26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਸਿਵਲ ਸਰਜਨ ਵਲੋਂ ਹੈਲਥ ਸੁਪਰਵਾਇਜ਼ਰ ਮੇਲ ਤੇ ਲੈਬ ਟੈਕਨੀਸ਼ੀਅਨਾਂ ਨਾਲ ਮੀਟਿੰਗ

ਅਜੀਤ ਡੈਸਕ 02-04-2026
ਸ੍ਰੀ ਮੁਕਤਸਰ ਸਾਹਿਬ, 1 ਅਪ੍ਰ੍ਰੈਲ (ਹਰਮਹਿੰਦਰ ਪਾਲ)-ਸਿਵਲ ਸਰਜਨ ਡਾ. ਸੁਨੀਲ ਬਾਂਸਲ ਦੀ ਪ੍ਰਧਾਨਗੀ ਹੇਠ ਸਿਹਤ ਵਿਭਾਗ ਦੇ ਜ਼ਿਲ੍ਹੇ ਅਧੀਨ ਕੰਮ ਕਰਦੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਮੇਲ ਤੇ ਮੈਡੀਕਲ ਲੈਬ ਟੈਕਨੀਸ਼ੀਅਨਾਂ ਨਾਲ ਮਹੀਨਾਵਾਰ ਮੀਟਿੰਗ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਗਈ | ਮੀਟਿੰਗ ਦੌਰਾਨ ਡਾ. ਸੁਨੀਲ ਬਾਂਸਲ ਵਲੋਂ ਰਾਸ਼ਟਰੀ ਵੈਕਟਰ ਬੋਰਨ ਡਜ਼ੀਜ਼ ਪ੍ਰੋਗਰਾਮ, ਆਈ. ਡੀ. ਐੱਸ. ਪੀ. ਤੇ ਹੋਰ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ | ਉਨ੍ਹਾਂ ਫ਼ੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਤਨਦੇਹੀ ਨਾਲ ਕੰਮ ਕੀਤਾ ਜਾਵੇ | ਇਸ ਸਮੇਂ ਉਨ੍ਹਾਂ ਤੰਬਾਕੂ ਕੰਟਰੋਲ ਪ੍ਰੋਗਰਾਮ ਅਧੀਨ ਕੋਟਪਾ ਐਕਟ 2003 ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਨੂੰ ਚਲਾਨ/ਜੁਰਮਾਨਾ ਕਰਨ ਦੀਆਂ ਹਦਾਇਤਾਂ ਜਾਰੀਆਂ ਕੀਤੀਆਂ ਤੇ ਤੰਬਾਕੂ ਦੇ ਬੁਰੇ ਪ੍ਰਭਾਵਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ | ਇਸ ਮੌਕੇ ਲਾਲ ਚੰਦ ਮਾਸ ਮੀਡੀਆ ਅਫ਼ਸਰ ਨੇ ਆਈ. ਡੀ. ਐੱਸ. ਪੀ. ਅਤੇ ਐੱਨ. ਵੀ. ਬੀ. ਡੀ. ਸੀ. ਪ੍ਰੋਗਰਾਮ ਦੀਆਂ ਆਨਲਾਈਨ ਰਿਪੋਰਟਾਂ ਸਮੇਂ ਸਿਰ ਸਬਮਿਟ ਕਰਨ ਲਈ ਹਦਾਇਤਾਂ ਦਿੱਤੀਆਂ ਤੇ ਆਪਣੇ ਏਰੀਏ ਵਿਚ ਬਿਮਾਰੀਆਂ ਦੇ ਸਰਵੀਲੈਂਸ ਕਰਨ ਲਈ ਕਿਹਾ | ਇਸ ਮੌਕੇ ਵਿਨੋਦ ਕੁਮਾਰ ਏ.ਐੱਮ.ਓ., ਭਗਵਾਨ ਦਾਸ ਜ਼ਿਲ੍ਹਾ ਸਿਹਤ ਇੰਸਪੈਕਟਰ, ਪਵਿੱਤਰ ਸਿੰਘ ਜ਼ਿਲ੍ਹਾ ਐੱਮ.ਐੱਲ.ਟੀ. ਅਤੇ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਇਜ਼ਰ ਮੇਲ ਤੇ ਲੈਬ ਟੈਕਨੀਸ਼ੀਅਨ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਨਰਮਦੇਸ਼ਵਰ ਸ਼ਿਵ ਮੰਦਰ ਵਿਖੇ ਸ੍ਰੀ ਰਾਮ ਕਥਾ ਕਰਵਾਈ ਅਗਲੀ ਖ਼ਬਰ ਭਾਰੀ ਬਾਰਿਸ਼ ਤੇ ਗੜੇਮਾਰੀ ਨਾਲ ਫ਼ਸਲਾਂ ਦਾ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।