16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 4, 7 ਤੇ 11 ਨੂੰ

ਅਜੀਤ ਡੈਸਕ 03-04-2026
ਮਲੋਟ, 2 ਅਪ੍ਰੈਲ (ਪਾਟਿਲ)-ਖ਼ਾਲਸਾ ਸਥਾਪਨਾ ਦਿਵਸ ਨੂੰ ਸਮਰਪਿਤ ਅੱਖਾਂ ਦੇ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ 4 ਅਪ੍ਰੈਲ ਨੂੰ ਗੁਰਦੁਆਰਾ ਭਾਈ ਜਗਤਾ ਮਲੋਟ, 7 ਅਪ੍ਰੈਲ ਨੂੰ ਪਿੰਡ ਅਬੁੱਲਖੁਰਾਣਾ ਦੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਤੇ 11 ਅਪ੍ਰੈਲ ਨੂੰ ਪਿੰਡ ਬਹਾਵਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਨੇ ਦੱਸਿਆ ਕਿ ਕੈਂਪਾਂ ਦੌਰਾਨ ਮਰੀਜ਼ਾਂ ਦੀਆਂ ਅੱਖਾਂ ਦੀਆਂ ਜਾਂਚ ਮੁਫ਼ਤ ਕੀਤੀ ਜਾਵੇਗੀ ਤੇ ਲੋੜਵੰਦਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਇਸ ਤੋਂ ਇਲਾਵਾ ਮਰੀਜ਼ਾਂ ਨੂੰ ਲੈਨਜ਼ ਵੀ ਮੁਫ਼ਤ ਮੁਹੱਈਆ ਕਰਵਾਏ ਜਾਣਗੇ | ਉਨ੍ਹਾਂ ਹੋਰ ਦੱਸਿਆ ਕਿ ਜਿਨ੍ਹਾਂ ਮਰੀਜ਼ਾਂ ਨੂੰ ਆਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਦੀਆਂ ਅੱਖਾਂ ਦੇ ਆਪ੍ਰੇਸ਼ਨ ਏਕ ਜੋਤ ਅੱਖਾਂ ਦਾ ਹਸਪਤਾਲ ਸੂਰਜ ਰਾਮ ਮਾਰਕੀਟ ਮਲੋਟ ਵਿਖੇ ਅੱਖਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਵਲੋਂ ਬਿਲਕੁਲ ਮੁਫ਼ਤ ਕੀਤੇ ਜਾਣਗੇ |
ਪਿਛਲੀ ਖ਼ਬਰ ਪਿੰਡ ਮਲੋਟ ਵਿਖੇ ਭਜਨ ਕੀਰਤਨ ਅਤੇ ਸਤਿਸੰਗ ਸਮਾਗਮ ਕਰਵਾਇਆ ਅਗਲੀ ਖ਼ਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।