ਸ੍ਰੀ ਮੁਕਤਸਰ ਸਾਹਿਬ, 31 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ 6 ਅਪ੍ਰੈਲ ਨੂੰ ਹੋਣ ਜਾ ਰਹੀ ਪੰਜਾਬ ਬਚਾਓ ਰੈਲੀ ਨੂੰ ਲੈ ਕੇ ਸ਼੍ਰਰੋਮਣੀ ਅਕਾਲੀ ਦਲ ਵਲੋਂ ਤਿਆਰੀਆਂ ਨੂੰ ਤੇਜ਼ ਕਰ ਦਿੱਤਾ ਗਿਆ ਹੈ | ਇਸ ਸੰਬੰਧੀ ਮੰਡੇਰ ਕਾਲੋਨੀ ਗੁਰੂ ਹਰਿਗੋਬਿੰਦ ਸਿੰਘ ਨਗਰ ਵਿਖੇ ਸਥਿਤ ਮਾਸਟਰ ਬਰਨੇਕ ਸਿੰਘ ਦਿਉਲ ਦੇ ਗ੍ਰਹਿ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ ਅਤੇ ਰੈਲੀ ਨੂੰ ਸਫ਼ਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਬਚਾਓ ਰੈਲੀ ਸਮੇਂ ਦੀ ਲੋੜ ਹੈ ਅਤੇ ਹਰ ਇਕ ਵਰਕਰ ਦਾ ਫ਼ਰਜ਼ ਬਣਦਾ ਹੈ ਕਿ ਉਹ ਲੋਕਾਂ ਨੂੰ ਇਸ ਰੈਲੀ ਵਿਚ ਵੱਧ ਤੋਂ ਵੱਧ ਸ਼ਾਮਿਲ ਹੋਣ ਲਈ ਪ੍ਰੇਰਿਤ ਕਰੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਲੋਕ ਬਦਲਾਅ ਦੀ ਉਮੀਦ ਕਰ ਰਹੇ ਹਨ | ਮੀਟਿੰਗ ਵਿਚ ਰੈਲੀ ਦੀਆਂ ਤਿਆਰੀਆਂ, ਆਵਾਜਾਈ ਤੇ ਹੋਰ ਪ੍ਰਬੰਧਾਂ ਬਾਰੇ ਵੀ ਵਿਚਾਰ ਕੀਤਾ ਗਿਆ | ਆਗੂਆਂ ਨੇ ਵਿਸ਼ਵਾਸ ਜਤਾਇਆ ਕਿ 6 ਅਪ੍ਰੈਲ ਨੂੰ ਹੋਣ ਵਾਲੀ ਇਹ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਪੰਜਾਬ ਦੀ ਰਾਜਨੀਤੀ ਵਿਚ ਨਵਾਂ ਮੋੜ ਲਿਆਏਗੀ | ਇਸ ਮੌਕੇ ਜਗਦੇਵ ਸਿੰਘ ਚੇਅਰਮੈਨ ਬਲਾਕ ਸੰਮਤੀ ਸ੍ਰੀ ਮੁਕਤਸਰ ਸਾਹਿਬ, ਇਕਬਾਲ ਸਿੰਘ ਮੰਡੇਰ, ਨਿਰਮਲ ਸਿੰਘ, ਕੁਲਵੰਤ ਸਿੰਘ, ਗਗਨਦੀਪ ਸਿੰਘ, ਜਗਦੇਵ ਸਿੰਘ ਚੇਅਰਮੈਨ ਬਲਾਕ ਸੰਮਤੀ, ਬਲਦੇਵ ਸਿੰਘ ਹੇਅਰ, ਗਗਨਦੀਪ ਸਿੰਘ, ਸਤਨਾਮ ਸਿੰਘ, ਬੂਟਾ ਸਿੰਘ, ਰਛਪਾਲ ਸਿੰਘ ਅਤੇ ਵਾਰਡ ਨੰਬਰ 20 ਦੇ ਵਾਸੀ ਮੌਜੂਦ ਸਨ |