17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਬੰਦ ਪਏ ਘਰ ਵਿਚ ਚੋਰੀ, ਪੁਲਿਸ ਵਲੋਂ ਅਣਪਛਾਤੇ ਚੋਰ ਖ਼ਿਲਾਫ਼ ਮੁਕੱਦਮਾ ਦਰਜ

ਅਜੀਤ ਡੈਸਕ 16-04-2026
ਗਿੱਦੜਬਾਹਾ, 15 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਥਾਣਾ ਕੋਟਭਾਈ ਅਧੀਨ ਆਉਂਦੇ ਪਿੰਡ ਆਸਾ ਬੁੱਟਰ ਵਿਖੇ ਚੋਰਾਂ ਨੇ ਇਕ ਬੰਦ ਪਏ ਘਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ | ਪੁਲਿਸ ਨੂੰ ਦਿੱਤੇ ਬਿਆਨ ਵਿਚ ਪੀੜਤ ਅੰਮਿ੍ਤਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਆਸਾ ਬੁੱਟਰ ਨੇ ਦੱਸਿਆ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਸ੍ਰੀ ਮੁਕਤਸਰ ਸਾਹਿਬ ਵਿਖੇ ਗਿਆ ਹੋਇਆ ਸੀ, ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੇ ਰਿਹਾਇਸ਼ੀ ਕਮਰੇ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਕਮਰੇ ਅੰਦਰਾ ਸਾਮਾਨ ਖਿਲਰਿਆ ਹੋਇਆ ਸੀ | ਕਮਰਾ ਚੈੱਕ ਕਰਨ 'ਤੇ ਪਤਾ ਲੱਗਾ ਕਿ ਉਸ ਦੀ ਅਲਮਾਰੀ ਵਿਚੋਂ ਸੋਨੇ ਤੇ ਚਾਂਦੀ ਗਹਿਣੇ ਕਿਸੇ ਵਿਅਕਤੀ ਵਲੋਂ ਚੋਰੀ ਕਰ ਲਏ ਗਏ ਹਨ | ਉਕਤ ਮਾਮਲੇ ਵਿਚ ਥਾਣਾ ਕੋਟਭਾਈ ਪੁਲਿਸ ਨੇ ਅਣਪਛਾਤੇ ਚੋਰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਪਿਛਲੀ ਖ਼ਬਰ 25 ਡੱਬੇ ਸ਼ਰਾਬ ਸਮੇਤ ਇਕ ਕਾਬੂ, ਪੁਲਿਸ ਵਲੋਂ ਮੁਕੱਦਮਾ ਦਰਜ ਅਗਲੀ ਖ਼ਬਰ ਡਾ. ਅੰਬੇਡਕਰ ਅਪਾਹਜ ਵੈਲਫੇਅਰ ਸੁਸਾਇਟੀ ਸਭਾ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।