26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਦੋਦਾ ਵਿਖੇ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ

ਅਜੀਤ ਡੈਸਕ 02-04-2026
ਦੋਦਾ, 1 ਅਪ੍ਰੈਲ (ਰਵੀਪਾਲ)-ਸੀ. ਐੱਚ. ਸੀ. ਦੋਦਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਿਰਨਾਲ ਬਾਂਸਲ ਤੇ ਡਾ. ਸਾਕਸ਼ੀ ਪਠੇਲਾ ਦੀ ਅਗਵਾਈ ਹੇਠ ਵਿਸ਼ਵ ਓਰਲ ਹੈਲਥ ਦਿਵਸ ਮਨਾਇਆ ਗਿਆ | ਡਾ. ਮਿਰਨਾਲ ਬਾਂਸਲ ਨੇ ਦੱਸਿਆ ਕਿ ਦੰਦਾਂ ਦੀ ਸੰਭਾਲ ਸੰਬੰਧੀ ਸਾਰੇ ਸਿਹਤ ਵਿਭਾਗ ਦੇ ਸੈਂਟਰਾਂ 'ਚ ਸਿਹਤ ਵਿਭਾਗ ਵਲੋਂ ਦੰਦਾਂ ਦੀ ਸਫ਼ਾਈ ਬਾਰੇ ਕੈਂਪ ਲਗਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ | ਅੱਜ ਵੀ ਮਰੀਜ਼ਾਂ ਦੀ ਸਹੂਲਤ ਲਈ ਕੈਂਪ ਲਗਾਇਆ ਗਿਆ | ਸੀਨੀਅਰ ਮੈਡੀਕਲ ਡੈਂਟਲ ਡਾਕਟਰ ਸਾਕਸ਼ੀ ਪਠੇਲਾ ਨੇ ਮਰੀਜ਼ਾਂ ਨੂੰ ਜਾਗਰੂਕ ਕਰਦੇ ਹੋਏ ਦੰਦਾਂ ਨੂੰ ਸਾਫ਼ ਕਰਨ ਲਈ ਸਹੀ ਤਕਨੀਕ ਸੰਬੰਧੀ ਜਾਣਕਾਰੀ ਦਿੱਤੀ ਤੇ ਖਾਣੇ ਤੋਂ ਬਾਅਦ ਨਰਮ ਬੁਰਸ਼ ਨਾਲ ਦੰਦਾਂ ਨੂੰ ਸਾਫ਼ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਡਾ. ਰੋਬਿਨ ਕੁਮਾਰ, ਡਾ. ਸਾਕਸ਼ੀ ਪਠੇਲਾ, ਡਾ. ਅਭੀਸ਼ੇਕ, ਡਾ. ਹਰਸੀਨ, ਰਮਨ ਫਾਰਮੇਸੀ ਅਫ਼ਸਰ, ਹਰਮਨ ਵਾਰਡ ਅਟੈਂਡੈਂਟ, ਬਿੰਦਰ ਤੇ ਭੁਪਿੰਦਰ ਮੁਲਾਜ਼ਮ ਆਦਿ ਸਟਾਫ਼ ਹਾਜ਼ਰ ਸਨ |
ਪਿਛਲੀ ਖ਼ਬਰ ਐੱਸ. ਡੀ. ਸਕੂਲ ਵਿਖੇ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਡੀ. ਏ. ਵੀ. ਐਡਵਰਡ ਗੰਜ ਪਬਲਿਕ ਸਕੂਲ ਵਿਖੇ ਸੈਮੀਨਾਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।