26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਅਣਪਛਾਤੇ ਵਾਹਨ ਦੀ ਟੱਕਰ ਕਾਰਨ ਜ਼ਖਮੀ ਹੋਏ ਨੌਜਵਾਨ ਦੀ ਮੌਤ

ਅਜੀਤ ਡੈਸਕ 02-04-2026
ਬਠਿੰਡਾ, 1 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਪਾਵਰ ਹਾਊਸ ਰੋਡ 'ਤੇ ਰਾਤ ਦੇ ਸਮੇਂ ਇਕ ਅਣਪਛਾਤੇ ਨੌਜਵਾਨ ਨੂੰ ਸੜਕ ਪਾਰ ਕਰਨ ਸਮੇਂ ਅਣਪਛਾਤਾ ਵਾਹਨ ਚਾਲਕ ਟੱਕਰ ਮਾਰ ਕੇ ਫ਼ਰਾਰ ਹੋ ਗਿਆ, ਟੱਕਰ ਕਾਰਨ ਨੌਜਵਾਨ ਜਖ਼ਮੀ ਹੋਣ ਦੀ ਸੂਚਨਾ ਮਿਲਣ ਉਪਰੰਤ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ, ਜ਼ਖਮੀ ਨੌਜਵਾਨ ਨੂੰ ਆਪਣੀ ਐਂਬੂਲੈਂਸ ਵਿਚ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਪਹੁੰਚਾਇਆ | ਨੌਜਵਾਨ ਦੀ ਹਾਲਤ ਬਹੁਤ ਗੰਭੀਰ ਹੋਣ ਕਾਰਨ ਜ਼ਖ਼ਮੀ ਨੌਜਵਾਨ ਜ਼ਖ਼ਮਾਂ ਦੀ ਤਾਬ ਨਾ ਝੱਲ ਸਕਿਆ ਡਿਊਟੀ ਡਾਕਟਰ ਦੀ ਅਣਥੱਕ ਕੋਸ਼ਿਸ਼ਾਂ ਦੇ ਬਾਵਜੂਦ ਸਵੇਰੇ ਹਸਪਤਾਲ ਵਿਚ ਦਮ ਤੋੜ ਦਿੱਤਾ | ਸਹਾਰਾ ਟੀਮ ਵਲੋਂ ਸਿਵਲ ਲਾਇਨਜ਼ ਪੁਲਿਸ ਸਟੇਸ਼ਨ ਨੂੰ ਸੂਚਿਤ ਕਰ ਦਿੱਤਾ ਗਿਆ ਸੀ | ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖਿਲਾਫ਼ ਮਾਮਲਾ ਦਰਜ ਕਰਕੇ ਤਫ਼ਤੀਫ਼ ਸ਼ੁਰੂ ਕਰ ਦਿੱਤੀ ਹੈ, ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ | ਸਹਾਰਾ ਟੀਮ ਮਿ੍ਤਕ ਦੀ ਪਹਿਚਾਣ ਲਈ ਕੋਸ਼ਿਸ਼ ਕਰ ਰਹੀ ਹੈ | ਸਹਾਰਾ ਪ੍ਰਧਾਨ ਗੌਤਮ ਗੋਇਲ ਨੇ ਕਿਹਾ ਕਿ ਅਣਪਛਾਤੇ ਮਿ੍ਤਕ ਦੀ ਲਾਸ਼ ਨੂੰ 100 ਘੰਟਿਆਂ ਤੋਂ ਸੁਰੱਖਿਅਤ ਰੱਖਿਆ ਗਿਆ ਹੈ |
ਪਿਛਲੀ ਖ਼ਬਰ ਲੈਕ. ਨਰਿੰਦਰ ਖੁਰਾਣਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ ਅਗਲੀ ਖ਼ਬਰ ਮੋਟਰਸਾਈਕਲ ਚੋਰੀ ਦੇ ਮਾਮਲੇ 'ਚ ਅਣਪਛਾਤਿਆਂ 'ਤੇ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।