, ਹਰਪਿੰਦਰ ਰਾਣਾ, ਚਰਨਜੀਤ ਸਿੰਘ, ਸੁਖਦੇਵ ਸਿੰਘ ਬੁੱਟਰ ਨੂੰ ਵੱਖ-ਵੱਖ ਅਹੁਦਿਆਂ 'ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਇਸ ਤੋਂ ਇਲਾਵਾ ਨਵੇਂ ਸ਼ਾਮਿਲ ਕੀਤੇ ਮੈਂਬਰਾਂ ਨੂੰ ਨਿਯੁਕਤੀ ਪੱਤਰ ਅਤੇ ਸਨਮਾਨ ਪੱਤਰ ਪ੍ਰਦਾਨ ਕੀਤੇ ਗਏ | ਗੁਰਚਰਨ ਸਿੰਘ ਸੰਧੂ ਨੇ ਸੰਬੋਧਨ ਦੌਰਾਨ ਕਿਹਾ ਕਿ ਕਲਾ ਤੇ ਸਾਹਿਤ ਸਮਾਜ ਦਾ ਦਰਪਣ ਹੁੰਦੇ ਹਨ ਅਤੇ ਇਸ ਤਰ੍ਹਾਂ ਦੇ ਉਤਸਵ ਨਵੀਂ ਪੀੜ੍ਹੀ ਨੂੰ ਆਪਣੀ ਵਿਰਾਸਤ ਨਾਲ ਜੋੜਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ | ਡਾਇਰੈਕਟਰ ਪ੍ਰੋ. ਭੋਲਾ ਯਮਲਾ ਨੇ ਕਿਹਾ ਕਿ ਕੌਂਸਲ ਦਾ ਮਕਸਦ ਦੇਸ਼ ਭਰ ਵਿਚ ਕਲਾ, ਸਾਹਿਤ ਤੇ ਸੱਭਿਆਚਾਰ ਨੂੰ ਮਜ਼ਬੂਤ ਕਰਨਾ ਅਤੇ ਨਵੇਂ ਟੈਲੰਟ ਨੂੰ ਮੰਚ ਪ੍ਰਦਾਨ ਕਰਨਾ ਹੈ ਅਤੇ ਇੰਡਕ ਸਾਹਿਤ ਕਲਾ ਅਕੈਡਮੀ ਦੀ ਸਥਾਪਨਾ ਕਰਨ ਬਾਰੇ ਵੀ ਐਲਾਨ ਕੀਤਾ | ਸਮਾਰੋਹ ਦੌਰਾਨ ਕਵਿਤਾ ਪਾਠ, ਸਨਮਾਨ ਸਮਾਰੋਹ ਅਤੇ ਕਿਤਾਬਾਂ ਦੀਆਂ ਪ੍ਰਦਰਸ਼ਨੀਆਂ, ਸੱਭਿਆਚਾਰਕ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ | ਇਸ ਮੌਕੇ ਸਾਹਿਤਕਾਰ, ਬੁੱਧੀਜੀਵੀ ਹਾਜ਼ਰ ਸਨ | ਮੰਚ ਸੰਚਾਲਨ ਸਾਹਿਲ ਕੁਮਾਰ ਹੈਪੀ ਵਲੋਂ ਕੀਤਾ ਗਿਆ |
ਪਿਛਲੀ ਖ਼ਬਰ ਜੀਪ ਤੇ ਮੋਟਰਸਾਈਕਲ ਦੀ ਟੱਕਰ 'ਚ ਇੱਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।