17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਅੱਗ ਲੱਗਣ ਕਾਰਨ ਕਰੀਬ 27 ਏਕੜ ਕਣਕ ਸੜੀ

ਅਜੀਤ ਡੈਸਕ 16-04-2026
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜਦੋਂ ਕਿਸਾਨ ਕਣਕ ਦੀ ਵਢਾਈ ਦੀ ਤਿਆਰੀ ਕਰ ਰਹੇ ਸਨ ਤਾਂ ਅਚਾਨਕ ਕਣਕ ਦੀ ਪੱਕੀ ਹੋਈ ਫ਼ਸਲ ਨੂੰ ਅੱਗ ਲੱਗਣ ਕਰਕੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸਮਾਘ ਤੇ ਹਰੀਕੇ ਕਲਾਂ ਦੇ ਕਿਸਾਨਾਂ ਦੀ ਕਰੀਬ 27 ਏਕੜ ਕਣਕ ਦੀ ਪੱਕੀ ਫ਼ਸਲ ਸੜ ਕੇ ਤਬਾਹ ਹੋ ਗਈ ਤੇ ਕਰੀਬ 8 ਏਕੜ ਕਣਕ ਦਾ ਨਾੜ ਸੜ ਕੇ ਤਬਾਹ ਹੋ ਗਿਆ | ਪਿੰਡ ਸਮਾਘ ਦੇ ਹਰਜਿੰਦਰ ਸਿੰਘ ਜਿੰਦਾ ਸਰਪੰਚ ਨੇ ਦੱਸਿਆ ਕਿ ਪਿੰਡ ਸਮਾਘ ਤੇ ਹਰੀਕੇ ਕਲਾਂ ਦੀ ਹੱਦ ਨੇੜੇ ਲੱਗੀ ਅੱਗ ਕਾਰਨ ਸੁਖਦੇਵ ਸਿੰਘ ਪੁੱਤਰ ਕਪੂਰ ਸਿੰਘ ਦੇ 6 ਏਕੜ, ਗੁਰਚਰਨ ਸਿੰਘ ਪੁੱਤਰ ਦਸੌਂਧਾ ਸਿੰਘ ਦੇ 7 ਏਕੜ, ਜਗਤਾਰ ਸਿੰਘ ਪੁੱਤਰ ਕਪੂਰ ਸਿੰਘ ਦੇ 5 ਏਕੜ ਅਤੇ ਗੁਰਜੰਟ ਸਿੰਘ ਪੁੱਤਰ ਪ੍ਰਤਾਪ ਸਿੰਘ ਦੇ 4 ਏਕੜ ਕਣਕ ਦੀ ਪੱਕੀ ਫ਼ਸਲ ਸੜ ਕੇ ਸੁਆਹ ਹੋ ਗਈ | ਇਸ ਤੋਂ ਇਲਾਵਾ ਨਾਹਰ ਸਿੰਘ ਪੁੱਤਰ ਮੁਕੰਦ ਸਿੰਘ ਦੇ ਖੇਤ ਕਰੀਬ 6 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਹੋ ਗਿਆ | ਇਸ ਤਰ੍ਹਾਂ ਹੀ ਪਿੰਡ ਹਰੀਕੇ ਕਲਾਂ ਦੇ ਕਲੱਬ ਪ੍ਰਧਾਨ ਜਸਪਾਲ ਸਿੰਘ ਨੇ ਦੱਸਿਆ ਕਿ ਇਹ ਅੱਗ ਤੇਜ਼ੀ ਨਾਲ ਸਮਾਘ ਤੋਂ ਹਰੀਕੇ ਕਲਾਂ ਨੂੰ ਫ਼ੈਲੀ ਤੇ ਇਸ ਨਾਲ ਬਲਕਰਨ ਸਿੰਘ ਪੁੱਤਰ ਜੱਗਾ ਸਿੰਘ ਦਾ 1 ਏਕੜ, ਚਮਕੌਰ ਸਿੰਘ ਪੁੱਤਰ ਸੁਖਜਿੰਦਰ ਸਿੰਘ ਦੇ 2 ਏਕੜ ਤੇ ਇਕਬਾਲ ਸਿੰਘ ਪੁੱਤਰ ਭੋਲਾ ਸਿੰਘ ਦੇ 2 ਏਕੜ ਕਣਕ ਦੀ ਪੱਕੀ ਫ਼ਸਲ ਸੜ ਕੇ ਤਬਾਹ ਹੋ ਗਈ, ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ | ਆਸ ਪਾਸ ਦੇ ਪਿੰਡਾਂ ਦੇ ਲੋਕਾਂ ਵਲੋਂ ਪਹੁੰਚ ਕੇ ਦਰੱਖ਼ਤਾਂ ਦੀਆਂ ਟਾਹਣੀਆਂ ਨਾਲ ਅੱਗ ਨੂੰ ਅੱਗੇ ਵਧਣ ਤੋਂ ਰੋਕਿਆ ਗਿਆ ਤੇ ਕਾਫ਼ੀ ਬਚਾਅ ਹੋਇਆ | ਇਸ ਤੋਂ ਇਲਾਵਾ ਫਾਇਰ ਬਿ੍ਗੇਡ ਨੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ | ਲੋਕਾਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਇਸ ਸੰਬੰਧੀ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਕਿਸਾਨਾਂ ਵਲੋਂ ਬਹੁਤ ਮਿਹਨਤ ਨਾਲ ਪੁੱਤਾਂ ਵਾਂਗ ਪਾਲੀ ਕਣਕ ਦੀ ਫ਼ਸਲ ਮਿੰਟਾਂ 'ਚ ਹੀ ਅੱਗ ਨੇ ਲਪੇਟ 'ਚ ਲੈ ਕੇ ਸੁਆਹ ਕਰ ਦਿੱਤੀ, ਜਿਸ ਨਾਲ ਕਿਸਾਨਾਂ ਨੂੰ ਬਹੁਤ ਵੱਡਾ ਆਰਥਿਕ ਨੁਕਸਾਨ ਪਹੁੰਚਿਆ |
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਦਸਵੀਂ ਜਮਾਤ ਦੇ ਨਤੀਜਿਆਂ 'ਚ ਜੀ.ਟੀ.ਬੀ. ਖ਼ਾਲਸਾ ਪਬਲਿਕ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।