ਮਲੋਟ, 31 ਮਾਰਚ (ਪਾਟਿਲ)-ਡੀ.ਏ.ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਨੇ ਨਰਸਰੀ ਤੋਂ 9ਵੀਂ ਤੇ 11ਵੀਂ ਜਮਾਤ ਦੇ ਸਾਲਾਨਾ ਨਤੀਜਿਆਂ ਦਾ ਐਲਾਨ ਕੀਤਾ ਗਿਆ | ਵਿਦਿਆਰਥੀਆਂ ਨੇ ਪਿਛਲੇ ਸਾਲ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ, ਜਿਸ ਨਾਲ ਸਕੂਲ ਦਾ ਨਾਂਅ ਰੌਸ਼ਨ ਹੋਇਆ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਜਮਾਤਾਂ 'ਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਪਿਛਲੇ ਸਾਲ ਵੱਖ-ਵੱਖ ਜਮਾਤਾਂ 'ਚ ਸਭ ਤੋਂ ਵੱਧ ਦਿਨ ਸਕੂਲ ਵਿਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਉਤਸ਼ਾਹਿਤ ਕੀਤਾ ਗਿਆ | ਇਸ ਨਾਲ ਸਾਰੇ ਵਿਦਿਆਰਥੀਆਂ ਨੂੰ ਸਮੇਂ ਸਿਰ ਤੇ ਬਿਨ੍ਹਾਂ ਛੁੱਟੀ ਦੇ ਸਕੂਲ ਜਾਣ ਲਈ ਉਤਸ਼ਾਹਿਤ ਕੀਤਾ ਗਿਆ, ਜਿਸ ਨਾਲ ਵੱਧ ਤੋਂ ਵੱਧ ਸਿੱਖਿਆ ਯਕੀਨੀ ਬਣਾਈ ਜਾ ਸਕੇ | ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਹੋਣਹਾਰ ਵਿਦਿਆਰਥੀਆਂ, ਮਿਹਨਤੀ ਅਧਿਆਪਕਾਂ ਤੇ ਸਹਿਯੋਗੀ ਮਾਪਿਆਂ ਨੂੰ ਨਤੀਜਿਆਂ ਲਈ ਵਧਾਈ ਦਿੱਤੀ |