ਮਲੋਟ, 1 ਅਪ੍ਰੈਲ (ਪਾਟਿਲ)-ਡੀ. ਏ. ਵੀ. ਐਡਵਰਡ ਗੰਜ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੋਟ ਵਿਖੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਸੀ.ਬੀ.ਐੱਸ.ਈ. ਨਵੀਂ ਦਿੱਲੀ ਦੁਆਰਾ ਅੰਗਰੇਜ਼ੀ ਭਾਸ਼ਾ ਦੇ ਅਧਿਆਪਕਾਂ ਲਈ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਨਵਦੀਪ ਤੇ ਸ੍ਰੀਮਤੀ ਸੀਮਾ ਸਨ | ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਬੁਲਾਰਿਆਂ ਨੇ ਕਿਹਾ ਕਿ ਇਹ ਸਿੱਖਣ, ਸਵੈ-ਪ੍ਰਤੀਬਿੰਬ ਤੇ ਪੇਸ਼ੇਵਰ ਸ਼ਮੂਲੀਅਤ ਦੀ ਇਕ ਅਭੁੱਲ ਯਾਤਰਾ ਹੈ, ਜੋ ਸਾਨੂੰ ਨੌਜਵਾਨ ਮਨਾਂ ਨੂੰ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਤ ਕਰਨ ਲਈ ਸ਼ਕਤੀ ਪ੍ਰਦਾਨ ਕਰਦੀ ਹੈ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਸ਼ਰਮਾ ਨੇ ਕਿਹਾ ਕਿ ਵਿਦਿਆਰਥੀ ਵਿਕਾਸ ਇਕ ਵਿਆਪਕ ਪ੍ਰਕਿਰਿਆ ਹੈ, ਜੋ ਅਕਾਦਮਿਕ ਗਿਆਨ ਤੋਂ ਪਰੇ ਹੈ ਤੇ ਵਿਦਿਆਰਥੀਆਂ ਦੇ ਸਰੀਰਕ, ਮਾਨਸਿਕ, ਭਾਵਨਾਤਮਕ, ਸਮਾਜਿਕ ਤੇ ਅਧਿਆਤਮਿਕ ਪਹਿਲੂਆਂ ਦੇ ਸੰਪੂਰਨ ਵਿਕਾਸ 'ਤੇ ਕੇਂਦਰਿਤ ਹੈ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਲਗਭਗ 60 ਅਧਿਆਪਕਾਂ ਨੇ ਹਿੱਸਾ ਲਿਆ ਤੇ ਸਿਖਲਾਈ ਪ੍ਰਾਪਤ ਕੀਤੀ |