17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ ਦੀ ਮੀਟਿੰਗ

ਅਜੀਤ ਡੈਸਕ 16-04-2026
ਫ਼ਰੀਦਕੋਟ, 15 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਡਾ. ਅੰਬੇਡਕਰ ਅਪਾਹਜ ਵੈਲਫ਼ੇਅਰ ਸੁਸਾਇਟੀ ਸਭਾ ਦੀ ਮੀਟਿੰਗ ਸੀਨੀਅਰ ਮੈਂਬਰ ਬੇਅੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਹਰਸੰਗੀਤ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਅੰਗਹੀਣਾਂ ਦੀ ਪੈਨਸ਼ਨ ਵਿਚ ਵਾਧਾ ਕੀਤਾ ਕਰਕੇ ਮਹੀਨੇ ਦੀ 5 ਤਾਰੀਖ ਤੱਕ ਪੈਨਸ਼ਨ ਦਿੱਤੀ ਜਾਵੇ ਅਤੇ ਅੰਗਹੀਣਾਂ ਲਈ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਜਾਵੇ | ਇਸ ਮੌਕੇ ਸੁਰਿੰਦਰ ਸਿੰਘ, ਦਰਸ਼ਨ ਸਿੰਘ, ਦੀਪੂ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਖ਼ਜ਼ਾਨਚੀ ਸੁਨੀਲ ਕੁਮਾਰ, ਕੋਮਲਪ੍ਰੀਤ ਕੌਰ, ਸ਼ਿੰਦਰ ਕੌਰ, ਬਲਵਿੰਦਰ ਕੌਰ, ਪੂਨਮਦੀਪ ਕੌਰ, ਜਗਦੇਵ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੰਦ ਪਏ ਘਰ ਵਿਚ ਚੋਰੀ, ਪੁਲਿਸ ਵਲੋਂ ਅਣਪਛਾਤੇ ਚੋਰ ਖ਼ਿਲਾਫ਼ ਮੁਕੱਦਮਾ ਦਰਜ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਯੂਨੀਅਨ ਵਲੋਂ ਐੱਸ. ਡੀ. ਐੱਮ. ਦਫ਼ਤਰ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।