17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸਿਵਲ ਸਰਜਨ ਨੇ ਆਮ ਆਦਮੀ ਕਲੀਨਿਕ ਲਈ ਡਾਕਟਰ ਨੂੰ ਦਿੱਤਾ ਨਿਯੁਕਤੀ ਪੱਤਰ

ਅਜੀਤ ਡੈਸਕ 16-04-2026
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ ਇਕ ਹੋਰ ਨਵੇਂ ਡਾਕਟਰ ਭਰਤੀ ਕੀਤੇ ਗਏ ਹਨ | ਇਸ ਭਰਤੀ ਕੀਤੇ ਗਏ ਡਾਕਟਰ ਨੂੰ ਡਾ. ਸੁਨੀਲ ਬਾਂਸਲ ਸਿਵਲ ਸਰਜਨ ਵਲੋਂ ਦਫ਼ਤਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਨਿਯੁਕਤੀ ਪੱਤਰ ਸੌਂਪਿਆ ਗਿਆ ਤੇ ਉਨ੍ਹਾਂ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਨਾ ਦਿੱਤੀ | ਇਸ ਮੌਕੇ ਉਨ੍ਹਾਂ ਡਾਕਟਰਾਂ ਨੂੰ ਆਮ ਲੋਕਾਂ ਨਾਲ ਵਧੀਆ ਵਿਵਹਾਰ ਕਰਨ, ਪੂਰਾ ਸਮਾਂ ਡਿਊਟੀ ਕਰਨ ਤੇ ਵਧੀਆ ਇਲਾਜ ਕਰਨ ਲਈ ਕਿਹਾ, ਤਾਂ ਜੋ ਆਮ ਲੋਕ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ | ਡਾ. ਸੁਨੀਲ ਬਾਂਸਲ ਨੇ ਦੱਸਿਆ ਕਿ ਡਾਕਟਰ ਅਰਪਨ ਸਿੱਧੂ ਆਮ ਆਦਮੀ ਕਲੀਨਿਕ ਭਾਈਕਾ ਕੇਰਾ ਵਿਖੇ ਆਪਣੀ ਸੇਵਾਵਾਂ ਨਿਭਾਉਣਗੇ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ 24 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ ਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਮੌਕੇ 'ਤੇ ਹੀ ਮਰੀਜ਼ਾਂ ਦਾ ਚੈੱਕਅਪ ਕਰਕੇ ਹਰ ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਤੇ ਦਵਾਈਆਂ ਦਾ ਸਟਾਕ ਪੂਰਾ ਰੱਖਿਆ ਜਾ ਰਿਹਾ ਹੈ, ਤਾਂ ਜੋ ਮਰੀਜ਼ਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਚ ਕੁੱਤਿਆਂ ਦੇ ਕੱਟੇ ਮਰੀਜ਼ਾਂ ਲਈ ਐਂਟੀ ਰੈਬਿਜ਼ ਵੈਕਸੀਨ ਵੀ ਲਗਾਈ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਹ ਸਹੂਲਤ ਘਰਾਂ ਦੇ ਨੇੜੇ ਤੇ ਮੁਫ਼ਤ ਉਪਲੱਬਧ ਹੋ ਗਈ ਹੈ | ਉਨ੍ਹਾ ਲੋਕਾਂ ਨੂੰ ਆਮ ਆਦਮੀ ਕਲੀਨਿਕਾਂ ਵਿਚ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ | ਇਸ ਮੌਕੇ ਡਾ. ਹਰਕੀਰਤਨ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ, ਲਾਲ ਚੰਦ, ਗੁਰਚਰਨ ਸਿੰਘ ਫਾਰਮੇਸੀ ਅਫ਼ਸਰ, ਭੁਪਿੰਦਰ ਸਿੰਘ ਸੀਨੀਅਰ ਸਹਾਇਕ, ਲੱਕੀ ਕੁਮਾਰ ਕਲਰਕ, ਪਵਿੱਤਰ ਸਿੰਘ ਐੱਮ.ਐੱਲ.ਟੀ., ਗੁਰਪ੍ਰੀਤ ਸਿੰਘ ਪੀ.ਏ. ਹਾਜ਼ਰ ਸਨ |
ਪਿਛਲੀ ਖ਼ਬਰ ਖ਼ਾਲਸਾ ਸਾਜਨਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਇਆ ਅਗਲੀ ਖ਼ਬਰ 25 ਡੱਬੇ ਸ਼ਰਾਬ ਸਮੇਤ ਇਕ ਕਾਬੂ, ਪੁਲਿਸ ਵਲੋਂ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।