26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਮੁੱਖ ਖੇਤੀਬਾੜੀ ਅਫ਼ਸਰ ਵਲੋਂ ਖ਼ਾਦ ਕੰਪਨੀਆਂ ਤੇ ਖ਼ਾਦ ਹੋਲਸੇਲਰਾਂ ਨਾਲ ਮੀਟਿੰਗ

ਅਜੀਤ ਡੈਸਕ 02-04-2026
ਸ੍ਰੀ ਮੁਕਤਸਰ ਸਾਹਿਬ, 1 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਾਉਣੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਡੀ.ਏ.ਪੀ., ਯੂਰੀਆ ਅਤੇ ਹੋਰ ਖ਼ਾਦਾਂ ਦੀ ਉਪਲਬਧਤਾ ਤੇ ਅਗਾਊਾ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਸੰਬੰਧੀ ਖ਼ਾਦ ਕੰਪਨੀਆਂ ਅਤੇ ਖ਼ਾਦ ਹੋਲਸੇਲਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਜਗਸੀਰ ਸਿੰਘ ਵਲੋਂ ਸਾਉਣੀ ਸੀਜ਼ਨ ਲਈ ਜ਼ਿਲ੍ਹੇ ਅੰਦਰ ਸਮੇਂ ਸਿਰ ਖ਼ਾਦ ਦੀ ਉਪਲਬਧਤਾ ਯਕੀਨੀ ਕਰਵਾਉਣ ਲਈ ਕਿਹਾ ਗਿਆ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਾਦ ਸੰਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਕੋਈ ਵੀ ਖੇਤੀ ਇਨਪੁਟਸ ਬਿਨ੍ਹਾਂ ਬਿੱਲ ਤੋਂ ਨਾ ਲਏ ਜਾਣ ਤੇ ਖੇਤੀਆਂ ਵਸਤੂਆਂ ਖ਼ਰੀਦ ਕਰਦੇ ਸਮੇਂ ਪੱਕਾ ਬਿੱਲ ਜ਼ਰੂਰ ਲਿਆ ਜਾਵੇ | ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਖ਼ਾਦ ਵਿਕਰੇਤਾ/ਹੋਲਸੇਲਰਾਂ ਵਲੋਂ ਖ਼ਾਦ ਨਾਲ ਕਿਸੇ ਪ੍ਰਕਾਰ ਦੀ ਅਣਚਾਹੀ ਵਸਤੂ ਨਹੀਂ ਦਿੱਤੀ ਜਾਵੇਗੀ ਤੇ ਨਾ ਹੀ ਕੋਈ ਟੈਗਿੰਗ ਬਰਦਾਸ਼ਤ ਕੀਤੀ ਜਾਵੇਗੀ | ਹਰੇਕ ਖ਼ਾਦ ਵਿਕਰੇਤਾ ਦੇ ਪਿ੍ਮਸਿਸ 'ਤੇ ਸਟਾਕ ਬੋਰਡ ਲੱਗਿਆ ਹੋਣਾ ਜ਼ਰੂਰੀ ਹੈ | ਜੇਕਰ ਕੋਈ ਵੀ ਖ਼ਾਦ ਵਿਕਰੇਤਾ ਕਿਸੇ ਤਰ੍ਹਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ੳੱੁਪਰ ਖ਼ਾਦ ਕੰਟਰੋਲ ਹੁਕਮ 1985 ਤਹਿਤ ਕਰਵਾਈ ਕੀਤੀ ਜਾਵੇਗੀ | ਉਨ੍ਹਾਂ ਵਲੋਂ ਖ਼ਾਦ ਦੀ ਵੰਡ ਯਕੀਨੀ ਬਣਾਉਣ ਲਈ ਤੇ ਖ਼ਾਦ ਨਾਲ ਟੈਗਿੰਗ ਨੂੰ ਰੋਕਣ ਲਈ ਬਲਾਕ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਖੇਤੀ ਸੰਬੰਧੀ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਸੰਬੰਧਿਤ ਬਲਾਕ ਖੇਤੀਬਾੜੀ ਅਫ਼ਸਰ/ਖੇਤੀਬਾੜੀ ਵਿਕਾਸ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ | ਮੀਟਿੰਗ 'ਚ ਖ਼ਾਦ ਕੰਪਨੀਆਂ ਦੇ ਨੁਮਾਇੰਦਿਆਂ/ਖ਼ਾਦ ਹੋਲਸੇਲਰਾਂ/ਡੀਲਰਾਂ ਤੋਂ ਇਲਾਵਾ ਖੇਤੀਬਾੜੀ ਵਿਕਾਸ ਅਫ਼ਸਰ (ਇਨਫੋਰਸਮੈਂਟ) ਜਸ਼ਨਪ੍ਰੀਤ ਸਿੰਘ ਬਰਾੜ ਹਾਜ਼ਰ ਸਨ |
ਪਿਛਲੀ ਖ਼ਬਰ ਮੀਂਹ ਤੇ ਗੜੇਮਾਰੀ ਨੇ ਲੰਬੀ ਹਲਕੇ ਦੇ 25 ਪਿੰਡਾਂ 'ਚ 20750 ਏਕੜ ਫ਼ਸਲੀ ਰਕਬੇ ਦਾ ਘਾਣ ਕੀਤਾ ਅਗਲੀ ਖ਼ਬਰ ਲੈਕਚਰਾਰ ਮਨੋਹਰ ਲਾਲ ਸ਼ਰਮਾ ਸੇਵਾ ਮੁਕਤ ਹੋਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।