15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਾ. ਅੰਬੇਡਕਰ ਜੈਅੰਤੀ ਮਨਾਈ

ਅਜੀਤ ਡੈਸਕ 15-04-2026
ਸ੍ਰੀ ਮੁਕਤਸਰ ਸਾਹਿਬ, 14 ਅਪ੍ਰੈਲ (ਹਰਮਹਿੰਦਰ ਪਾਲ)-ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੇ 135ਵੇਂ ਜਨਮ ਦਿਨ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਨਿੱਘੀ ਸ਼ਰਧਾਂਜਲੀ ਭੇਟ ਕੀਤੀ ਗਈ | ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਮਿਤ ਕੁਮਾਰ ਪੰਚਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਡੈਵੀ ਗੋਇਲ, ਉਪ ਮੰਡਲ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਕਿਰਨਦੀਪ ਸਿੰਘ ਸਿੱਧੂ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਰਧਾਂਜਲੀ ਭੇਟ ਕੀਤੀ | ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸ੍ਰੀ ਮੁਕਤਸਰ ਸਾਹਿਬ ਵਿਖੇ ਸਥਿਤ ਡਾ. ਅੰਬੇਡਕਰ ਦੇ ਬੁੱਤ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ਮੌਕੇ ਬੋਲਦਿਆਂ ਡੈਵੀ ਗੋਇਲ ਨੇ ਕਿਹਾ ਕਿ ਡਾ. ਅੰਬੇਡਕਰ ਨਾ ਕੇਵਲ ਆਪਣੇ ਸਮੇਂ ਦੇ ਦੁਨੀਆ ਦੇ ਸਭ ਤੋਂ ਵਿਦਵਾਨ ਵਿਅਕਤੀ ਰਹੇ, ਬਲਕਿ ਦਲਿਤਾਂ ਦੇ ਨਾਲ-ਨਾਲ ਦੇਸ਼ ਵਿਚ ਨਾਰੀਵਾਦ ਦੇ ਮੋਢੀ ਸਨ | ਇਸ ਮੌਕੇ ਜਗਮੋਹਨ ਸਿੰਘ ਮਾਨ ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਭਿਆਣਾ ਸਾਹਿਬ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ ਕਾਂਗਰਸ ਵਲੋਂ ਡਾ. ਅੰਬੇਡਕਰ ਜੈਅੰਤੀ ਮੌਕੇ ਮਾਰਚ ਕੱਢਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।