14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਅਜੀਤ ਡੈਸਕ 15-04-2026
ਗਿੱਦੜਬਾਹਾ, 14 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ. ਐੱਸ. ਆਈ. ਜਗਦੀਸ਼ ਸਿੰਘ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਜਦੋਂ ਪਿੰਡ ਲੁਹਾਰਾ ਨਜ਼ਦੀਕ ਪੁੱਜੇ ਤਾਂ ਇਕ ਵਿਅਕਤੀ ਹੱਥ 'ਚ ਲਿਫ਼ਾਫ਼ੇ ਫ਼ੜ੍ਹੇ ਹੋਏ ਆਉਂਦਾ ਦਿਖਾਈ ਦਿੱਤਾ | ਪੁਲਿਸ ਵਲੋਂ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਕਤ ਵਿਅਕਤੀ ਦੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ 'ਚੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀ ਦੀ ਪਹਿਚਾਣ ਕੁਲਵਿੰਦਰ ਸਿੰਘ ਉਰਫ਼ ਕਿੰਦੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸ਼ੇਖ ਵਜੋਂ ਹੋਈ ਹੈ | ਪੁਲਿਸ ਨੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਉਕਤ ਕੁਲਵਿੰਦਰ ਸਿੰਘ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਕਿਸਾਨ ਗੜੇਮਾਰੀ ਤੋਂ ਪ੍ਰਭਾਵਿਤ ਆਪਣੇ ਕਿਸਾਨ ਭਰਾਵਾਂ ਨੂੰ ਠੇਕਾ ਵਾਪਸ ਕਰਨ ਲੱਗੇ ਅਗਲੀ ਖ਼ਬਰ ਵਿਵੇਕ ਆਸ਼ਰਮ ਬਰਗਾੜੀ ਨੇ ਵਿਸਾਖੀ ਮੌਕੇ ਤਲਵੰਡੀ ਸਾਬੋ ਵਿਖੇ ਲੰਗਰ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।