ਮਲੋਟ, 31 ਮਾਰਚ (ਪਾਟਿਲ)-ਪੰਜਾਬ ਸਰਕਾਰ ਦੁਆਰਾ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਮਲੋਟ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਇਨਫਰਮੇਸ਼ਨ ਟੈਕਨਾਲੋਜੀ (ਮਿਮਿਟ) ਮਲੋਟ ਦੇ ਐੱਨ.ਐੱਨ.ਐੱਸ. ਵਿੰਗ ਵਲੋਂ ਸੰਸਥਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਜਾਣਕਾਰੀ ਸਾਂਝੀ ਕਰਦੇ ਹੋਏ ਸੰਸਥਾ ਦੇ ਐੱਨ.ਐੱਸ.ਐੱਸ. ਪੋ੍ਰਗਰਾਮ ਅਫ਼ਸਰ ਡਾ. ਹਰਕੀਰਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ 'ਚ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਪਹੁੰਚਾਉਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿੰਦਗੀ ਜਿੰਦਾਬਾਦ, ਨਸ਼ੇ ਨੂੰ ਨਾਂਹ ਤੇ ਜ਼ਿੰਦਗੀ ਨੂੰ ਹਾਂ ਮੁਹਿੰਮ ਤਹਿਤ ਸੈਮੀਨਾਰ ਕਰਵਾਇਆ ਗਿਆ ਹੈ | ਸਮਾਗਮ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ-ਵੱਖ ਐੱਨ.ਜੀ.ਓ. ਮੈਂਬਰ ਡਾ. ਇੰਦਰਵੀਰ ਕੌਰ, ਰੁਪਿੰਦਰਜੀਤ ਸਿੰਘ ਤੇ ਨਰਵੀਰ ਸਿੰਘ ਗਿੱਲ ਨੇ ਮੁੱਖ ਬੁਲਾਰਿਆਂ ਵਜੋਂ ਸ਼ਿਰਕਤ ਕਰਕੇ ਨਸ਼ੇ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ | ਡਾ. ਇੰਦਰਵੀਰ ਕੌਰ, ਰੁਪਿੰਦਰਜੀਤ ਸਿੰਘ ਤੇ ਨਰਵੀਰ ਸਿੰਘ ਗਿੱਲ ਵਲੋਂ ਵਿਦਿਆਰਥੀਆਂ ਨੂੰ ਨਸ਼ਾ ਕਰਨ ਨਾਲ ਹੋਣ ਵਾਲੇ ਜਾਨੀ-ਮਾਲੀ ਨੁਕਸਾਨ ਬਾਰੇ ਦੱਸਿਆ | ਸੰਸਥਾ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਭੁੱਲਰ ਨੇ ਆਏ ਹੋਏ ਬੁਲਾਰਿਆਂ ਨੂੰ ਜੀ ਆਇਆ ਕਿਹਾ ਤੇ ਜਾਣਕਾਰੀ ਸਾਂਝੀ ਕੀਤੀ ਕਿ ਮਿਮਿਟ ਡਰੱਗ ਫਰੀ ਕੈਂਪਸ ਹੈ | ਡਾ. ਭੁੱਲਰ ਨੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕੀਤਾ | ਪੋ੍ਰਗਰਾਮ ਦੇ ਅੰਤ 'ਚ ਸੰਸਥਾ ਵਲੋਂ ਆਏ ਹੋਏ ਬੁਲਾਰਿਆਂ ਨੂੰ ਸਨਮਾਨਿਤ ਕੀਤਾ ਗਿਆ | ਡਾ. ਭੁੱਲਰ ਨੇ ਐੱਨ. ਐੱਸ. ਐੱਸ. ਵਿੰਗ ਦੇ ਪ੍ਰੋਗਰਾਮ ਅਫ਼ਸਰ ਡਾ. ਹਰਕੀਰਤ ਸਿੰਘ ਬਰਾੜ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ |