15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਅਜੀਤ ਡੈਸਕ 15-04-2026
ਮਲੋਟ, 14 ਅਪ੍ਰੈਲ (ਅਜਮੇਰ ਸਿੰਘ ਬਰਾੜ)-ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦਾਨੇਵਾਲਾ-ਮਲੋਟ ਵਿਖੇ ਅੱਜ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਂਦਿਆਂ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਲੜੀ ਦੇ ਭੋਗ ਵੀ ਪਾਏ ਗਏ | ਵੱਖ-ਵੱਖ ਰਾਗੀ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ ਗਿਆ | ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਭਾਈ ਪ੍ਰਦੀਪ ਸਿੰਘ ਤੋਂ ਇਲਾਵਾ ਬਾਬਾ ਜੀਵਨ ਸਿੰਘ ਬਗੀਚੀ ਵਾਲੇ, ਬਾਬਾ ਅਜੀਤ ਸਿੰਘ ਮੰਡੀ ਗੋਬਿੰਦਗੜ੍ਹ ਵਾਲੇ ਅਤੇ ਹੋਰ ਰਾਗੀ ਜਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵਲੋਂ ਸਾਜੇ ਖ਼ਾਲਸਾ ਪੰਥ ਦੀ ਗਾਥਾ ਤੇ ਚੜ੍ਹਦੀ ਕਲਾ ਬਾਰੇ ਵਿਸਥਾਰਪੂਰਵਕ ਸੰਗਤ ਨੂੰ ਜਾਣਕਾਰੀ ਦਿੱਤੀ | ਗੁਰਦੁਆਰਾ ਚਰਨ ਕਮਲ ਭੋਰਾ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਬਲਜੀਤ ਸਿੰਘ, ਪ੍ਰਧਾਨ ਹਰਪ੍ਰੀਤ ਸਿੰਘ, ਮੀਤ ਪ੍ਰਧਾਨ ਜੱਜ ਸ਼ਰਮਾ, ਸੁਰਿੰਦਰ ਸ਼ਰਮਾ, ਸੈਕਟਰੀ ਜਗਮੀਤ ਸਿੰਘ ਤੇ ਹੋਰ ਪ੍ਰਬੰਧਕਾਂ ਨੇ ਰਾਗੀ ਜਥਿਆਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ਦੇ ਆਗੂ, ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ, ਪੱਤਰਕਾਰਾਂ ਨੂੰ ਕੈਲੰਡਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਸੰਤ ਬਾਬਾ ਬਲਜੀਤ ਸਿੰਘ ਨੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੂੰ ਅੱਜ ਦੇ ਪਵਿੱਤਰ ਦਿਹਾੜੇ ਦੀ ਵਧਾਈ ਦਿੰਦਿਆਂ ਜੀ ਆਇਆ ਵੀ ਆਖਿਆ | ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਪਕਵਾਨਾਂ ਚਾਹ, ਪਕੌੜੇ, ਜਲੇਬੀਆਂ, ਮਿੱਠੇ ਚੌਲ ਆਦਿ ਵਸਤਾਂ ਦਾ ਲੰਗਰ ਸਵੇਰ ਤੋਂ ਹੀ ਚੱਲ ਰਿਹਾ ਸੀ |
ਪਿਛਲੀ ਖ਼ਬਰ ਟਿੱਲਾ ਬਾਬਾ ਪੂਰਨ ਭਗਤ ਪਿੰਡ ਭੁੱਟੀਵਾਲਾ ਵਿਖੇ ਵਿਸਾਖੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਅਗਲੀ ਖ਼ਬਰ ਗੁਰਦੁਆਰਾ ਬਾਬਾ ਨਾਮਦੇਵ ਜੀ ਵਿਖੇ ਵਿਸਾਖੀ ਦਾ ਦਿਹਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।