26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਰਬੱਤ ਦਾ ਭਲਾ ਟਰੱਸਟ ਨੇ ਸਿਵਲ ਸਰਜਨ ਦਫ਼ਤਰ ਵਿਖੇ ਆਰ.ਓ. ਸਿਸਟਮ ਲਗਾਇਆ

ਅਜੀਤ ਡੈਸਕ 02-04-2026
ਸ੍ਰੀ ਮੁਕਤਸਰ ਸਾਹਿਬ, 1 ਅਪ੍ਰ੍ਰੈਲ (ਹਰਮਹਿੰਦਰ ਪਾਲ)-ਡਾ. ਐੱਸ.ਪੀ. ਸਿੰਘ ਓਬਰਾਏ ਵਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਤਹਿਤ ਲੋਕਾਂ ਦੀ ਸਿਹਤ ਦੇ ਮੱਦੇਨਜ਼ਰ ਪੀਣ ਲਈ ਸਾਫ਼ ਪਾਣੀ ਦੇਣ ਲਈ ਵੱਡੀ ਪੱਧਰ 'ਤੇ ਸਕੂਲਾਂ, ਕਾਲਜਾਂ ਤੇ ਹੋਰ ਜਨਤਕ ਥਾਵਾਂ 'ਤੇ ਮੁਫ਼ਤ ਆਰ.ਓ. ਸਿਸਟਮ ਲਗਾਏ ਜਾ ਰਹੇ ਹਨ | ਇਸੇ ਲੜੀ ਤਹਿਤ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਆਰ.ਓ. ਸਿਸਟਮ ਲਗਵਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਰਵਿੰਦਰ ਪਾਲ ਸਿੰਘ ਚਾਹਲ ਬੂੜਾ ਗੁੱਜਰ ਨੇ ਦੱਸਿਆ ਕਿ ਸਿਵਲ ਸਰਜਨ ਦਫ਼ਤਰ (ਪੁਰਾਣਾ ਹਸਪਤਾਲ) ਸ੍ਰੀ ਮੁਕਤਸਰ ਸਾਹਿਬ ਵਿਖੇ ਆਮ ਲੋਕਾਂ ਤੇ ਸਟਾਫ਼ ਲਈ ਸਾਫ਼ ਪਾਣੀ ਪੀਣ ਲਈ ਆਰ.ਓ. ਸਿਸਟਮ ਲਗਾਇਆ ਗਿਆ ਹੈ, ਜਿਸ ਦਾ ਉਦਘਾਟਨ ਸਿਵਲ ਸਰਜਨ ਡਾ. ਸੁਨੀਲ ਬਾਂਸਲ (ਸਟੇਟ ਐਵਾਰਡੀ) ਵਲੋਂ ਕੀਤਾ ਗਿਆ | ਉਨ੍ਹਾਂ ਡਾ. ਓਬਰਾਏ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ | ਦਫ਼ਤਰੀ ਸਟਾਫ਼ ਵਲੋਂ ਡਾ. ਓਬਰਾਏ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਸਰਬਜੀਤ ਸਿੰਘ, ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਵਿਨੋਦ ਕੁਮਾਰ ਏ.ਐੱਮ.ਓ., ਭਗਵਾਨ ਦਾਸ ਹੈਲਥ ਇੰਸਪੈਕਟਰ, ਹਰਮੀਤ ਕੌਰ ਸੀਨੀਅਰ ਸਹਾਇਕ, ਪਵਿੱਤਰ ਸਿੰਘ ਐੱਮ.ਐੱਲ.ਟੀ., ਗੁਰਪ੍ਰੀਤ ਸਿੰਘ ਪੀ.ਏ., ਸ਼ਾਲੂ, ਲਾਲ ਚੰਦ ਮਾਸ ਮੀਡੀਆ ਅਫ਼ਸਰ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਸ੍ਰੀੀ ਮੁਕਤਸਰ ਸਾਹਿਬ ਟੀਮ ਦੇ ਸੇਵਾਦਾਰ ਬਲਵਿੰਦਰ ਸਿੰਘ ਬਰਾੜ ਰਿਟਾ. ਪਿ੍ੰਸੀਪਲ, ਬਰਨੇਕ ਸਿੰਘ ਰਿਟਾ. ਲੈਕਚਰਾਰ, ਸੋਮ ਨਾਥ, ਅਸ਼ੋਕ ਕੁਮਾਰ, ਜਸਬੀਰ ਸਿੰਘ ਰਿਟਾ. ਏ. ਐੱਸ. ਆਈ., ਸੁਖਬੀਰ ਸਿੰਘ ਜ਼ੈਲਦਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਲੈਕ. ਨਰਿੰਦਰ ਖੁਰਾਣਾ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।