26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ

ਅਜੀਤ ਡੈਸਕ 02-04-2026
ਮਲੋਟ, 1 ਅਪ੍ਰੈਲ (ਅਜਮੇਰ ਸਿੰਘ ਬਰਾੜ, ਪਾਟਿਲ)-ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਬੀਤੇ ਕੱਲ੍ਹ ਹੋਈ ਗੜ੍ਹੇਮਾਰੀ ਕਾਰਨ ਪ੍ਰਭਾਵਿਤ ਹਲਕਾ ਮਲੋਟ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ | ਇਸ ਮੌਕੇ ਉਨ੍ਹਾਂ ਕਿਹਾ ਕਿ ਵੱਡੇ ਝੱਖੜ, ਤੇਜ਼ ਹਵਾਵਾਂ, ਬਾਰਿਸ਼ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਚਕਨਾਚੂਰ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਗੜ੍ਹੇਮਾਰੀ ਕਾਰਨ ਪਿੰਡ ਸਰਾਵਾਂ ਬੋਦਲਾ, ਡੱਬਵਾਲੀ ਢਾਬ, ਮਿੱਡਾ, ਰਾਣੀਵਾਲਾ, ਬੋਦੀਵਾਲਾ ਖੜਕ ਸਿੰਘ, ਅਸਪਾਲ ਤੇ ਹੋਰ ਨੇੜਲੇ ਪਿੰਡਾਂ ਵਿਚ ਕਣਕ ਦਾ ਵੱਡਾ ਨੁਕਸਾਨ ਹੋਇਆ ਹੈ | ਉਨ੍ਹਾਂ ਅੱਜ ਮੌਕੇ 'ਤੇ ਜਾ ਕੇ ਨੁਕਸਾਨੀ ਗਈ ਕਣਕ ਨੂੰ ਵੇਖਿਆ ਤੇ ਕਿਸਾਨਾਂ ਨੂੰ ਦਿਲਾਸਾ ਦਿੰਦਿਆਂ ਕਿਹਾ ਕਿ ਸਰਕਾਰ ਇਸ ਹੋਏ ਨੁਕਸਾਨ ਦੀ ਭਰਪਾਈ ਕਰੇਗੀ | ਖੇਤੀਬਾੜੀ ਮੰਤਰੀ ਨੇ ਪਿੰਡ ਰਾਣੀਵਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਵੀ ਦੱਸਿਆ ਕਿ ਉਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 8-10 ਪਿੰਡਾਂ ਵਿਚ ਮੀਂਹ, ਹਨੇਰੀ ਤੇ ਗੜਿ੍ਹਆਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਪੁੱਜੇ ਹਨ ਤੇ ਉਨ੍ਹਾਂ ਨਾਲ ਐੱਸ.ਡੀ.ਐੱਮ., ਤਹਿਸੀਲਦਾਰ, ਖੇਤੀਬਾੜੀ ਦੇ ਅਧਿਕਾਰੀ ਵੀ ਨਾਲ ਆਏ ਹਨ | ਉਨ੍ਹਾਂ ਇਸ ਮੌਕੇ ਹੁਕਮ ਕੀਤਾ ਕਿ ਇਸ ਨੁਕਸਾਨ ਦੀ ਤੁਰੰਤ ਵਿਸ਼ੇਸ਼ ਗਿਰਦਾਵਰੀ ਕਰਕੇ ਸਾਰੀ ਰਿਪੋਰਟ ਬਣਾਈ ਜਾਵੇ, ਤਾਂ ਜੋ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ | ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਈ ਥਾਈਾ ਤਾਂ ਕਣਕ ਦਾ 100 ਫ਼ੀਸਦੀ ਨੁਕਸਾਨ ਹੋ ਗਿਆ ਹੈ ਅਤੇ ਕਈ ਥਾਂ ਕੁਝ ਘੱਟ ਨੁਕਸਾਨ ਹੋਇਆ ਹੈ | ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਹੋਏ ਨੁਕਸਾਨ ਪ੍ਰਤੀ ਪਟਵਾਰੀ ਤੇ ਹੋਰ ਮੁਲਾਜ਼ਮਾਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਨੂੰ ਦੱਸਣ, ਤਾਂ ਜੋ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਕਿਸਾਨਾਂ ਨੂੰ ਮਿਲ ਸਕੇ | ਇਸ ਮੌਕੇ ਐੱਸ.ਡੀ.ਐੱਮ ਮਲੋਟ ਪੰਕਜ ਕੁਮਾਰ ਬਾਂਸਲ, ਤਹਿਸੀਲਦਾਰ ਹਰਪ੍ਰੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਜਗਸੀਰ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਨਿਰਮਲ ਸਿੰਘ ਵਿਰਕ ਪ੍ਰਧਾਨ, ਗੁਰਬਾਜ ਸਿੰਘ ਵਣਵਾਲਾ, ਸੁਖਵਿੰਦਰ ਸਿੰਘ ਸੁੱਖਾ ਗੁਰੂਸਰ, ਨਿਸ਼ਾਨ ਸਿੰਘ ਬਲਾਕ ਪ੍ਰਧਾਨ ਰਾਣੀਵਾਲਾ, ਹਰਪ੍ਰੀਤ ਸਿੰਘ ਬਲਾਕ ਪ੍ਰਧਾਨ, ਸਤਨਾਮ ਸਿੰਘ ਸੰਧੂ ਸਰਾਵਾਂ ਬੋਦਲਾ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਦਲਜੀਤ ਸਿੰਘ ਸਰਾਵਾਂ ਬੋਦਲਾ, ਗੁਰਵਿੰਦਰ ਸਿੰਘ ਚੇਅਰਮੈਨ ਪੰਨੀਵਾਲਾ, ਗੁਰਜੀਤ ਜੀਤੂ ਰਾਣੀਵਾਲਾ, ਕਰਮਵੀਰ ਸਿੰਘ, ਸੋਨੂੰ ਸਰਾਵਾਂ, ਸੁਰਜੀਤ ਸਿੰਘ ਚੇਅਰਮੈਨ ਮਿੱਡਾ, ਗੁਰਜੀਤ ਸਿੰਘ ਸੇਖੋਂ ਆਲਮਵਾਲਾ, ਵਿਜੈ ਨੰਬਰਦਾਰ, ਗੁਰਭੇਜ ਸਿੰਘ ਮੱਲੀ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ ਕਲੇਕੇ, ਮੋਹਨ ਸਿੰਘ ਕੱਟਿਆਂਵਾਲੀ, ਅਨੋਖ ਸਿੰਘ ਸਰਪੰਚ ਕਬਰਵਾਲਾ, ਪੀ.ਏ. ਗੁਰਬਾਜ ਸਿੰਘ ਖੁੱਡੀਆਂ, ਮੀਡੀਆ ਐਡਵਾਈਜ਼ਰ ਮੋਹਿਤ ਸੋਨੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫ਼ਸਲਾਂ ਦਾ ਨੁਕਸਾਨ ਅਗਲੀ ਖ਼ਬਰ ਮੀਂਹ ਤੇ ਗੜੇਮਾਰੀ ਨੇ ਲੰਬੀ ਹਲਕੇ ਦੇ 25 ਪਿੰਡਾਂ 'ਚ 20750 ਏਕੜ ਫ਼ਸਲੀ ਰਕਬੇ ਦਾ ਘਾਣ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।