ਮਲੋਟ, 31 ਮਾਰਚ (ਅਜਮੇਰ ਸਿੰਘ ਬਰਾੜ, ਪਾਟਿਲ)-ਡੀ.ਏ.ਵੀ. ਕਾਲਜ ਮਲੋਟ ਵਲੋਂ ਕਾਰਜਕਾਰੀ ਪਿ੍ੰਸੀਪਲ ਸੁਦੇਸ਼ ਕੁਮਾਰ ਗਰੋਵਰ ਤੇ ਐੱਨ. ਐੱਸ. ਐੱਸ. ਪ੍ਰੋਗਰਾਮ ਅਫ਼ਸਰ ਡਾ. ਜਸਬੀਰ ਕੌਰ ਤੇ ਵਿੱਕੀ ਕਾਲੜਾ ਦੀ ਅਗਵਾਈ 'ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ ਗਈ | ਇਹ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਸ਼ੇਖੂ ਪਿੰਡ ਤੱਕ ਕੱਢੀ ਗਈ | ਰੈਲੀ 'ਚ ਐੱਨ. ਐੱਸ. ਐੱਸ. ਵਲੰਟੀਅਰਜ਼ ਨਾਲ ਹੋਰ ਵਿਦਿਆਰਥੀਆਂ ਤੇ ਕਾਲਜ ਦੇ ਸਟਾਫ਼ ਮੈਂਬਰਾਂ ਨੇ ਵੱਡੀ ਗਿਣਤੀ 'ਚ ਭਾਗ ਲਿਆ | ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਦੀ ਅਪੀਲ ਕੀਤੀ | ਇਹ ਉਪਰਾਲਾ ਡੀ.ਏ.ਵੀ. ਕਾਲਜ ਮਲੋਟ ਦੀ ਸਮਾਜ ਪ੍ਰਤੀ ਜ਼ਿੰਮੇਵਾਰੀ ਤੇ ਨੌਜਵਾਨਾਂ ਦੇ ਭਲਾਈ ਲਈ ਵਚਨਬੱਧਤਾ ਨੂੰ ਦਰਸਾਉਂਦਾ ਹੈ |