ਮਲੋਟ, 1 ਅਪ੍ਰੈਲ (ਪਾਟਿਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਸੈਸ਼ਨ 2025-26 ਲਈ ਐਲਾਨੇ ਗਏ ਪੰਜਵੀਂ ਜਮਾਤ ਦੇ ਸਾਲਾਨਾ ਨਤੀਜਿਆਂ 'ਚ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਮਲੋਟ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫ਼ੀਸਦੀ ਨਤੀਜਾ ਪ੍ਰਾਪਤ ਕੀਤਾ | ਇਸ ਮੌਕੇ ਸਕੂਲ ਦੇ 4 ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰ 'ਤੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ | ਵਿਦਿਆਰਥਣ ਏਕਮ ਪ੍ਰੀਤ ਕੌਰ ਪੁੱਤਰੀ ਗੁਰਪ੍ਰੀਤ ਸਿੰਘ ਨੇ 500 'ਚੋਂ 500 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਵਾਨੀ ਪੁੱਤਰੀ ਧਰਮ ਵੀਰ ਤੇ ਆਰੁਸ਼ ਪੁੱਤਰ ਪੰਕਜ ਕੁਮਾਰ ਨੇ 500 'ਚੋਂ 498 ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਪ੍ਰੀਸ਼ਾ ਪੁੱਤਰੀ ਰਜਿੰਦਰ ਕੁਮਾਰ ਨੇ 500 'ਚੋਂ 497 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ | ਪਿ੍ੰਸੀਪਲ ਨੇ ਦੱਸਿਆ ਕਿ ਪੰਜਵੀਂ ਜਮਾਤ ਦਾ ਨਤੀਜਾ ਇਸ ਸਾਲ ਵੀ ਸ਼ਾਨਦਾਰ ਰਿਹਾ ਹੈ | ਕੁੱਲ ਵਿਦਿਆਰਥੀਆਂ 'ਚੋਂ 63 ਵਿਦਿਆਰਥੀਆਂ ਨੇ 90 ਫ਼ੀਸਦੀ, 96 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ, ਜਦਕਿ ਸਾਰੇ ਵਿਦਿਆਰਥੀਆਂ ਨੇ 70 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕੀਤੇ | ਇਸ ਮੌਕੇ ਸੰਸਥਾ ਦੇ ਪ੍ਰਧਾਨ ਰਜਿੰਦਰ ਗਰਗ, ਮੈਨੇਜਰ ਵਿਕਾਸ ਗੋਇਲ ਤੇ ਪਿ੍ੰਸੀਪਲ ਡਾ. ਨੀਰੂ ਬਠਲਾ ਵਾਟਸ ਨੇ ਪ੍ਰਾਇਮਰੀ ਕੋਆਰਡੀਨੇਟਰ ਨਿਰਮਲ ਕੌਰ, ਸਮੂਹ ਅਧਿਆਪਕਾਂ, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |