26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਗੜੇਮਾਰੀ ਦੇ ਸ਼ਿਕਾਰ ਪਿੰਡਾਂ ਦਾ ਦੌਰਾ

ਅਜੀਤ ਡੈਸਕ 02-04-2026
ਮੰਡੀ ਲੱਖੇਵਾਲੀ, 1 ਅਪ੍ਰੈਲ (ਮਿਲਖ ਰਾਜ)-ਵਿਧਾਨ ਸਭਾ ਹਲਕਾ ਮਲੋਟ ਦੇ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਬੀਤੇ ਕੱਲ੍ਹ ਹੋਈ ਭਾਰੀ ਗੜੇ੍ਹਮਾਰੀ ਤੋਂ ਪ੍ਰਭਾਵਿਤ ਪਿੰਡ ਨੰਦਗੜ੍ਹ, ਲੱਖੇਵਾਲੀ, ਗੰਧੜ, ਸ਼ੇਰੇਵਾਲਾ, ਚਿੱਬੜਾਂਵਾਲੀ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ ਤੇ ਪੀੜਤ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ਆਖਿਆ ਕਿ ਇਨ੍ਹਾਂ ਪਿੰਡਾਂ ਦੀ ਫ਼ਸਲ ਦਾ ਸੌ ਫ਼ੀਸਦੀ ਨੁਕਸਾਨ ਹੋਇਆ ਹੈ, ਜਿਸ ਨੂੰ ਦੇਖ ਕੇ ਮਨ ਬਹੁਤ ਦੁਖੀ ਹੈ | ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਹੋਈ ਪੱਕੀ ਪਕਾਈ ਫ਼ਸਲ ਦੋਹਰੀ ਕੁਦਰਤੀ ਕਰੋਪੀ ਦੀ ਭੇਂਟ ਚੜ੍ਹ ਗਈ ਹੈ, ਕਿਉਂਕਿ ਪਹਿਲਾਂ ਝੋਨੇ ਦੀ ਫ਼ਸਲ 'ਚੋਂ ਵੀ ਕਿਸਾਨਾਂ ਨੂੰ ਝਾੜ ਘਟਣ ਕਾਰਨ ਘਾਟਾ ਹੀ ਪਿਆ ਸੀ | ਸੰਕਟ ਦੀ ਇਸ ਘੜੀ 'ਚ ਸ਼੍ਰੋਮਣੀ ਅਕਾਲੀ ਦਲ ਪੀੜਤ ਕਿਸਾਨਾਂ ਦੇ ਨਾਲ ਖੜ੍ਹਾ ਹੈ ਤੇ ਮੌਜੂਦਾ ਸਰਕਾਰ ਤੋਂ ਕਿਸਾਨਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿਵਾ ਕੇ ਹੀ ਦਮ ਲਵੇਗਾ | ਉਨ੍ਹਾਂ ਪੰਜਾਬ ਦੀ ਆਮ ਆਦਮੀ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਕਿਸਾਨਾਂ ਦੀ ਫ਼ਸਲ ਦੀ ਤੁਰੰਤ ਗਿਰਦਾਵਰੀ ਕਰਵਾਈ ਜਾਵੇ ਤੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਫ਼ਸਲ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਦੇ ਨਾਲ ਹੀ ਇਸ ਫ਼ਸਲ 'ਤੇ ਮੁਕੰਮਲ ਨਿਰਭਰ ਮਜ਼ਦੂਰ ਪਰਿਵਾਰਾਂ ਨੂੰ ਵੀ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਜਥੇਦਾਰ ਸਰੂਪ ਸਿੰਘ ਸਿਵੀਆ, ਜਥੇਦਾਰ ਗੁਰਮੇਲ ਸਿੰਘ ਲੱਖੇਵਾਲੀ, ਸਰਬਣ ਸਿੰਘ ਭਾਗਸਰ, ਐਡਵੋਕੇਟ ਗੁਰਮਿੰਦਰ ਸਿੰਘ ਟੋਨਾ ਬਰਾੜ, ਸਵਰਨ ਸਿੰਘ ਸਰਾਂ, ਇਕਬਾਲ ਸਿੰਘ ਭੋਲਾ ਸਾਬਕਾ ਸਰਪੰਚ, ਸਰਬਜੀਤ ਸਿੰਘ ਬਰਾੜ, ਆਦਿਪੁਰਖ ਸਿੰਘ ਸਾਬਕਾ ਸਰਪੰਚ, ਤਜਿੰਦਰ ਸਿੰਘ ਤੇਜੀ ਸ਼ੇਰੇਵਾਲਾ, ਗੁਰਵਿੰਦਰ ਸਿਵੀਆ, ਨਵਰਾਜ ਸਿਵੀਆ, ਬੱਬੂ ਸਿਵੀਆ, ਪਿ੍ਤਪਾਲ ਸਿੰਘ, ਰਾਜਵਿੰਦਰ ਸਿੰਘ, ਲਖਵਿੰਦਰ ਸਿੰਘ, ਰਾਜਵੀਰ ਸਿੰਘ ਭਾਗਸਰ, ਕੁਲਬੀਰ ਸਿੰਘ ਕੋਟਭਾਈ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਅਣਪਛਾਤਿਆਂ 'ਤੇ ਮੁਕੱਦਮਾ ਦਰਜ ਅਗਲੀ ਖ਼ਬਰ ਪਿੰਡ ਭਾਰੂ ਵਿਖੇ ਕਈ ਸਾਲਾਂ ਤੋਂ ਸੜਕ ਦੀ ਹਾਲਤ ਬਦਤਰ-ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।