22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-04-2026

ਹਾੜ੍ਹੀ ਦੇ ਸੀਜ਼ਨ ਦੀਆਂ ਤਿਆਰੀਆਂ ਮੁਕੰਮਲ-ਵਿਧਾਇਕ ਕਾਕਾ ਬਰਾੜ

ਅਜੀਤ ਡੈਸਕ 01-04-2026
ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਇਕ ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੇ ਹਾੜ੍ਹੀ ਦੇ ਸੀਜ਼ਨ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਗਈਆਂ ਹਨ | ਮੰਡੀਆਂ 'ਚ ਸਾਫ਼-ਸਫ਼ਾਈ ਦੇ ਕੰਮ ਤੇ ਹੋਰ ਪ੍ਰਬੰਧ ਹੋ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕੀਤਾ | ਉਨ੍ਹਾਂ ਕਿਹਾ ਕਿ ਮੰਡੀਆਂ 'ਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਫ਼ਸਲ ਸੁੱਕਾ ਕੇ ਮੰਡੀ 'ਚ ਲਿਆਉਣ ਤਾਂ ਕਿ ਕੋਈ ਪ੍ਰੇਸ਼ਾਨੀ ਨਾ ਆਵੇ | ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਮੰਡੀਆਂ 'ਚ ਬਿਜਲੀ ਦਾ ਪ੍ਰਬੰਧ, ਪਾਣੀ ਦਾ ਪ੍ਰਬੰਧ ਤੇ ਹੋਰ ਪ੍ਰਬੰਧ ਮੁਕੰਮਲ ਕਰ ਦਿੱਤੇ ਗਏ ਹਨ | ਇਸ ਤੋਂ ਇਲਾਵਾ ਲਿਫ਼ਟਿੰਗ ਦੀ ਕੋਈ ਮੁਸ਼ਕਿਲ ਨਹੀਂ ਆਵੇਗੀ |
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਅਗਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਭਰਵੀਂ ਬਾਰਿਸ਼-ਕਿਸਾਨ ਚਿੰਤਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।